16ਦੋ ਥੰਮ੍ਹਾਂ, ਹੌਦ ਅਰ ਕੁਰਸੀਆਂ ਜਿਨ੍ਹਾਂ ਨੂੰ ਸ਼ਲੋਮੋਨ ਨੇ ਯਾਹਵੇਹ ਦੇ ਭਵਨ ਦੇ ਲਈ ਬਣਾਇਆ ਸੀ ਉਹਨਾਂ ਸਾਰੀਆਂ ਵਸਤਾਂ ਦਾ ਪਿੱਤਲ ਤੋਲ ਤੋਂ ਬਾਹਰ ਸੀ।
17ਹਰ ਥੰਮ੍ਹ ਅਠਾਰਾਂ ਹੱਥ ਉੱਚਾ ਸੀ। ਉਸ ਦੇ ਉੱਤੇ ਪਿੱਤਲ ਦਾ ਇੱਕ ਕਲਸ ਸੀ ਅਤੇ ਕਲਸ ਤਿੰਨ ਹੱਥ ਉੱਚਾ ਸੀ ਅਤੇ ਉਸ ਕਲਸ ਉੱਤੇ ਚੁਫ਼ੇਰੇ ਜਾਲੀ ਤੇ ਅਨਾਰ ਸੱਭੇ ਪਿੱਤਲ ਦੇ ਸਨ ਅਤੇ ਦੂਸਰਾ ਥੰਮ੍ਹ ਵੀ ਇਸੇ ਤਰ੍ਹਾਂ ਦਾ ਹੀ ਸੀ।
18ਪਹਿਰੇਦਾਰਾਂ ਦੇ ਸਰਦਾਰ ਨੇ ਮੁੱਖ ਜਾਜਕ ਸਰਾਯਾਹ, ਸਫ਼ਨਯਾਹ ਜਾਜਕ ਅਤੇ ਤਿੰਨ ਦਰਬਾਨਾਂ ਨੂੰ ਕੈਦੀ ਬਣਾ ਲਿਆ।
19ਅਤੇ ਸ਼ਹਿਰ ਵਿੱਚੋਂ ਇੱਕ ਦਰਬਾਰੀ ਨੂੰ ਫੜ ਲਿਆ, ਜੋ ਲੜਨ ਵਾਲਿਆ ਸੂਰਮਿਆਂ ਉੱਤੇ ਠਹਿਰਾਇਆ ਹੋਇਆ ਸੀ, ਅਤੇ ਪੰਜ ਸ਼ਾਹੀ ਸਲਾਹਕਾਰਾਂ ਨੂੰ ਵੀ ਲਿਆ ਅਤੇ ਸੈਨਾਪਤੀ ਦਾ ਲਿਖਾਰੀ ਜੋ ਦੇਸ਼ ਦੇ ਲੋਕਾਂ ਦੀ ਭਰਤੀ ਕਰਦਾ ਹੁੰਦਾ ਸੀ ਅਤੇ ਦੇਸ਼ ਦੇ ਲੋਕਾਂ ਵਿੱਚੋਂ ਸੱਠ ਆਦਮੀ ਜੋ ਸ਼ਹਿਰ ਵਿੱਚ ਮਿਲੇ।
20ਸੈਨਾਪਤੀ ਨਬੂਜ਼ਰਦਾਨ ਉਹਨਾਂ ਸਾਰਿਆਂ ਨੂੰ ਲੈ ਕੇ ਰਿਬਲਾਹ ਵਿੱਚ ਬਾਬੇਲ ਦੇ ਰਾਜੇ ਕੋਲ ਲੈ ਆਇਆ।