2 ਰਾਜਿਆਂ 25

ਕਸਦੀਆਂ ਨੇ ਕਾਂਸੀ ਦੇ ਥੰਮ੍ਹਾਂ, ਖੰਭਿਆਂ ਅਤੇ ਕਾਂਸੀ ਦੇ ਸਮੁੰਦਰ ਨੂੰ ਤੋੜ ਦਿੱਤਾ ਜੋ ਯਾਹਵੇਹ ਦੇ ਭਵਨ ਵਿੱਚ ਸਨ ਅਤੇ ਉਹ ਪਿੱਤਲ ਬਾਬੇਲ ਦੇਸ਼ ਵਿੱਚ ਲੈ ਗਏ।

2 Kings 25:13 (UKJV) And the pillars of brass that were in the house of the LORD, and the bases, and the brazen sea that was in the house of the LORD, did the Chaldees break in pieces, and carried the brass of them to Babylon.

11ਅਤੇ ਬਚੇ-ਖੁਚੇ ਲੋਕ ਜੋ ਸ਼ਹਿਰ ਵਿੱਚ ਰਹਿ ਗਏ ਸਨ ਅਤੇ ਭਗੌੜੇ ਜਿਹੜੇ ਬਾਬੇਲ ਦੇ ਰਾਜਾ ਵੱਲ ਹੋ ਗਏ ਸਨ ਨਾਲੇ ਦਲ ਦੇ ਬਚੇ-ਖੁਚੇ ਹੋਇਆਂ ਨੂੰ ਪਹਿਰੇਦਾਰਾਂ ਦਾ ਸਰਦਾਰ ਨਬੂਜ਼ਰਦਾਨ ਗ਼ੁਲਾਮ ਬਣਾ ਕੇ ਲੈ ਗਿਆ।

12ਪਰ ਸੈਨਾਪਤੀ ਨੇ ਦੇਸ਼ ਦੇ ਸਭ ਤੋਂ ਗਰੀਬ ਲੋਕਾਂ ਨੂੰ ਅੰਗੂਰੀ ਬਾਗਾਂ ਅਤੇ ਖੇਤਾਂ ਵਿੱਚ ਕੰਮ ਕਰਨ ਲਈ ਪਿੱਛੇ ਛੱਡ ਦਿੱਤਾ।

13ਕਸਦੀਆਂ ਨੇ ਕਾਂਸੀ ਦੇ ਥੰਮ੍ਹਾਂ, ਖੰਭਿਆਂ ਅਤੇ ਕਾਂਸੀ ਦੇ ਸਮੁੰਦਰ ਨੂੰ ਤੋੜ ਦਿੱਤਾ ਜੋ ਯਾਹਵੇਹ ਦੇ ਭਵਨ ਵਿੱਚ ਸਨ ਅਤੇ ਉਹ ਪਿੱਤਲ ਬਾਬੇਲ ਦੇਸ਼ ਵਿੱਚ ਲੈ ਗਏ।

14ਅਤੇ ਉਹ ਤਸਲੇ, ਕੜਛੇ, ਗੁਲਤਰਾਸ਼, ਕੌਲੀਆਂ ਨਾਲੇ ਪਿੱਤਲ ਦੇ ਸਾਰੇ ਭਾਂਡੇ ਜਿਨ੍ਹਾਂ ਨਾਲ ਸੇਵਾ ਕੀਤੀ ਜਾਂਦੀ ਸੀ ਲੈ ਗਏ।

15ਸ਼ਾਹੀ ਪਹਿਰੇਦਾਰਾਂ ਦੇ ਅਧਿਕਾਰੀਆਂ ਨੇ ਧੂਪਦਾਨ ਅਤੇ ਛਿੜਕਣ ਵਾਲੇ ਕਟੋਰੇ, ਉਹ ਸਭ ਕੁਝ ਜੋ ਸ਼ੁੱਧ ਸੋਨੇ ਜਾਂ ਚਾਂਦੀ ਦੇ ਬਣੇ ਹੋਏ ਸਨ ਲੈ ਗਏ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.