2 ਰਾਜਿਆਂ 23

ਯੋਸ਼ੀਯਾਹ ਦੇ ਸੇਵਕਾਂ ਨੇ ਉਸ ਦੀ ਲਾਸ਼ ਨੂੰ ਰੱਥ ਵਿੱਚ ਮਗਿੱਦੋ ਤੋਂ ਯੇਰੂਸ਼ਲੇਮ ਲਿਆਂਦਾ ਅਤੇ ਉਸ ਨੂੰ ਉਸ ਦੀ ਕਬਰ ਵਿੱਚ ਦਫ਼ਨਾਇਆ ਅਤੇ ਦੇਸ਼ ਦੇ ਲੋਕਾਂ ਨੇ ਯੋਸ਼ੀਯਾਹ ਦੇ ਪੁੱਤਰ ਯਹੋਆਹਾਜ਼ ਨੂੰ ਲੈ ਕੇ ਉਸ ਨੂੰ ਮਸਹ ਕੀਤਾ ਅਤੇ ਉਸ ਦੇ ਪਿਤਾ ਦੇ ਥਾਂ ਰਾਜਾ ਬਣਾਇਆ।

2 Kings 23:30 (UKJV) And his servants carried him in a chariot dead from Megiddo, and brought him to Jerusalem, and buried him in his own tomb. And the people of the land took Jehoahaz the son of Josiah, and anointed him, and made him king in his father's position.

28ਯੋਸ਼ੀਯਾਹ ਦੇ ਰਾਜ ਦੀਆਂ ਹੋਰ ਘਟਨਾਵਾਂ ਅਤੇ ਜੋ ਕੁਝ ਉਸ ਨੇ ਕੀਤਾ, ਕੀ ਉਹ ਯਹੂਦਾਹ ਦੇ ਰਾਜਿਆਂ ਦੇ ਇਤਿਹਾਸ ਦੀ ਪੋਥੀ ਵਿੱਚ ਦਰਜ ਨਹੀਂ ਹਨ?

29ਜਦੋਂ ਯੋਸ਼ੀਯਾਹ ਰਾਜਾ ਸੀ, ਮਿਸਰ ਦਾ ਰਾਜਾ ਫ਼ਿਰਾਊਨ ਨੇਕੋ ਅੱਸ਼ੂਰ ਦੇ ਰਾਜੇ ਦੀ ਮਦਦ ਕਰਨ ਲਈ ਫ਼ਰਾਤ ਦਰਿਆ ਉੱਤੇ ਚੜ੍ਹ ਗਿਆ। ਰਾਜਾ ਯੋਸ਼ੀਯਾਹ ਲੜਾਈ ਵਿੱਚ ਉਸ ਨੂੰ ਮਿਲਣ ਲਈ ਨਿਕਲਿਆ, ਪਰ ਨੇਕੋ ਨੇ ਉਸ ਦਾ ਸਾਹਮਣਾ ਕੀਤਾ ਅਤੇ ਮਗਿੱਦੋ ਵਿੱਚ ਉਸ ਨੂੰ ਮਾਰ ਦਿੱਤਾ।

30ਯੋਸ਼ੀਯਾਹ ਦੇ ਸੇਵਕਾਂ ਨੇ ਉਸ ਦੀ ਲਾਸ਼ ਨੂੰ ਰੱਥ ਵਿੱਚ ਮਗਿੱਦੋ ਤੋਂ ਯੇਰੂਸ਼ਲੇਮ ਲਿਆਂਦਾ ਅਤੇ ਉਸ ਨੂੰ ਉਸ ਦੀ ਕਬਰ ਵਿੱਚ ਦਫ਼ਨਾਇਆ ਅਤੇ ਦੇਸ਼ ਦੇ ਲੋਕਾਂ ਨੇ ਯੋਸ਼ੀਯਾਹ ਦੇ ਪੁੱਤਰ ਯਹੋਆਹਾਜ਼ ਨੂੰ ਲੈ ਕੇ ਉਸ ਨੂੰ ਮਸਹ ਕੀਤਾ ਅਤੇ ਉਸ ਦੇ ਪਿਤਾ ਦੇ ਥਾਂ ਰਾਜਾ ਬਣਾਇਆ।

31ਯਹੋਆਹਾਜ਼ ਤੇਈ ਸਾਲਾਂ ਦਾ ਸੀ ਜਦੋਂ ਉਹ ਪਾਤਸ਼ਾਹ ਬਣਿਆ ਅਤੇ ਉਸਨੇ ਯੇਰੂਸ਼ਲੇਮ ਵਿੱਚ ਤਿੰਨ ਮਹੀਨੇ ਰਾਜ ਕੀਤਾ। ਉਸਦਾ ਦਾ ਨਾਮ ਹਮੂਤਲ ਸੀ ਜੋ ਯਿਰਮਿਯਾਹ ਦੀ ਧੀ ਸੀ; ਉਹ ਲਿਬਨਾਹ ਨਗਰ ਤੋਂ ਸੀ।

32ਉਸਨੇ ਯਾਹਵੇਹ ਦੀ ਨਿਗਾਹ ਵਿੱਚ ਬੁਰਾਈ ਕੀਤੀ, ਜਿਵੇਂ ਕਿ ਉਸਦੇ ਪੁਰਖਿਆਂ ਨੇ ਕੀਤਾ ਸੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.