2 ਰਾਜਿਆਂ 23

ਅਤੇ ਫ਼ਿਰਾਊਨ ਨੇਕੋ ਨੇ ਉਸ ਨੂੰ ਰਿਬਲਾਹ ਵਿੱਚ ਜੋ ਹਮਾਥ ਦੇ ਦੇਸ਼ ਵਿੱਚ ਹੈ ਕੈਦ ਕਰ ਦਿੱਤਾ ਕਿ ਉਹ ਯੇਰੂਸ਼ਲੇਮ ਵਿੱਚ ਰਾਜ ਨਾ ਕਰੇ ਅਤੇ ਉਸ ਦੇ ਦੇਸ਼ ਉੱਤੇ ਇੱਕ ਸੌ ਤੋੜਾ ਚਾਂਦੀ ਅਤੇ ਇੱਕ ਤੋੜਾ ਸੋਨੇ ਦਾ ਹਰਜ਼ਾਨਾ ਲਾ ਦਿੱਤਾ।

2 Kings 23:33 (UKJV) And Pharaohnechoh put him in bands at Riblah in the land of Hamath, that he might not reign in Jerusalem; and put the land to a tribute of an hundred talents of silver, and a talent of gold.

31ਯਹੋਆਹਾਜ਼ ਤੇਈ ਸਾਲਾਂ ਦਾ ਸੀ ਜਦੋਂ ਉਹ ਪਾਤਸ਼ਾਹ ਬਣਿਆ ਅਤੇ ਉਸਨੇ ਯੇਰੂਸ਼ਲੇਮ ਵਿੱਚ ਤਿੰਨ ਮਹੀਨੇ ਰਾਜ ਕੀਤਾ। ਉਸਦਾ ਦਾ ਨਾਮ ਹਮੂਤਲ ਸੀ ਜੋ ਯਿਰਮਿਯਾਹ ਦੀ ਧੀ ਸੀ; ਉਹ ਲਿਬਨਾਹ ਨਗਰ ਤੋਂ ਸੀ।

32ਉਸਨੇ ਯਾਹਵੇਹ ਦੀ ਨਿਗਾਹ ਵਿੱਚ ਬੁਰਾਈ ਕੀਤੀ, ਜਿਵੇਂ ਕਿ ਉਸਦੇ ਪੁਰਖਿਆਂ ਨੇ ਕੀਤਾ ਸੀ।

33ਅਤੇ ਫ਼ਿਰਾਊਨ ਨੇਕੋ ਨੇ ਉਸ ਨੂੰ ਰਿਬਲਾਹ ਵਿੱਚ ਜੋ ਹਮਾਥ ਦੇ ਦੇਸ਼ ਵਿੱਚ ਹੈ ਕੈਦ ਕਰ ਦਿੱਤਾ ਕਿ ਉਹ ਯੇਰੂਸ਼ਲੇਮ ਵਿੱਚ ਰਾਜ ਨਾ ਕਰੇ ਅਤੇ ਉਸ ਦੇ ਦੇਸ਼ ਉੱਤੇ ਇੱਕ ਸੌ ਤੋੜਾ ਚਾਂਦੀ ਅਤੇ ਇੱਕ ਤੋੜਾ ਸੋਨੇ ਦਾ ਹਰਜ਼ਾਨਾ ਲਾ ਦਿੱਤਾ।

34ਫ਼ਿਰਾਊਨ ਨੇਕੋ ਨੇ ਯੋਸ਼ੀਯਾਹ ਦੇ ਪੁੱਤਰ ਅਲਯਾਕੀਮ ਨੂੰ ਆਪਣੇ ਪਿਤਾ ਯੋਸ਼ੀਯਾਹ ਦੀ ਥਾਂ ਰਾਜਾ ਬਣਾਇਆ ਅਤੇ ਅਲਯਾਕੀਮ ਦਾ ਨਾਮ ਬਦਲ ਕੇ ਯਹੋਯਾਕੀਮ ਰੱਖ ਦਿੱਤਾ। ਪਰ ਉਹ ਯਹੋਆਹਾਜ਼ ਨੂੰ ਲੈ ਗਿਆ ਅਤੇ ਮਿਸਰ ਨੂੰ ਲੈ ਗਿਆ ਅਤੇ ਉੱਥੇ ਉਹ ਮਰ ਗਿਆ।

35ਅਤੇ ਯਹੋਯਾਕੀਮ ਨੇ ਚਾਂਦੀ ਤੇ ਸੋਨਾ ਫ਼ਿਰਾਊਨ ਨੂੰ ਦੇ ਦਿੱਤਾ ਪਰ ਉਸ ਨੇ ਇਸ ਉੱਤੇ ਫ਼ਿਰਾਊਨ ਦੇ ਹੁਕਮ ਅਨੁਸਾਰ ਕਰ ਲਾ ਦਿੱਤਾ। ਉਸ ਨੇ ਦੇਸ ਦੇ ਹਰ ਮਨੁੱਖ ਤੋਂ ਉਸ ਦੇ ਕਰ ਦੇ ਅਨੁਸਾਰ ਚਾਂਦੀ ਤੇ ਸੋਨਾ ਲਿਆ ਭਈ ਉਹ ਫ਼ਿਰਾਊਨ ਨੇਕੋ ਨੂੰ ਦੇਵੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.