2 ਰਾਜਿਆਂ 25

ਹਰ ਥੰਮ੍ਹ ਅਠਾਰਾਂ ਹੱਥ ਉੱਚਾ ਸੀ। ਉਸ ਦੇ ਉੱਤੇ ਪਿੱਤਲ ਦਾ ਇੱਕ ਕਲਸ ਸੀ ਅਤੇ ਕਲਸ ਤਿੰਨ ਹੱਥ ਉੱਚਾ ਸੀ ਅਤੇ ਉਸ ਕਲਸ ਉੱਤੇ ਚੁਫ਼ੇਰੇ ਜਾਲੀ ਤੇ ਅਨਾਰ ਸੱਭੇ ਪਿੱਤਲ ਦੇ ਸਨ ਅਤੇ ਦੂਸਰਾ ਥੰਮ੍ਹ ਵੀ ਇਸੇ ਤਰ੍ਹਾਂ ਦਾ ਹੀ ਸੀ।

2 Kings 25:17 (UKJV) The height of the one pillar was eighteen cubits, and the capital upon it was brass: and the height of the capital three cubits; and the interwoven work, and pomegranates upon the capital round about, all of brass: and like unto these had the second pillar with interwoven work.

15ਸ਼ਾਹੀ ਪਹਿਰੇਦਾਰਾਂ ਦੇ ਅਧਿਕਾਰੀਆਂ ਨੇ ਧੂਪਦਾਨ ਅਤੇ ਛਿੜਕਣ ਵਾਲੇ ਕਟੋਰੇ, ਉਹ ਸਭ ਕੁਝ ਜੋ ਸ਼ੁੱਧ ਸੋਨੇ ਜਾਂ ਚਾਂਦੀ ਦੇ ਬਣੇ ਹੋਏ ਸਨ ਲੈ ਗਏ।

16ਦੋ ਥੰਮ੍ਹਾਂ, ਹੌਦ ਅਰ ਕੁਰਸੀਆਂ ਜਿਨ੍ਹਾਂ ਨੂੰ ਸ਼ਲੋਮੋਨ ਨੇ ਯਾਹਵੇਹ ਦੇ ਭਵਨ ਦੇ ਲਈ ਬਣਾਇਆ ਸੀ ਉਹਨਾਂ ਸਾਰੀਆਂ ਵਸਤਾਂ ਦਾ ਪਿੱਤਲ ਤੋਲ ਤੋਂ ਬਾਹਰ ਸੀ।

17ਹਰ ਥੰਮ੍ਹ ਅਠਾਰਾਂ ਹੱਥ ਉੱਚਾ ਸੀ। ਉਸ ਦੇ ਉੱਤੇ ਪਿੱਤਲ ਦਾ ਇੱਕ ਕਲਸ ਸੀ ਅਤੇ ਕਲਸ ਤਿੰਨ ਹੱਥ ਉੱਚਾ ਸੀ ਅਤੇ ਉਸ ਕਲਸ ਉੱਤੇ ਚੁਫ਼ੇਰੇ ਜਾਲੀ ਤੇ ਅਨਾਰ ਸੱਭੇ ਪਿੱਤਲ ਦੇ ਸਨ ਅਤੇ ਦੂਸਰਾ ਥੰਮ੍ਹ ਵੀ ਇਸੇ ਤਰ੍ਹਾਂ ਦਾ ਹੀ ਸੀ।

18ਪਹਿਰੇਦਾਰਾਂ ਦੇ ਸਰਦਾਰ ਨੇ ਮੁੱਖ ਜਾਜਕ ਸਰਾਯਾਹ, ਸਫ਼ਨਯਾਹ ਜਾਜਕ ਅਤੇ ਤਿੰਨ ਦਰਬਾਨਾਂ ਨੂੰ ਕੈਦੀ ਬਣਾ ਲਿਆ।

19ਅਤੇ ਸ਼ਹਿਰ ਵਿੱਚੋਂ ਇੱਕ ਦਰਬਾਰੀ ਨੂੰ ਫੜ ਲਿਆ, ਜੋ ਲੜਨ ਵਾਲਿਆ ਸੂਰਮਿਆਂ ਉੱਤੇ ਠਹਿਰਾਇਆ ਹੋਇਆ ਸੀ, ਅਤੇ ਪੰਜ ਸ਼ਾਹੀ ਸਲਾਹਕਾਰਾਂ ਨੂੰ ਵੀ ਲਿਆ ਅਤੇ ਸੈਨਾਪਤੀ ਦਾ ਲਿਖਾਰੀ ਜੋ ਦੇਸ਼ ਦੇ ਲੋਕਾਂ ਦੀ ਭਰਤੀ ਕਰਦਾ ਹੁੰਦਾ ਸੀ ਅਤੇ ਦੇਸ਼ ਦੇ ਲੋਕਾਂ ਵਿੱਚੋਂ ਸੱਠ ਆਦਮੀ ਜੋ ਸ਼ਹਿਰ ਵਿੱਚ ਮਿਲੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.