2 ਰਾਜਿਆਂ 23

ਰਾਜੇ ਨੇ ਹਿਲਕੀਯਾਹ ਪ੍ਰਧਾਨ ਜਾਜਕ, ਅਗਲੇ ਦਰਜੇ ਤੇ ਜਾਜਕਾਂ ਅਤੇ ਦਰਬਾਨਾਂ ਨੂੰ ਹੁਕਮ ਦਿੱਤਾ ਕਿ ਉਹ ਬਆਲ ਅਤੇ ਅਸ਼ੇਰਾਹ ਲਈ ਬਣਾਈਆਂ ਸਾਰੀਆਂ ਵਸਤੂਆਂ ਅਤੇ ਸਾਰੇ ਤਾਰਿਆਂ ਵਾਲੇ ਤਸਵੀਰਾਂ ਨੂੰ ਯਾਹਵੇਹ ਦੇ ਭਵਨ ਵਿੱਚੋਂ ਹਟਾਉਣ। ਉਸ ਨੇ ਉਹਨਾਂ ਨੂੰ ਯੇਰੂਸ਼ਲੇਮ ਤੋਂ ਬਾਹਰ ਕਿਦਰੋਨ ਘਾਟੀ ਦੇ ਖੇਤਾਂ ਵਿੱਚ ਸਾੜ ਦਿੱਤਾ ਅਤੇ ਰਾਖ ਬੈਤਏਲ ਵਿੱਚ ਲੈ ਗਿਆ।

2 Kings 23:4 (UKJV) And the king commanded Hilkiah the high priest, and the priests of the second order, and the keepers of the door, to bring forth out of the temple of the LORD all the vessels that were made for Baal, and for the grove, and for all the host of heaven: and he burned them without Jerusalem in the fields of Kidron, and carried the ashes of them unto Bethel.

2ਉਹ ਯਹੂਦਾਹ ਦੇ ਲੋਕਾਂ, ਯੇਰੂਸ਼ਲੇਮ ਦੇ ਵਾਸੀਆਂ, ਜਾਜਕਾਂ ਅਤੇ ਨਬੀਆਂ, ਛੋਟੇ ਤੋਂ ਵੱਡੇ ਤੱਕ ਸਾਰੇ ਲੋਕਾਂ ਦੇ ਨਾਲ ਯਾਹਵੇਹ ਦੇ ਭਵਨ ਵਿੱਚ ਗਿਆ। ਉਸ ਨੇ ਉਹਨਾਂ ਨੂੰ ਇਕਰਾਰਨਾਮੇ ਦੀ ਪੋਥੀ ਦੇ ਸਾਰੇ ਸ਼ਬਦ ਪੜ੍ਹ ਕੇ ਸੁਣਾਏ, ਜੋ ਯਾਹਵੇਹ ਦੇ ਭਵਨ ਵਿੱਚ ਪਾਏ ਗਏ ਸਨ।

3ਰਾਜਾ ਥੰਮ੍ਹ ਦੇ ਉੱਤੇ ਖਲੋ ਗਿਆ ਅਤੇ ਉਸ ਨੇ ਯਾਹਵੇਹ ਦੀ ਹਜ਼ੂਰੀ ਵਿੱਚ ਇੱਕ ਨੇਮ ਬੰਨ੍ਹਿਆ ਕਿ ਅਸੀਂ ਯਾਹਵੇਹ ਦੇ ਪਿੱਛੇ ਤੁਰਾਂਗੇ ਅਤੇ ਉਸ ਦੇ ਹੁਕਮਾਂ, ਨਿਯਮਾਂ ਅਤੇ ਫ਼ਰਮਾਨਾਂ ਨੂੰ ਆਪਣੇ ਸਾਰੇ ਦਿਲ ਅਤੇ ਆਪਣੀ ਸਾਰੀ ਜਾਨ ਨਾਲ ਮੰਨਾਂਗੇ ਨਾਲੇ ਉਸ ਨੇਮ ਦੀਆਂ ਗੱਲਾਂ ਨੂੰ ਜੋ ਉਸ ਪੋਥੀ ਵਿੱਚ ਲਿਖੀਆਂ ਹੋਈਆਂ ਹਨ ਪੂਰਾਂ ਕਰਾਂਗੇ ਤਾਂ ਸਾਰੇ ਲੋਕਾਂ ਨੇ ਉਸ ਨੇਮ ਨੂੰ ਮੰਨ ਲਿਆ।

4ਰਾਜੇ ਨੇ ਹਿਲਕੀਯਾਹ ਪ੍ਰਧਾਨ ਜਾਜਕ, ਅਗਲੇ ਦਰਜੇ ਤੇ ਜਾਜਕਾਂ ਅਤੇ ਦਰਬਾਨਾਂ ਨੂੰ ਹੁਕਮ ਦਿੱਤਾ ਕਿ ਉਹ ਬਆਲ ਅਤੇ ਅਸ਼ੇਰਾਹ ਲਈ ਬਣਾਈਆਂ ਸਾਰੀਆਂ ਵਸਤੂਆਂ ਅਤੇ ਸਾਰੇ ਤਾਰਿਆਂ ਵਾਲੇ ਤਸਵੀਰਾਂ ਨੂੰ ਯਾਹਵੇਹ ਦੇ ਭਵਨ ਵਿੱਚੋਂ ਹਟਾਉਣ। ਉਸ ਨੇ ਉਹਨਾਂ ਨੂੰ ਯੇਰੂਸ਼ਲੇਮ ਤੋਂ ਬਾਹਰ ਕਿਦਰੋਨ ਘਾਟੀ ਦੇ ਖੇਤਾਂ ਵਿੱਚ ਸਾੜ ਦਿੱਤਾ ਅਤੇ ਰਾਖ ਬੈਤਏਲ ਵਿੱਚ ਲੈ ਗਿਆ।

5ਉਸ ਨੇ ਯਹੂਦਾਹ ਦੇ ਕਸਬਿਆਂ ਦੇ ਉੱਚੇ ਸਥਾਨਾਂ ਉੱਤੇ ਅਤੇ ਯੇਰੂਸ਼ਲੇਮ ਦੇ ਆਲੇ-ਦੁਆਲੇ ਦੇ ਲੋਕਾਂ ਉੱਤੇ ਧੂਪ ਧੁਖਾਉਣ ਲਈ ਯਹੂਦਾਹ ਦੇ ਰਾਜਿਆਂ ਦੁਆਰਾ ਨਿਯੁਕਤ ਕੀਤੇ ਗਏ ਮੂਰਤੀ-ਪੂਜਕ ਜਾਜਕਾਂ ਨੂੰ ਖ਼ਤਮ ਕਰ ਦਿੱਤਾ, ਜਿਹੜੇ ਬਆਲ, ਸੂਰਜ ਅਤੇ ਚੰਦ, ਤਾਰਾਮੰਡਲ ਅਤੇ ਸਾਰਿਆਂ ਤਾਰਿਆਂ ਲਈ ਧੂਪ ਧੁਖਾਉਂਦੇ ਸਨ।

6ਉਸ ਨੇ ਅਸ਼ੇਰਾਹ ਦੇ ਖੰਭੇ ਨੂੰ ਯਾਹਵੇਹ ਦੇ ਭਵਨ ਤੋਂ ਯੇਰੂਸ਼ਲੇਮ ਦੇ ਬਾਹਰ ਕਿਦਰੋਨ ਘਾਟੀ ਵਿੱਚ ਲਿਆਂਦਾ ਅਤੇ ਉੱਥੇ ਇਸ ਨੂੰ ਸਾੜ ਦਿੱਤਾ। ਉਸ ਨੇ ਇਸ ਦਾ ਚੂਰਾ ਬਣਾ ਦਿੱਤਾ ਅਤੇ ਆਮ ਲੋਕਾਂ ਦੀਆਂ ਕਬਰਾਂ ਉੱਤੇ ਉਹ ਧੂੜ ਖਿਲਾਰ ਦਿੱਤੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.