2 ਰਾਜਿਆਂ 23

ਅਤੇ ਯਹੋਯਾਕੀਮ ਨੇ ਚਾਂਦੀ ਤੇ ਸੋਨਾ ਫ਼ਿਰਾਊਨ ਨੂੰ ਦੇ ਦਿੱਤਾ ਪਰ ਉਸ ਨੇ ਇਸ ਉੱਤੇ ਫ਼ਿਰਾਊਨ ਦੇ ਹੁਕਮ ਅਨੁਸਾਰ ਕਰ ਲਾ ਦਿੱਤਾ। ਉਸ ਨੇ ਦੇਸ ਦੇ ਹਰ ਮਨੁੱਖ ਤੋਂ ਉਸ ਦੇ ਕਰ ਦੇ ਅਨੁਸਾਰ ਚਾਂਦੀ ਤੇ ਸੋਨਾ ਲਿਆ ਭਈ ਉਹ ਫ਼ਿਰਾਊਨ ਨੇਕੋ ਨੂੰ ਦੇਵੇ।

2 Kings 23:35 (UKJV) And Jehoiakim gave the silver and the gold to Pharaoh; but he taxed the land to give the money according to the commandment of Pharaoh: he exacted the silver and the gold of the people of the land, of every one according to his taxation, to give it unto Pharaohnechoh.

33ਅਤੇ ਫ਼ਿਰਾਊਨ ਨੇਕੋ ਨੇ ਉਸ ਨੂੰ ਰਿਬਲਾਹ ਵਿੱਚ ਜੋ ਹਮਾਥ ਦੇ ਦੇਸ਼ ਵਿੱਚ ਹੈ ਕੈਦ ਕਰ ਦਿੱਤਾ ਕਿ ਉਹ ਯੇਰੂਸ਼ਲੇਮ ਵਿੱਚ ਰਾਜ ਨਾ ਕਰੇ ਅਤੇ ਉਸ ਦੇ ਦੇਸ਼ ਉੱਤੇ ਇੱਕ ਸੌ ਤੋੜਾ ਚਾਂਦੀ ਅਤੇ ਇੱਕ ਤੋੜਾ ਸੋਨੇ ਦਾ ਹਰਜ਼ਾਨਾ ਲਾ ਦਿੱਤਾ।

34ਫ਼ਿਰਾਊਨ ਨੇਕੋ ਨੇ ਯੋਸ਼ੀਯਾਹ ਦੇ ਪੁੱਤਰ ਅਲਯਾਕੀਮ ਨੂੰ ਆਪਣੇ ਪਿਤਾ ਯੋਸ਼ੀਯਾਹ ਦੀ ਥਾਂ ਰਾਜਾ ਬਣਾਇਆ ਅਤੇ ਅਲਯਾਕੀਮ ਦਾ ਨਾਮ ਬਦਲ ਕੇ ਯਹੋਯਾਕੀਮ ਰੱਖ ਦਿੱਤਾ। ਪਰ ਉਹ ਯਹੋਆਹਾਜ਼ ਨੂੰ ਲੈ ਗਿਆ ਅਤੇ ਮਿਸਰ ਨੂੰ ਲੈ ਗਿਆ ਅਤੇ ਉੱਥੇ ਉਹ ਮਰ ਗਿਆ।

35ਅਤੇ ਯਹੋਯਾਕੀਮ ਨੇ ਚਾਂਦੀ ਤੇ ਸੋਨਾ ਫ਼ਿਰਾਊਨ ਨੂੰ ਦੇ ਦਿੱਤਾ ਪਰ ਉਸ ਨੇ ਇਸ ਉੱਤੇ ਫ਼ਿਰਾਊਨ ਦੇ ਹੁਕਮ ਅਨੁਸਾਰ ਕਰ ਲਾ ਦਿੱਤਾ। ਉਸ ਨੇ ਦੇਸ ਦੇ ਹਰ ਮਨੁੱਖ ਤੋਂ ਉਸ ਦੇ ਕਰ ਦੇ ਅਨੁਸਾਰ ਚਾਂਦੀ ਤੇ ਸੋਨਾ ਲਿਆ ਭਈ ਉਹ ਫ਼ਿਰਾਊਨ ਨੇਕੋ ਨੂੰ ਦੇਵੇ।

36ਯਹੋਯਾਕੀਮ ਪੱਚੀ ਸਾਲਾਂ ਦਾ ਸੀ ਜਦੋਂ ਉਹ ਰਾਜਾ ਬਣਿਆ ਅਤੇ ਉਸਨੇ ਯੇਰੂਸ਼ਲੇਮ ਵਿੱਚ ਗਿਆਰਾਂ ਸਾਲ ਰਾਜ ਕੀਤਾ। ਉਸਦੀ ਮਾਤਾ ਦਾ ਨਾਮ ਜ਼ਬੀਦਾਹ ਸੀ ਜੋ ਪਦਾਯਾਹ ਦੀ ਧੀ ਸੀ। ਉਹ ਰੁਮਾਹ ਨਗਰ ਤੋਂ ਸੀ।

37ਅਤੇ ਉਸਨੇ ਯਾਹਵੇਹ ਦੀ ਨਿਗਾਹ ਵਿੱਚ ਬੁਰਾਈ ਕੀਤੀ, ਜਿਵੇਂ ਕਿ ਉਸਦੇ ਪੁਰਖਿਆਂ ਨੇ ਕੀਤਾ ਸੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.