2 ਰਾਜਿਆਂ 24

ਯਹੋਯਾਕੀਮ ਦੇ ਰਾਜ ਦੀਆਂ ਹੋਰ ਘਟਨਾਵਾਂ ਅਤੇ ਜੋ ਕੁਝ ਉਸ ਨੇ ਕੀਤਾ, ਉਹ ਯਹੂਦਾਹ ਦੇ ਰਾਜਿਆਂ ਦੇ ਇਤਿਹਾਸ ਦੀ ਪੋਥੀ ਵਿੱਚ ਲਿਖੇ ਹੋਏ ਹਨ।

2 Kings 24:5 (UKJV) Now the rest of the acts of Jehoiakim, and all that he did, are they not written in the book of the chronicles of the kings of Judah?

3ਨਿਸ਼ਚੇ ਹੀ ਇਹ ਗੱਲਾਂ ਯਹੂਦਾਹ ਦੇ ਨਾਲ ਯਾਹਵੇਹ ਦੇ ਹੁਕਮ ਅਨੁਸਾਰ ਵਾਪਰੀਆਂ ਸਨ, ਤਾਂ ਜੋ ਮਨੱਸ਼ੇਹ ਦੇ ਪਾਪਾਂ ਅਤੇ ਉਸ ਦੇ ਸਾਰੇ ਕੰਮਾਂ ਦੇ ਕਾਰਨ,

4ਜਿਹਦੇ ਵਿੱਚ ਨਿਰਦੋਸ਼ਾਂ ਦਾ ਲਹੂ ਵਹਾਉਣਾ ਵੀ ਸ਼ਾਮਲ ਸੀ ਅਤੇ ਉਸ ਨੇ ਯੇਰੂਸ਼ਲੇਮ ਨੂੰ ਨਿਰਦੋਸ਼ਾਂ ਦੇ ਖੂਨ ਨਾਲ ਭਰ ਦਿੱਤਾ ਸੀ ਅਤੇ ਯਾਹਵੇਹ ਮਾਫ਼ ਕਰਨ ਲਈ ਤਿਆਰ ਨਹੀਂ ਸੀ।

5ਯਹੋਯਾਕੀਮ ਦੇ ਰਾਜ ਦੀਆਂ ਹੋਰ ਘਟਨਾਵਾਂ ਅਤੇ ਜੋ ਕੁਝ ਉਸ ਨੇ ਕੀਤਾ, ਉਹ ਯਹੂਦਾਹ ਦੇ ਰਾਜਿਆਂ ਦੇ ਇਤਿਹਾਸ ਦੀ ਪੋਥੀ ਵਿੱਚ ਲਿਖੇ ਹੋਏ ਹਨ।

6ਯਹੋਯਾਕੀਮ ਨੇ ਆਪਣੇ ਪੁਰਖਿਆਂ ਨਾਲ ਆਰਾਮ ਕੀਤਾ ਅਤੇ ਉਸਦਾ ਪੁੱਤਰ ਯਹੋਯਾਕੀਨ ਉਸਦੇ ਬਾਅਦ ਰਾਜਾ ਬਣਿਆ।

7ਮਿਸਰ ਦੇ ਰਾਜੇ ਨੇ ਆਪਣੇ ਦੇਸ਼ ਤੋਂ ਮੁੜ ਕੇ ਨਾ ਕੂਚ ਕੀਤਾ ਕਿਉਂਕਿ ਬਾਬੇਲ ਦੇ ਰਾਜੇ ਨੇ ਮਿਸਰ ਦੀ ਵਾਦੀ ਤੋਂ ਫ਼ਰਾਤ ਨਦੀ ਤੱਕ ਦਾ ਸਾਰਾ ਇਲਾਕਾ ਤੇ ਕਬਜ਼ਾ ਕਰ ਲਿਆ ਸੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.