2 ਰਾਜਿਆਂ 25

ਅਤੇ ਉਹ ਤਸਲੇ, ਕੜਛੇ, ਗੁਲਤਰਾਸ਼, ਕੌਲੀਆਂ ਨਾਲੇ ਪਿੱਤਲ ਦੇ ਸਾਰੇ ਭਾਂਡੇ ਜਿਨ੍ਹਾਂ ਨਾਲ ਸੇਵਾ ਕੀਤੀ ਜਾਂਦੀ ਸੀ ਲੈ ਗਏ।

2 Kings 25:14 (UKJV) And the pots, and the shovels, and the snuffers, and the spoons, and all the vessels of brass wherewith they ministered, took they away.

12ਪਰ ਸੈਨਾਪਤੀ ਨੇ ਦੇਸ਼ ਦੇ ਸਭ ਤੋਂ ਗਰੀਬ ਲੋਕਾਂ ਨੂੰ ਅੰਗੂਰੀ ਬਾਗਾਂ ਅਤੇ ਖੇਤਾਂ ਵਿੱਚ ਕੰਮ ਕਰਨ ਲਈ ਪਿੱਛੇ ਛੱਡ ਦਿੱਤਾ।

13ਕਸਦੀਆਂ ਨੇ ਕਾਂਸੀ ਦੇ ਥੰਮ੍ਹਾਂ, ਖੰਭਿਆਂ ਅਤੇ ਕਾਂਸੀ ਦੇ ਸਮੁੰਦਰ ਨੂੰ ਤੋੜ ਦਿੱਤਾ ਜੋ ਯਾਹਵੇਹ ਦੇ ਭਵਨ ਵਿੱਚ ਸਨ ਅਤੇ ਉਹ ਪਿੱਤਲ ਬਾਬੇਲ ਦੇਸ਼ ਵਿੱਚ ਲੈ ਗਏ।

14ਅਤੇ ਉਹ ਤਸਲੇ, ਕੜਛੇ, ਗੁਲਤਰਾਸ਼, ਕੌਲੀਆਂ ਨਾਲੇ ਪਿੱਤਲ ਦੇ ਸਾਰੇ ਭਾਂਡੇ ਜਿਨ੍ਹਾਂ ਨਾਲ ਸੇਵਾ ਕੀਤੀ ਜਾਂਦੀ ਸੀ ਲੈ ਗਏ।

15ਸ਼ਾਹੀ ਪਹਿਰੇਦਾਰਾਂ ਦੇ ਅਧਿਕਾਰੀਆਂ ਨੇ ਧੂਪਦਾਨ ਅਤੇ ਛਿੜਕਣ ਵਾਲੇ ਕਟੋਰੇ, ਉਹ ਸਭ ਕੁਝ ਜੋ ਸ਼ੁੱਧ ਸੋਨੇ ਜਾਂ ਚਾਂਦੀ ਦੇ ਬਣੇ ਹੋਏ ਸਨ ਲੈ ਗਏ।

16ਦੋ ਥੰਮ੍ਹਾਂ, ਹੌਦ ਅਰ ਕੁਰਸੀਆਂ ਜਿਨ੍ਹਾਂ ਨੂੰ ਸ਼ਲੋਮੋਨ ਨੇ ਯਾਹਵੇਹ ਦੇ ਭਵਨ ਦੇ ਲਈ ਬਣਾਇਆ ਸੀ ਉਹਨਾਂ ਸਾਰੀਆਂ ਵਸਤਾਂ ਦਾ ਪਿੱਤਲ ਤੋਲ ਤੋਂ ਬਾਹਰ ਸੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.