2 ਰਾਜਿਆਂ 23

ਜਦੋਂ ਯੋਸ਼ੀਯਾਹ ਰਾਜਾ ਸੀ, ਮਿਸਰ ਦਾ ਰਾਜਾ ਫ਼ਿਰਾਊਨ ਨੇਕੋ ਅੱਸ਼ੂਰ ਦੇ ਰਾਜੇ ਦੀ ਮਦਦ ਕਰਨ ਲਈ ਫ਼ਰਾਤ ਦਰਿਆ ਉੱਤੇ ਚੜ੍ਹ ਗਿਆ। ਰਾਜਾ ਯੋਸ਼ੀਯਾਹ ਲੜਾਈ ਵਿੱਚ ਉਸ ਨੂੰ ਮਿਲਣ ਲਈ ਨਿਕਲਿਆ, ਪਰ ਨੇਕੋ ਨੇ ਉਸ ਦਾ ਸਾਹਮਣਾ ਕੀਤਾ ਅਤੇ ਮਗਿੱਦੋ ਵਿੱਚ ਉਸ ਨੂੰ ਮਾਰ ਦਿੱਤਾ।

2 Kings 23:29 (UKJV) In his days Pharaohnechoh king of Egypt went up against the king of Assyria to the river Euphrates: and king Josiah went against him; and he slew him at Megiddo, when he had seen him.

27ਇਸ ਲਈ ਯਾਹਵੇਹ ਨੇ ਕਿਹਾ, “ਮੈਂ ਯਹੂਦਾਹ ਨੂੰ ਵੀ ਆਪਣੀ ਮੌਜੂਦਗੀ ਤੋਂ ਹਟਾ ਦਿਆਂਗਾ ਜਿਵੇਂ ਮੈਂ ਇਸਰਾਏਲ ਨੂੰ ਹਟਾ ਦਿੱਤਾ ਸੀ, ਅਤੇ ਮੈਂ ਯੇਰੂਸ਼ਲੇਮ, ਜਿਸ ਸ਼ਹਿਰ ਨੂੰ ਮੈਂ ਚੁਣਿਆ ਸੀ, ਅਤੇ ਇਸ ਭਵਨ ਨੂੰ ਰੱਦ ਕਰ ਦਿਆਂਗਾ, ਜਿਸ ਬਾਰੇ ਮੈਂ ਕਿਹਾ ਸੀ, ‘ਮੇਰਾ ਨਾਮ ਉੱਥੇ ਹੋਵੇਗਾ।’ ”

28ਯੋਸ਼ੀਯਾਹ ਦੇ ਰਾਜ ਦੀਆਂ ਹੋਰ ਘਟਨਾਵਾਂ ਅਤੇ ਜੋ ਕੁਝ ਉਸ ਨੇ ਕੀਤਾ, ਕੀ ਉਹ ਯਹੂਦਾਹ ਦੇ ਰਾਜਿਆਂ ਦੇ ਇਤਿਹਾਸ ਦੀ ਪੋਥੀ ਵਿੱਚ ਦਰਜ ਨਹੀਂ ਹਨ?

29ਜਦੋਂ ਯੋਸ਼ੀਯਾਹ ਰਾਜਾ ਸੀ, ਮਿਸਰ ਦਾ ਰਾਜਾ ਫ਼ਿਰਾਊਨ ਨੇਕੋ ਅੱਸ਼ੂਰ ਦੇ ਰਾਜੇ ਦੀ ਮਦਦ ਕਰਨ ਲਈ ਫ਼ਰਾਤ ਦਰਿਆ ਉੱਤੇ ਚੜ੍ਹ ਗਿਆ। ਰਾਜਾ ਯੋਸ਼ੀਯਾਹ ਲੜਾਈ ਵਿੱਚ ਉਸ ਨੂੰ ਮਿਲਣ ਲਈ ਨਿਕਲਿਆ, ਪਰ ਨੇਕੋ ਨੇ ਉਸ ਦਾ ਸਾਹਮਣਾ ਕੀਤਾ ਅਤੇ ਮਗਿੱਦੋ ਵਿੱਚ ਉਸ ਨੂੰ ਮਾਰ ਦਿੱਤਾ।

30ਯੋਸ਼ੀਯਾਹ ਦੇ ਸੇਵਕਾਂ ਨੇ ਉਸ ਦੀ ਲਾਸ਼ ਨੂੰ ਰੱਥ ਵਿੱਚ ਮਗਿੱਦੋ ਤੋਂ ਯੇਰੂਸ਼ਲੇਮ ਲਿਆਂਦਾ ਅਤੇ ਉਸ ਨੂੰ ਉਸ ਦੀ ਕਬਰ ਵਿੱਚ ਦਫ਼ਨਾਇਆ ਅਤੇ ਦੇਸ਼ ਦੇ ਲੋਕਾਂ ਨੇ ਯੋਸ਼ੀਯਾਹ ਦੇ ਪੁੱਤਰ ਯਹੋਆਹਾਜ਼ ਨੂੰ ਲੈ ਕੇ ਉਸ ਨੂੰ ਮਸਹ ਕੀਤਾ ਅਤੇ ਉਸ ਦੇ ਪਿਤਾ ਦੇ ਥਾਂ ਰਾਜਾ ਬਣਾਇਆ।

31ਯਹੋਆਹਾਜ਼ ਤੇਈ ਸਾਲਾਂ ਦਾ ਸੀ ਜਦੋਂ ਉਹ ਪਾਤਸ਼ਾਹ ਬਣਿਆ ਅਤੇ ਉਸਨੇ ਯੇਰੂਸ਼ਲੇਮ ਵਿੱਚ ਤਿੰਨ ਮਹੀਨੇ ਰਾਜ ਕੀਤਾ। ਉਸਦਾ ਦਾ ਨਾਮ ਹਮੂਤਲ ਸੀ ਜੋ ਯਿਰਮਿਯਾਹ ਦੀ ਧੀ ਸੀ; ਉਹ ਲਿਬਨਾਹ ਨਗਰ ਤੋਂ ਸੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.