2 ਰਾਜਿਆਂ 23

ਨਾ ਤਾਂ ਯੋਸ਼ੀਯਾਹ ਤੋਂ ਪਹਿਲਾਂ ਅਤੇ ਨਾ ਹੀ ਬਾਅਦ ਵਿੱਚ ਉਸ ਵਰਗਾ ਕੋਈ ਰਾਜਾ ਸੀ ਜਿਸ ਨੇ ਆਪਣੇ ਸਾਰੇ ਦਿਲ ਅਤੇ ਆਪਣੀ ਪੂਰੀ ਜਾਨ ਅਤੇ ਆਪਣੀ ਪੂਰੀ ਤਾਕਤ ਨਾਲ, ਮੋਸ਼ੇਹ ਦੇ ਸਾਰੇ ਕਾਨੂੰਨ ਦੇ ਅਨੁਸਾਰ ਯਾਹਵੇਹ ਵੱਲ ਮੁੜਿਆ ਸੀ।

2 Kings 23:25 (UKJV) And like unto him was there no king before him, that turned to the LORD with all his heart, and with all his soul, and with all his might, according to all the law of Moses; neither after him arose there any like him.

23ਪਰ ਰਾਜਾ ਯੋਸ਼ੀਯਾਹ ਦੇ ਅਠਾਰਵੇਂ ਸਾਲ ਵਿੱਚ, ਇਹ ਪਸਾਹ ਯੇਰੂਸ਼ਲੇਮ ਵਿੱਚ ਯਾਹਵੇਹ ਲਈ ਮਨਾਇਆ ਗਿਆ ਸੀ।

24ਇਸ ਤੋਂ ਇਲਾਵਾ, ਯੋਸ਼ੀਯਾਹ ਨੇ ਮਾਧਿਅਮ ਅਤੇ ਜਾਦੂਗਰਾਂ, ਘਰੇਲੂ ਦੇਵਤਿਆਂ, ਮੂਰਤੀਆਂ ਅਤੇ ਯਹੂਦਾਹ ਅਤੇ ਯੇਰੂਸ਼ਲੇਮ ਵਿੱਚ ਦੇਖੇ ਗਏ ਹੋਰ ਸਾਰੀਆਂ ਘਿਣਾਉਣੀਆਂ ਚੀਜ਼ਾਂ ਨੂੰ ਹਟਾ ਦਿੱਤਾ। ਇਹ ਉਸਨੇ ਕਿਤਾਬ ਵਿੱਚ ਲਿਖੀ ਹੋਈ ਬਿਵਸਥਾ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਕੀਤਾ ਸੀ ਜੋ ਹਿਲਕੀਯਾਹ ਜਾਜਕ ਨੇ ਯਾਹਵੇਹ ਦੇ ਭਵਨ ਵਿੱਚ ਖੋਜਿਆ ਸੀ।

25ਨਾ ਤਾਂ ਯੋਸ਼ੀਯਾਹ ਤੋਂ ਪਹਿਲਾਂ ਅਤੇ ਨਾ ਹੀ ਬਾਅਦ ਵਿੱਚ ਉਸ ਵਰਗਾ ਕੋਈ ਰਾਜਾ ਸੀ ਜਿਸ ਨੇ ਆਪਣੇ ਸਾਰੇ ਦਿਲ ਅਤੇ ਆਪਣੀ ਪੂਰੀ ਜਾਨ ਅਤੇ ਆਪਣੀ ਪੂਰੀ ਤਾਕਤ ਨਾਲ, ਮੋਸ਼ੇਹ ਦੇ ਸਾਰੇ ਕਾਨੂੰਨ ਦੇ ਅਨੁਸਾਰ ਯਾਹਵੇਹ ਵੱਲ ਮੁੜਿਆ ਸੀ।

26ਤਾਂ ਵੀ ਮਨੱਸ਼ੇਹ ਦਿਆਂ ਭੜਕਾਉਣ ਵਾਲਿਆਂ ਕੰਮਾਂ ਦੇ ਕਾਰਨ ਜਿਨ੍ਹਾਂ ਤੋਂ ਉਸ ਨੇ ਯਾਹਵੇਹ ਦੇ ਗੁੱਸੇ ਨੂੰ ਭੜਕਾਇਆ ਸੀ ਯਾਹਵੇਹ ਆਪਣੇ ਡਾਢੇ ਕ੍ਰੋਧ ਤੋਂ ਜਿਸ ਦੇ ਨਾਲ ਉਸ ਦਾ ਗੁੱਸਾ ਯਹੂਦਾਹ ਤੇ ਭੜਕਿਆ ਸੀ ਨਾ ਮੁੜਿਆ।

27ਇਸ ਲਈ ਯਾਹਵੇਹ ਨੇ ਕਿਹਾ, “ਮੈਂ ਯਹੂਦਾਹ ਨੂੰ ਵੀ ਆਪਣੀ ਮੌਜੂਦਗੀ ਤੋਂ ਹਟਾ ਦਿਆਂਗਾ ਜਿਵੇਂ ਮੈਂ ਇਸਰਾਏਲ ਨੂੰ ਹਟਾ ਦਿੱਤਾ ਸੀ, ਅਤੇ ਮੈਂ ਯੇਰੂਸ਼ਲੇਮ, ਜਿਸ ਸ਼ਹਿਰ ਨੂੰ ਮੈਂ ਚੁਣਿਆ ਸੀ, ਅਤੇ ਇਸ ਭਵਨ ਨੂੰ ਰੱਦ ਕਰ ਦਿਆਂਗਾ, ਜਿਸ ਬਾਰੇ ਮੈਂ ਕਿਹਾ ਸੀ, ‘ਮੇਰਾ ਨਾਮ ਉੱਥੇ ਹੋਵੇਗਾ।’ ”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.