2 ਰਾਜਿਆਂ 25

ਦੋ ਥੰਮ੍ਹਾਂ, ਹੌਦ ਅਰ ਕੁਰਸੀਆਂ ਜਿਨ੍ਹਾਂ ਨੂੰ ਸ਼ਲੋਮੋਨ ਨੇ ਯਾਹਵੇਹ ਦੇ ਭਵਨ ਦੇ ਲਈ ਬਣਾਇਆ ਸੀ ਉਹਨਾਂ ਸਾਰੀਆਂ ਵਸਤਾਂ ਦਾ ਪਿੱਤਲ ਤੋਲ ਤੋਂ ਬਾਹਰ ਸੀ।

2 Kings 25:16 (UKJV) The two pillars, one sea, and the bases which Solomon had made for the house of the LORD; the brass of all these vessels was without weight.

14ਅਤੇ ਉਹ ਤਸਲੇ, ਕੜਛੇ, ਗੁਲਤਰਾਸ਼, ਕੌਲੀਆਂ ਨਾਲੇ ਪਿੱਤਲ ਦੇ ਸਾਰੇ ਭਾਂਡੇ ਜਿਨ੍ਹਾਂ ਨਾਲ ਸੇਵਾ ਕੀਤੀ ਜਾਂਦੀ ਸੀ ਲੈ ਗਏ।

15ਸ਼ਾਹੀ ਪਹਿਰੇਦਾਰਾਂ ਦੇ ਅਧਿਕਾਰੀਆਂ ਨੇ ਧੂਪਦਾਨ ਅਤੇ ਛਿੜਕਣ ਵਾਲੇ ਕਟੋਰੇ, ਉਹ ਸਭ ਕੁਝ ਜੋ ਸ਼ੁੱਧ ਸੋਨੇ ਜਾਂ ਚਾਂਦੀ ਦੇ ਬਣੇ ਹੋਏ ਸਨ ਲੈ ਗਏ।

16ਦੋ ਥੰਮ੍ਹਾਂ, ਹੌਦ ਅਰ ਕੁਰਸੀਆਂ ਜਿਨ੍ਹਾਂ ਨੂੰ ਸ਼ਲੋਮੋਨ ਨੇ ਯਾਹਵੇਹ ਦੇ ਭਵਨ ਦੇ ਲਈ ਬਣਾਇਆ ਸੀ ਉਹਨਾਂ ਸਾਰੀਆਂ ਵਸਤਾਂ ਦਾ ਪਿੱਤਲ ਤੋਲ ਤੋਂ ਬਾਹਰ ਸੀ।

17ਹਰ ਥੰਮ੍ਹ ਅਠਾਰਾਂ ਹੱਥ ਉੱਚਾ ਸੀ। ਉਸ ਦੇ ਉੱਤੇ ਪਿੱਤਲ ਦਾ ਇੱਕ ਕਲਸ ਸੀ ਅਤੇ ਕਲਸ ਤਿੰਨ ਹੱਥ ਉੱਚਾ ਸੀ ਅਤੇ ਉਸ ਕਲਸ ਉੱਤੇ ਚੁਫ਼ੇਰੇ ਜਾਲੀ ਤੇ ਅਨਾਰ ਸੱਭੇ ਪਿੱਤਲ ਦੇ ਸਨ ਅਤੇ ਦੂਸਰਾ ਥੰਮ੍ਹ ਵੀ ਇਸੇ ਤਰ੍ਹਾਂ ਦਾ ਹੀ ਸੀ।

18ਪਹਿਰੇਦਾਰਾਂ ਦੇ ਸਰਦਾਰ ਨੇ ਮੁੱਖ ਜਾਜਕ ਸਰਾਯਾਹ, ਸਫ਼ਨਯਾਹ ਜਾਜਕ ਅਤੇ ਤਿੰਨ ਦਰਬਾਨਾਂ ਨੂੰ ਕੈਦੀ ਬਣਾ ਲਿਆ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.