6ਉਸ ਨੇ ਅਸ਼ੇਰਾਹ ਦੇ ਖੰਭੇ ਨੂੰ ਯਾਹਵੇਹ ਦੇ ਭਵਨ ਤੋਂ ਯੇਰੂਸ਼ਲੇਮ ਦੇ ਬਾਹਰ ਕਿਦਰੋਨ ਘਾਟੀ ਵਿੱਚ ਲਿਆਂਦਾ ਅਤੇ ਉੱਥੇ ਇਸ ਨੂੰ ਸਾੜ ਦਿੱਤਾ। ਉਸ ਨੇ ਇਸ ਦਾ ਚੂਰਾ ਬਣਾ ਦਿੱਤਾ ਅਤੇ ਆਮ ਲੋਕਾਂ ਦੀਆਂ ਕਬਰਾਂ ਉੱਤੇ ਉਹ ਧੂੜ ਖਿਲਾਰ ਦਿੱਤੀ।
7ਉਸ ਨੇ ਮਰਦ ਵੇਸਵਾ ਦੇ ਕਮਰਿਆਂ ਨੂੰ ਵੀ ਢਾਹ ਦਿੱਤਾ ਜੋ ਯਾਹਵੇਹ ਦੇ ਭਵਨ ਵਿੱਚ ਸਨ, ਉਹ ਕਮਰੇ ਜਿੱਥੇ ਔਰਤਾਂ ਅਸ਼ੇਰਾਹ ਲਈ ਬੁਣਾਈ ਕਰਦੀਆਂ ਸਨ।
8ਅਤੇ ਉਹ ਯਹੂਦਾਹ ਦੇ ਸ਼ਹਿਰਾਂ ਵਿੱਚੋਂ ਸਾਰੇ ਜਾਜਕਾਂ ਨੂੰ ਲਿਆਇਆ ਅਤੇ ਗੇਬਾ ਤੋਂ ਲੈ ਕੇ ਬੇਰਸ਼ੇਬਾ ਤੱਕ ਉਹਨਾਂ ਸਾਰਿਆਂ ਉੱਚਿਆਂ ਥਾਵਾਂ ਨੂੰ ਜਿੱਥੇ ਜਾਜਕਾਂ ਨੇ ਧੂਪ ਧੁਖਾਈ ਸੀ ਭਰਿਸ਼ਟ ਕਰ ਦਿੱਤਾ ਅਤੇ ਉਹ ਨੇ ਰਾਹ ਦੇ ਫਾਟਕਾਂ ਦੀਆਂ ਉਹਨਾਂ ਉੱਚਿਆਂ ਥਾਵਾਂ ਨੂੰ ਜੋ ਸ਼ਹਿਰ ਦੇ ਹਾਕਮ ਯਹੋਸ਼ੂ ਦੇ ਫਾਟਕ ਦੇ ਰਾਹ ਤੇ ਸ਼ਹਿਰ ਦੇ ਫਾਟਕ ਦੇ ਖੱਬੇ ਹੱਥ ਸੀ ਢਾਹ ਦਿੱਤਾ।
9ਭਾਵੇਂ ਉੱਚੇ ਸਥਾਨਾਂ ਦੇ ਜਾਜਕਾਂ ਨੇ ਯੇਰੂਸ਼ਲੇਮ ਵਿੱਚ ਯਾਹਵੇਹ ਦੀ ਜਗਵੇਦੀ ਦੀ ਸੇਵਾ ਨਹੀਂ ਕੀਤੀ, ਪਰ ਉਹਨਾਂ ਨੇ ਆਪਣੇ ਸੰਗੀ ਜਾਜਕਾਂ ਨਾਲ ਪਤੀਰੀ ਰੋਟੀ ਖਾਧੀ।
10ਅਤੇ ਉਸ ਨੇ ਤੋਫੇਥ ਨੂੰ ਜੋ ਬੇਨ-ਹਿੰਨੋਮ ਦੀ ਵਾਦੀ ਵਿੱਚ ਹੈ ਭਰਿਸ਼ਟ ਕੀਤਾ ਤਾਂ ਜੋ ਕੋਈ ਮਨੁੱਖ ਆਪਣੇ ਪੁੱਤਰ ਜਾਂ ਆਪਣੀ ਧੀ ਨੂੰ ਮੋਲੋਕ ਦੇ ਲਈ ਅੱਗ ਵਿੱਚੋਂ ਦੀ ਨਾ ਲੰਘਾਵੇ।