10ਅਤੇ ਕਸਦੀਆਂ ਦੀ ਸਾਰੀ ਸੈਨਾਂ ਨੇ ਜੋ ਜੱਲਾਦਾਂ ਦੇ ਸਰਦਾਰ ਦੇ ਨਾਲ ਸੀ, ਯੇਰੂਸ਼ਲੇਮ ਦੇ ਆਲੇ-ਦੁਆਲੇ ਦੀਆਂ ਕੰਧਾਂ ਨੂੰ ਢਾਹ ਦਿੱਤਾ।
11ਅਤੇ ਬਚੇ-ਖੁਚੇ ਲੋਕ ਜੋ ਸ਼ਹਿਰ ਵਿੱਚ ਰਹਿ ਗਏ ਸਨ ਅਤੇ ਭਗੌੜੇ ਜਿਹੜੇ ਬਾਬੇਲ ਦੇ ਰਾਜਾ ਵੱਲ ਹੋ ਗਏ ਸਨ ਨਾਲੇ ਦਲ ਦੇ ਬਚੇ-ਖੁਚੇ ਹੋਇਆਂ ਨੂੰ ਪਹਿਰੇਦਾਰਾਂ ਦਾ ਸਰਦਾਰ ਨਬੂਜ਼ਰਦਾਨ ਗ਼ੁਲਾਮ ਬਣਾ ਕੇ ਲੈ ਗਿਆ।
12ਪਰ ਸੈਨਾਪਤੀ ਨੇ ਦੇਸ਼ ਦੇ ਸਭ ਤੋਂ ਗਰੀਬ ਲੋਕਾਂ ਨੂੰ ਅੰਗੂਰੀ ਬਾਗਾਂ ਅਤੇ ਖੇਤਾਂ ਵਿੱਚ ਕੰਮ ਕਰਨ ਲਈ ਪਿੱਛੇ ਛੱਡ ਦਿੱਤਾ।
13ਕਸਦੀਆਂ ਨੇ ਕਾਂਸੀ ਦੇ ਥੰਮ੍ਹਾਂ, ਖੰਭਿਆਂ ਅਤੇ ਕਾਂਸੀ ਦੇ ਸਮੁੰਦਰ ਨੂੰ ਤੋੜ ਦਿੱਤਾ ਜੋ ਯਾਹਵੇਹ ਦੇ ਭਵਨ ਵਿੱਚ ਸਨ ਅਤੇ ਉਹ ਪਿੱਤਲ ਬਾਬੇਲ ਦੇਸ਼ ਵਿੱਚ ਲੈ ਗਏ।
14ਅਤੇ ਉਹ ਤਸਲੇ, ਕੜਛੇ, ਗੁਲਤਰਾਸ਼, ਕੌਲੀਆਂ ਨਾਲੇ ਪਿੱਤਲ ਦੇ ਸਾਰੇ ਭਾਂਡੇ ਜਿਨ੍ਹਾਂ ਨਾਲ ਸੇਵਾ ਕੀਤੀ ਜਾਂਦੀ ਸੀ ਲੈ ਗਏ।