2 ਰਾਜਿਆਂ 23

ਯਹੋਆਹਾਜ਼ ਤੇਈ ਸਾਲਾਂ ਦਾ ਸੀ ਜਦੋਂ ਉਹ ਪਾਤਸ਼ਾਹ ਬਣਿਆ ਅਤੇ ਉਸਨੇ ਯੇਰੂਸ਼ਲੇਮ ਵਿੱਚ ਤਿੰਨ ਮਹੀਨੇ ਰਾਜ ਕੀਤਾ। ਉਸਦਾ ਦਾ ਨਾਮ ਹਮੂਤਲ ਸੀ ਜੋ ਯਿਰਮਿਯਾਹ ਦੀ ਧੀ ਸੀ; ਉਹ ਲਿਬਨਾਹ ਨਗਰ ਤੋਂ ਸੀ।

2 Kings 23:31 (UKJV) Jehoahaz was twenty and three years old when he began to reign; and he reigned three months in Jerusalem. And his mother's name was Hamutal, the daughter of Jeremiah of Libnah.

29ਜਦੋਂ ਯੋਸ਼ੀਯਾਹ ਰਾਜਾ ਸੀ, ਮਿਸਰ ਦਾ ਰਾਜਾ ਫ਼ਿਰਾਊਨ ਨੇਕੋ ਅੱਸ਼ੂਰ ਦੇ ਰਾਜੇ ਦੀ ਮਦਦ ਕਰਨ ਲਈ ਫ਼ਰਾਤ ਦਰਿਆ ਉੱਤੇ ਚੜ੍ਹ ਗਿਆ। ਰਾਜਾ ਯੋਸ਼ੀਯਾਹ ਲੜਾਈ ਵਿੱਚ ਉਸ ਨੂੰ ਮਿਲਣ ਲਈ ਨਿਕਲਿਆ, ਪਰ ਨੇਕੋ ਨੇ ਉਸ ਦਾ ਸਾਹਮਣਾ ਕੀਤਾ ਅਤੇ ਮਗਿੱਦੋ ਵਿੱਚ ਉਸ ਨੂੰ ਮਾਰ ਦਿੱਤਾ।

30ਯੋਸ਼ੀਯਾਹ ਦੇ ਸੇਵਕਾਂ ਨੇ ਉਸ ਦੀ ਲਾਸ਼ ਨੂੰ ਰੱਥ ਵਿੱਚ ਮਗਿੱਦੋ ਤੋਂ ਯੇਰੂਸ਼ਲੇਮ ਲਿਆਂਦਾ ਅਤੇ ਉਸ ਨੂੰ ਉਸ ਦੀ ਕਬਰ ਵਿੱਚ ਦਫ਼ਨਾਇਆ ਅਤੇ ਦੇਸ਼ ਦੇ ਲੋਕਾਂ ਨੇ ਯੋਸ਼ੀਯਾਹ ਦੇ ਪੁੱਤਰ ਯਹੋਆਹਾਜ਼ ਨੂੰ ਲੈ ਕੇ ਉਸ ਨੂੰ ਮਸਹ ਕੀਤਾ ਅਤੇ ਉਸ ਦੇ ਪਿਤਾ ਦੇ ਥਾਂ ਰਾਜਾ ਬਣਾਇਆ।

31ਯਹੋਆਹਾਜ਼ ਤੇਈ ਸਾਲਾਂ ਦਾ ਸੀ ਜਦੋਂ ਉਹ ਪਾਤਸ਼ਾਹ ਬਣਿਆ ਅਤੇ ਉਸਨੇ ਯੇਰੂਸ਼ਲੇਮ ਵਿੱਚ ਤਿੰਨ ਮਹੀਨੇ ਰਾਜ ਕੀਤਾ। ਉਸਦਾ ਦਾ ਨਾਮ ਹਮੂਤਲ ਸੀ ਜੋ ਯਿਰਮਿਯਾਹ ਦੀ ਧੀ ਸੀ; ਉਹ ਲਿਬਨਾਹ ਨਗਰ ਤੋਂ ਸੀ।

32ਉਸਨੇ ਯਾਹਵੇਹ ਦੀ ਨਿਗਾਹ ਵਿੱਚ ਬੁਰਾਈ ਕੀਤੀ, ਜਿਵੇਂ ਕਿ ਉਸਦੇ ਪੁਰਖਿਆਂ ਨੇ ਕੀਤਾ ਸੀ।

33ਅਤੇ ਫ਼ਿਰਾਊਨ ਨੇਕੋ ਨੇ ਉਸ ਨੂੰ ਰਿਬਲਾਹ ਵਿੱਚ ਜੋ ਹਮਾਥ ਦੇ ਦੇਸ਼ ਵਿੱਚ ਹੈ ਕੈਦ ਕਰ ਦਿੱਤਾ ਕਿ ਉਹ ਯੇਰੂਸ਼ਲੇਮ ਵਿੱਚ ਰਾਜ ਨਾ ਕਰੇ ਅਤੇ ਉਸ ਦੇ ਦੇਸ਼ ਉੱਤੇ ਇੱਕ ਸੌ ਤੋੜਾ ਚਾਂਦੀ ਅਤੇ ਇੱਕ ਤੋੜਾ ਸੋਨੇ ਦਾ ਹਰਜ਼ਾਨਾ ਲਾ ਦਿੱਤਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.