2 ਰਾਜਿਆਂ 23

ਤਾਂ ਵੀ ਮਨੱਸ਼ੇਹ ਦਿਆਂ ਭੜਕਾਉਣ ਵਾਲਿਆਂ ਕੰਮਾਂ ਦੇ ਕਾਰਨ ਜਿਨ੍ਹਾਂ ਤੋਂ ਉਸ ਨੇ ਯਾਹਵੇਹ ਦੇ ਗੁੱਸੇ ਨੂੰ ਭੜਕਾਇਆ ਸੀ ਯਾਹਵੇਹ ਆਪਣੇ ਡਾਢੇ ਕ੍ਰੋਧ ਤੋਂ ਜਿਸ ਦੇ ਨਾਲ ਉਸ ਦਾ ਗੁੱਸਾ ਯਹੂਦਾਹ ਤੇ ਭੜਕਿਆ ਸੀ ਨਾ ਮੁੜਿਆ।

2 Kings 23:26 (UKJV) Notwithstanding the LORD turned not from the fierceness of his great wrath, wherewith his anger was kindled against Judah, because of all the provocations that Manasseh had provoked him likewise.

24ਇਸ ਤੋਂ ਇਲਾਵਾ, ਯੋਸ਼ੀਯਾਹ ਨੇ ਮਾਧਿਅਮ ਅਤੇ ਜਾਦੂਗਰਾਂ, ਘਰੇਲੂ ਦੇਵਤਿਆਂ, ਮੂਰਤੀਆਂ ਅਤੇ ਯਹੂਦਾਹ ਅਤੇ ਯੇਰੂਸ਼ਲੇਮ ਵਿੱਚ ਦੇਖੇ ਗਏ ਹੋਰ ਸਾਰੀਆਂ ਘਿਣਾਉਣੀਆਂ ਚੀਜ਼ਾਂ ਨੂੰ ਹਟਾ ਦਿੱਤਾ। ਇਹ ਉਸਨੇ ਕਿਤਾਬ ਵਿੱਚ ਲਿਖੀ ਹੋਈ ਬਿਵਸਥਾ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਕੀਤਾ ਸੀ ਜੋ ਹਿਲਕੀਯਾਹ ਜਾਜਕ ਨੇ ਯਾਹਵੇਹ ਦੇ ਭਵਨ ਵਿੱਚ ਖੋਜਿਆ ਸੀ।

25ਨਾ ਤਾਂ ਯੋਸ਼ੀਯਾਹ ਤੋਂ ਪਹਿਲਾਂ ਅਤੇ ਨਾ ਹੀ ਬਾਅਦ ਵਿੱਚ ਉਸ ਵਰਗਾ ਕੋਈ ਰਾਜਾ ਸੀ ਜਿਸ ਨੇ ਆਪਣੇ ਸਾਰੇ ਦਿਲ ਅਤੇ ਆਪਣੀ ਪੂਰੀ ਜਾਨ ਅਤੇ ਆਪਣੀ ਪੂਰੀ ਤਾਕਤ ਨਾਲ, ਮੋਸ਼ੇਹ ਦੇ ਸਾਰੇ ਕਾਨੂੰਨ ਦੇ ਅਨੁਸਾਰ ਯਾਹਵੇਹ ਵੱਲ ਮੁੜਿਆ ਸੀ।

26ਤਾਂ ਵੀ ਮਨੱਸ਼ੇਹ ਦਿਆਂ ਭੜਕਾਉਣ ਵਾਲਿਆਂ ਕੰਮਾਂ ਦੇ ਕਾਰਨ ਜਿਨ੍ਹਾਂ ਤੋਂ ਉਸ ਨੇ ਯਾਹਵੇਹ ਦੇ ਗੁੱਸੇ ਨੂੰ ਭੜਕਾਇਆ ਸੀ ਯਾਹਵੇਹ ਆਪਣੇ ਡਾਢੇ ਕ੍ਰੋਧ ਤੋਂ ਜਿਸ ਦੇ ਨਾਲ ਉਸ ਦਾ ਗੁੱਸਾ ਯਹੂਦਾਹ ਤੇ ਭੜਕਿਆ ਸੀ ਨਾ ਮੁੜਿਆ।

27ਇਸ ਲਈ ਯਾਹਵੇਹ ਨੇ ਕਿਹਾ, “ਮੈਂ ਯਹੂਦਾਹ ਨੂੰ ਵੀ ਆਪਣੀ ਮੌਜੂਦਗੀ ਤੋਂ ਹਟਾ ਦਿਆਂਗਾ ਜਿਵੇਂ ਮੈਂ ਇਸਰਾਏਲ ਨੂੰ ਹਟਾ ਦਿੱਤਾ ਸੀ, ਅਤੇ ਮੈਂ ਯੇਰੂਸ਼ਲੇਮ, ਜਿਸ ਸ਼ਹਿਰ ਨੂੰ ਮੈਂ ਚੁਣਿਆ ਸੀ, ਅਤੇ ਇਸ ਭਵਨ ਨੂੰ ਰੱਦ ਕਰ ਦਿਆਂਗਾ, ਜਿਸ ਬਾਰੇ ਮੈਂ ਕਿਹਾ ਸੀ, ‘ਮੇਰਾ ਨਾਮ ਉੱਥੇ ਹੋਵੇਗਾ।’ ”

28ਯੋਸ਼ੀਯਾਹ ਦੇ ਰਾਜ ਦੀਆਂ ਹੋਰ ਘਟਨਾਵਾਂ ਅਤੇ ਜੋ ਕੁਝ ਉਸ ਨੇ ਕੀਤਾ, ਕੀ ਉਹ ਯਹੂਦਾਹ ਦੇ ਰਾਜਿਆਂ ਦੇ ਇਤਿਹਾਸ ਦੀ ਪੋਥੀ ਵਿੱਚ ਦਰਜ ਨਹੀਂ ਹਨ?

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.