1ਇਸ ਲਈ ਸਿਦਕੀਯਾਹ ਦੇ ਰਾਜ ਦੇ ਨੌਵੇਂ ਸਾਲ ਦੇ ਦਸਵੇਂ ਮਹੀਨੇ ਦੀ ਦਸਵੀਂ ਤਾਰੀਖ਼ ਨੂੰ ਬਾਬੇਲ ਦੇ ਰਾਜਾ ਨਬੂਕਦਨੇਜ਼ਰ ਨੇ ਆਪਣੀ ਸਾਰੀ ਫ਼ੌਜ ਨਾਲ ਯੇਰੂਸ਼ਲੇਮ ਉੱਤੇ ਚੜ੍ਹਾਈ ਕੀਤੀ। ਉਸ ਨੇ ਸ਼ਹਿਰ ਦੇ ਬਾਹਰ ਡੇਰੇ ਲਾਏ ਅਤੇ ਚਾਰੇ ਪਾਸੇ ਘੇਰਾਬੰਦੀ ਦੇ ਕੰਮ ਕੀਤੇ।
2ਰਾਜੇ ਸਿਦਕੀਯਾਹ ਦੇ ਗਿਆਰਵੇਂ ਸਾਲ ਤੱਕ ਸ਼ਹਿਰ ਨੂੰ ਘੇਰਾਬੰਦੀ ਵਿੱਚ ਰੱਖਿਆ ਗਿਆ ਸੀ।
3ਚੌਥੇ ਮਹੀਨੇ ਦੇ ਨੌਵੇਂ ਦਿਨ ਤੱਕ ਸ਼ਹਿਰ ਵਿੱਚ ਕਾਲ ਇੰਨਾ ਭਿਆਨਕ ਹੋ ਗਿਆ ਸੀ ਕਿ ਲੋਕਾਂ ਦੇ ਖਾਣ ਲਈ ਭੋਜਨ ਨਹੀਂ ਸੀ।