2 ਰਾਜਿਆਂ 25

ਸ਼ਾਹੀ ਪਹਿਰੇਦਾਰਾਂ ਦੇ ਅਧਿਕਾਰੀਆਂ ਨੇ ਧੂਪਦਾਨ ਅਤੇ ਛਿੜਕਣ ਵਾਲੇ ਕਟੋਰੇ, ਉਹ ਸਭ ਕੁਝ ਜੋ ਸ਼ੁੱਧ ਸੋਨੇ ਜਾਂ ਚਾਂਦੀ ਦੇ ਬਣੇ ਹੋਏ ਸਨ ਲੈ ਗਏ।

2 Kings 25:15 (UKJV) And the fire-pans, and the bowls, and such things as were of gold, in gold, and of silver, in silver, the captain of the guard took away.

13ਕਸਦੀਆਂ ਨੇ ਕਾਂਸੀ ਦੇ ਥੰਮ੍ਹਾਂ, ਖੰਭਿਆਂ ਅਤੇ ਕਾਂਸੀ ਦੇ ਸਮੁੰਦਰ ਨੂੰ ਤੋੜ ਦਿੱਤਾ ਜੋ ਯਾਹਵੇਹ ਦੇ ਭਵਨ ਵਿੱਚ ਸਨ ਅਤੇ ਉਹ ਪਿੱਤਲ ਬਾਬੇਲ ਦੇਸ਼ ਵਿੱਚ ਲੈ ਗਏ।

14ਅਤੇ ਉਹ ਤਸਲੇ, ਕੜਛੇ, ਗੁਲਤਰਾਸ਼, ਕੌਲੀਆਂ ਨਾਲੇ ਪਿੱਤਲ ਦੇ ਸਾਰੇ ਭਾਂਡੇ ਜਿਨ੍ਹਾਂ ਨਾਲ ਸੇਵਾ ਕੀਤੀ ਜਾਂਦੀ ਸੀ ਲੈ ਗਏ।

15ਸ਼ਾਹੀ ਪਹਿਰੇਦਾਰਾਂ ਦੇ ਅਧਿਕਾਰੀਆਂ ਨੇ ਧੂਪਦਾਨ ਅਤੇ ਛਿੜਕਣ ਵਾਲੇ ਕਟੋਰੇ, ਉਹ ਸਭ ਕੁਝ ਜੋ ਸ਼ੁੱਧ ਸੋਨੇ ਜਾਂ ਚਾਂਦੀ ਦੇ ਬਣੇ ਹੋਏ ਸਨ ਲੈ ਗਏ।

16ਦੋ ਥੰਮ੍ਹਾਂ, ਹੌਦ ਅਰ ਕੁਰਸੀਆਂ ਜਿਨ੍ਹਾਂ ਨੂੰ ਸ਼ਲੋਮੋਨ ਨੇ ਯਾਹਵੇਹ ਦੇ ਭਵਨ ਦੇ ਲਈ ਬਣਾਇਆ ਸੀ ਉਹਨਾਂ ਸਾਰੀਆਂ ਵਸਤਾਂ ਦਾ ਪਿੱਤਲ ਤੋਲ ਤੋਂ ਬਾਹਰ ਸੀ।

17ਹਰ ਥੰਮ੍ਹ ਅਠਾਰਾਂ ਹੱਥ ਉੱਚਾ ਸੀ। ਉਸ ਦੇ ਉੱਤੇ ਪਿੱਤਲ ਦਾ ਇੱਕ ਕਲਸ ਸੀ ਅਤੇ ਕਲਸ ਤਿੰਨ ਹੱਥ ਉੱਚਾ ਸੀ ਅਤੇ ਉਸ ਕਲਸ ਉੱਤੇ ਚੁਫ਼ੇਰੇ ਜਾਲੀ ਤੇ ਅਨਾਰ ਸੱਭੇ ਪਿੱਤਲ ਦੇ ਸਨ ਅਤੇ ਦੂਸਰਾ ਥੰਮ੍ਹ ਵੀ ਇਸੇ ਤਰ੍ਹਾਂ ਦਾ ਹੀ ਸੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.