2 ਰਾਜਿਆਂ 23

ਯੋਸ਼ੀਯਾਹ ਦੇ ਰਾਜ ਦੀਆਂ ਹੋਰ ਘਟਨਾਵਾਂ ਅਤੇ ਜੋ ਕੁਝ ਉਸ ਨੇ ਕੀਤਾ, ਕੀ ਉਹ ਯਹੂਦਾਹ ਦੇ ਰਾਜਿਆਂ ਦੇ ਇਤਿਹਾਸ ਦੀ ਪੋਥੀ ਵਿੱਚ ਦਰਜ ਨਹੀਂ ਹਨ?

2 Kings 23:28 (UKJV) Now the rest of the acts of Josiah, and all that he did, are they not written in the book of the chronicles of the kings of Judah?

26ਤਾਂ ਵੀ ਮਨੱਸ਼ੇਹ ਦਿਆਂ ਭੜਕਾਉਣ ਵਾਲਿਆਂ ਕੰਮਾਂ ਦੇ ਕਾਰਨ ਜਿਨ੍ਹਾਂ ਤੋਂ ਉਸ ਨੇ ਯਾਹਵੇਹ ਦੇ ਗੁੱਸੇ ਨੂੰ ਭੜਕਾਇਆ ਸੀ ਯਾਹਵੇਹ ਆਪਣੇ ਡਾਢੇ ਕ੍ਰੋਧ ਤੋਂ ਜਿਸ ਦੇ ਨਾਲ ਉਸ ਦਾ ਗੁੱਸਾ ਯਹੂਦਾਹ ਤੇ ਭੜਕਿਆ ਸੀ ਨਾ ਮੁੜਿਆ।

27ਇਸ ਲਈ ਯਾਹਵੇਹ ਨੇ ਕਿਹਾ, “ਮੈਂ ਯਹੂਦਾਹ ਨੂੰ ਵੀ ਆਪਣੀ ਮੌਜੂਦਗੀ ਤੋਂ ਹਟਾ ਦਿਆਂਗਾ ਜਿਵੇਂ ਮੈਂ ਇਸਰਾਏਲ ਨੂੰ ਹਟਾ ਦਿੱਤਾ ਸੀ, ਅਤੇ ਮੈਂ ਯੇਰੂਸ਼ਲੇਮ, ਜਿਸ ਸ਼ਹਿਰ ਨੂੰ ਮੈਂ ਚੁਣਿਆ ਸੀ, ਅਤੇ ਇਸ ਭਵਨ ਨੂੰ ਰੱਦ ਕਰ ਦਿਆਂਗਾ, ਜਿਸ ਬਾਰੇ ਮੈਂ ਕਿਹਾ ਸੀ, ‘ਮੇਰਾ ਨਾਮ ਉੱਥੇ ਹੋਵੇਗਾ।’ ”

28ਯੋਸ਼ੀਯਾਹ ਦੇ ਰਾਜ ਦੀਆਂ ਹੋਰ ਘਟਨਾਵਾਂ ਅਤੇ ਜੋ ਕੁਝ ਉਸ ਨੇ ਕੀਤਾ, ਕੀ ਉਹ ਯਹੂਦਾਹ ਦੇ ਰਾਜਿਆਂ ਦੇ ਇਤਿਹਾਸ ਦੀ ਪੋਥੀ ਵਿੱਚ ਦਰਜ ਨਹੀਂ ਹਨ?

29ਜਦੋਂ ਯੋਸ਼ੀਯਾਹ ਰਾਜਾ ਸੀ, ਮਿਸਰ ਦਾ ਰਾਜਾ ਫ਼ਿਰਾਊਨ ਨੇਕੋ ਅੱਸ਼ੂਰ ਦੇ ਰਾਜੇ ਦੀ ਮਦਦ ਕਰਨ ਲਈ ਫ਼ਰਾਤ ਦਰਿਆ ਉੱਤੇ ਚੜ੍ਹ ਗਿਆ। ਰਾਜਾ ਯੋਸ਼ੀਯਾਹ ਲੜਾਈ ਵਿੱਚ ਉਸ ਨੂੰ ਮਿਲਣ ਲਈ ਨਿਕਲਿਆ, ਪਰ ਨੇਕੋ ਨੇ ਉਸ ਦਾ ਸਾਹਮਣਾ ਕੀਤਾ ਅਤੇ ਮਗਿੱਦੋ ਵਿੱਚ ਉਸ ਨੂੰ ਮਾਰ ਦਿੱਤਾ।

30ਯੋਸ਼ੀਯਾਹ ਦੇ ਸੇਵਕਾਂ ਨੇ ਉਸ ਦੀ ਲਾਸ਼ ਨੂੰ ਰੱਥ ਵਿੱਚ ਮਗਿੱਦੋ ਤੋਂ ਯੇਰੂਸ਼ਲੇਮ ਲਿਆਂਦਾ ਅਤੇ ਉਸ ਨੂੰ ਉਸ ਦੀ ਕਬਰ ਵਿੱਚ ਦਫ਼ਨਾਇਆ ਅਤੇ ਦੇਸ਼ ਦੇ ਲੋਕਾਂ ਨੇ ਯੋਸ਼ੀਯਾਹ ਦੇ ਪੁੱਤਰ ਯਹੋਆਹਾਜ਼ ਨੂੰ ਲੈ ਕੇ ਉਸ ਨੂੰ ਮਸਹ ਕੀਤਾ ਅਤੇ ਉਸ ਦੇ ਪਿਤਾ ਦੇ ਥਾਂ ਰਾਜਾ ਬਣਾਇਆ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.