2 ਰਾਜਿਆਂ 25

ਅਤੇ ਬਚੇ-ਖੁਚੇ ਲੋਕ ਜੋ ਸ਼ਹਿਰ ਵਿੱਚ ਰਹਿ ਗਏ ਸਨ ਅਤੇ ਭਗੌੜੇ ਜਿਹੜੇ ਬਾਬੇਲ ਦੇ ਰਾਜਾ ਵੱਲ ਹੋ ਗਏ ਸਨ ਨਾਲੇ ਦਲ ਦੇ ਬਚੇ-ਖੁਚੇ ਹੋਇਆਂ ਨੂੰ ਪਹਿਰੇਦਾਰਾਂ ਦਾ ਸਰਦਾਰ ਨਬੂਜ਼ਰਦਾਨ ਗ਼ੁਲਾਮ ਬਣਾ ਕੇ ਲੈ ਗਿਆ।

2 Kings 25:11 (UKJV) Now the rest of the people that were left in the city, and the fugitives that fell away to the king of Babylon, with the remnant of the multitude, did Nebuzaradan the captain of the guard carry away.

9ਉਸ ਨੇ ਯਾਹਵੇਹ ਦੇ ਹੈਕਲ, ਸ਼ਾਹੀ ਮਹਿਲ ਅਤੇ ਯੇਰੂਸ਼ਲੇਮ ਦੇ ਸਾਰੇ ਘਰਾਂ ਨੂੰ ਅੱਗ ਲਗਾ ਦਿੱਤੀ। ਹਰ ਮਹੱਤਵਪੂਰਨ ਇਮਾਰਤ ਉਸ ਨੇ ਸਾੜ ਦਿੱਤੀ।

10ਅਤੇ ਕਸਦੀਆਂ ਦੀ ਸਾਰੀ ਸੈਨਾਂ ਨੇ ਜੋ ਜੱਲਾਦਾਂ ਦੇ ਸਰਦਾਰ ਦੇ ਨਾਲ ਸੀ, ਯੇਰੂਸ਼ਲੇਮ ਦੇ ਆਲੇ-ਦੁਆਲੇ ਦੀਆਂ ਕੰਧਾਂ ਨੂੰ ਢਾਹ ਦਿੱਤਾ।

11ਅਤੇ ਬਚੇ-ਖੁਚੇ ਲੋਕ ਜੋ ਸ਼ਹਿਰ ਵਿੱਚ ਰਹਿ ਗਏ ਸਨ ਅਤੇ ਭਗੌੜੇ ਜਿਹੜੇ ਬਾਬੇਲ ਦੇ ਰਾਜਾ ਵੱਲ ਹੋ ਗਏ ਸਨ ਨਾਲੇ ਦਲ ਦੇ ਬਚੇ-ਖੁਚੇ ਹੋਇਆਂ ਨੂੰ ਪਹਿਰੇਦਾਰਾਂ ਦਾ ਸਰਦਾਰ ਨਬੂਜ਼ਰਦਾਨ ਗ਼ੁਲਾਮ ਬਣਾ ਕੇ ਲੈ ਗਿਆ।

12ਪਰ ਸੈਨਾਪਤੀ ਨੇ ਦੇਸ਼ ਦੇ ਸਭ ਤੋਂ ਗਰੀਬ ਲੋਕਾਂ ਨੂੰ ਅੰਗੂਰੀ ਬਾਗਾਂ ਅਤੇ ਖੇਤਾਂ ਵਿੱਚ ਕੰਮ ਕਰਨ ਲਈ ਪਿੱਛੇ ਛੱਡ ਦਿੱਤਾ।

13ਕਸਦੀਆਂ ਨੇ ਕਾਂਸੀ ਦੇ ਥੰਮ੍ਹਾਂ, ਖੰਭਿਆਂ ਅਤੇ ਕਾਂਸੀ ਦੇ ਸਮੁੰਦਰ ਨੂੰ ਤੋੜ ਦਿੱਤਾ ਜੋ ਯਾਹਵੇਹ ਦੇ ਭਵਨ ਵਿੱਚ ਸਨ ਅਤੇ ਉਹ ਪਿੱਤਲ ਬਾਬੇਲ ਦੇਸ਼ ਵਿੱਚ ਲੈ ਗਏ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.