35ਅਤੇ ਯਹੋਯਾਕੀਮ ਨੇ ਚਾਂਦੀ ਤੇ ਸੋਨਾ ਫ਼ਿਰਾਊਨ ਨੂੰ ਦੇ ਦਿੱਤਾ ਪਰ ਉਸ ਨੇ ਇਸ ਉੱਤੇ ਫ਼ਿਰਾਊਨ ਦੇ ਹੁਕਮ ਅਨੁਸਾਰ ਕਰ ਲਾ ਦਿੱਤਾ। ਉਸ ਨੇ ਦੇਸ ਦੇ ਹਰ ਮਨੁੱਖ ਤੋਂ ਉਸ ਦੇ ਕਰ ਦੇ ਅਨੁਸਾਰ ਚਾਂਦੀ ਤੇ ਸੋਨਾ ਲਿਆ ਭਈ ਉਹ ਫ਼ਿਰਾਊਨ ਨੇਕੋ ਨੂੰ ਦੇਵੇ।
36ਯਹੋਯਾਕੀਮ ਪੱਚੀ ਸਾਲਾਂ ਦਾ ਸੀ ਜਦੋਂ ਉਹ ਰਾਜਾ ਬਣਿਆ ਅਤੇ ਉਸਨੇ ਯੇਰੂਸ਼ਲੇਮ ਵਿੱਚ ਗਿਆਰਾਂ ਸਾਲ ਰਾਜ ਕੀਤਾ। ਉਸਦੀ ਮਾਤਾ ਦਾ ਨਾਮ ਜ਼ਬੀਦਾਹ ਸੀ ਜੋ ਪਦਾਯਾਹ ਦੀ ਧੀ ਸੀ। ਉਹ ਰੁਮਾਹ ਨਗਰ ਤੋਂ ਸੀ।
37ਅਤੇ ਉਸਨੇ ਯਾਹਵੇਹ ਦੀ ਨਿਗਾਹ ਵਿੱਚ ਬੁਰਾਈ ਕੀਤੀ, ਜਿਵੇਂ ਕਿ ਉਸਦੇ ਪੁਰਖਿਆਂ ਨੇ ਕੀਤਾ ਸੀ।