2 ਰਾਜਿਆਂ 25

ਅਤੇ ਸ਼ਹਿਰ ਵਿੱਚੋਂ ਇੱਕ ਦਰਬਾਰੀ ਨੂੰ ਫੜ ਲਿਆ, ਜੋ ਲੜਨ ਵਾਲਿਆ ਸੂਰਮਿਆਂ ਉੱਤੇ ਠਹਿਰਾਇਆ ਹੋਇਆ ਸੀ, ਅਤੇ ਪੰਜ ਸ਼ਾਹੀ ਸਲਾਹਕਾਰਾਂ ਨੂੰ ਵੀ ਲਿਆ ਅਤੇ ਸੈਨਾਪਤੀ ਦਾ ਲਿਖਾਰੀ ਜੋ ਦੇਸ਼ ਦੇ ਲੋਕਾਂ ਦੀ ਭਰਤੀ ਕਰਦਾ ਹੁੰਦਾ ਸੀ ਅਤੇ ਦੇਸ਼ ਦੇ ਲੋਕਾਂ ਵਿੱਚੋਂ ਸੱਠ ਆਦਮੀ ਜੋ ਸ਼ਹਿਰ ਵਿੱਚ ਮਿਲੇ।

2 Kings 25:19 (UKJV) And out of the city he took an officer that was set over the men of war, and five men of them that were in the king's presence, which were found in the city, and the principal scribe of the host, which mustered the people of the land, and threescore men of the people of the land that were found in the city:

17ਹਰ ਥੰਮ੍ਹ ਅਠਾਰਾਂ ਹੱਥ ਉੱਚਾ ਸੀ। ਉਸ ਦੇ ਉੱਤੇ ਪਿੱਤਲ ਦਾ ਇੱਕ ਕਲਸ ਸੀ ਅਤੇ ਕਲਸ ਤਿੰਨ ਹੱਥ ਉੱਚਾ ਸੀ ਅਤੇ ਉਸ ਕਲਸ ਉੱਤੇ ਚੁਫ਼ੇਰੇ ਜਾਲੀ ਤੇ ਅਨਾਰ ਸੱਭੇ ਪਿੱਤਲ ਦੇ ਸਨ ਅਤੇ ਦੂਸਰਾ ਥੰਮ੍ਹ ਵੀ ਇਸੇ ਤਰ੍ਹਾਂ ਦਾ ਹੀ ਸੀ।

18ਪਹਿਰੇਦਾਰਾਂ ਦੇ ਸਰਦਾਰ ਨੇ ਮੁੱਖ ਜਾਜਕ ਸਰਾਯਾਹ, ਸਫ਼ਨਯਾਹ ਜਾਜਕ ਅਤੇ ਤਿੰਨ ਦਰਬਾਨਾਂ ਨੂੰ ਕੈਦੀ ਬਣਾ ਲਿਆ।

19ਅਤੇ ਸ਼ਹਿਰ ਵਿੱਚੋਂ ਇੱਕ ਦਰਬਾਰੀ ਨੂੰ ਫੜ ਲਿਆ, ਜੋ ਲੜਨ ਵਾਲਿਆ ਸੂਰਮਿਆਂ ਉੱਤੇ ਠਹਿਰਾਇਆ ਹੋਇਆ ਸੀ, ਅਤੇ ਪੰਜ ਸ਼ਾਹੀ ਸਲਾਹਕਾਰਾਂ ਨੂੰ ਵੀ ਲਿਆ ਅਤੇ ਸੈਨਾਪਤੀ ਦਾ ਲਿਖਾਰੀ ਜੋ ਦੇਸ਼ ਦੇ ਲੋਕਾਂ ਦੀ ਭਰਤੀ ਕਰਦਾ ਹੁੰਦਾ ਸੀ ਅਤੇ ਦੇਸ਼ ਦੇ ਲੋਕਾਂ ਵਿੱਚੋਂ ਸੱਠ ਆਦਮੀ ਜੋ ਸ਼ਹਿਰ ਵਿੱਚ ਮਿਲੇ।

20ਸੈਨਾਪਤੀ ਨਬੂਜ਼ਰਦਾਨ ਉਹਨਾਂ ਸਾਰਿਆਂ ਨੂੰ ਲੈ ਕੇ ਰਿਬਲਾਹ ਵਿੱਚ ਬਾਬੇਲ ਦੇ ਰਾਜੇ ਕੋਲ ਲੈ ਆਇਆ।

21ਉੱਥੇ ਹਮਾਥ ਦੇ ਦੇਸ਼ ਵਿੱਚ ਰਿਬਲਾਹ ਵਿੱਚ ਰਾਜੇ ਨੇ ਉਹਨਾਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਇਸ ਲਈ ਯਹੂਦਾਹ ਆਪਣੀ ਧਰਤੀ ਤੋਂ ਦੂਰ, ਗ਼ੁਲਾਮੀ ਵਿੱਚ ਚਲਾ ਗਿਆ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.