2 ਰਾਜਿਆਂ 25

ਰਾਜੇ ਸਿਦਕੀਯਾਹ ਦੇ ਗਿਆਰਵੇਂ ਸਾਲ ਤੱਕ ਸ਼ਹਿਰ ਨੂੰ ਘੇਰਾਬੰਦੀ ਵਿੱਚ ਰੱਖਿਆ ਗਿਆ ਸੀ।

2 Kings 25:2 (UKJV) And the city was besieged unto the eleventh year of king Zedekiah.

1ਇਸ ਲਈ ਸਿਦਕੀਯਾਹ ਦੇ ਰਾਜ ਦੇ ਨੌਵੇਂ ਸਾਲ ਦੇ ਦਸਵੇਂ ਮਹੀਨੇ ਦੀ ਦਸਵੀਂ ਤਾਰੀਖ਼ ਨੂੰ ਬਾਬੇਲ ਦੇ ਰਾਜਾ ਨਬੂਕਦਨੇਜ਼ਰ ਨੇ ਆਪਣੀ ਸਾਰੀ ਫ਼ੌਜ ਨਾਲ ਯੇਰੂਸ਼ਲੇਮ ਉੱਤੇ ਚੜ੍ਹਾਈ ਕੀਤੀ। ਉਸ ਨੇ ਸ਼ਹਿਰ ਦੇ ਬਾਹਰ ਡੇਰੇ ਲਾਏ ਅਤੇ ਚਾਰੇ ਪਾਸੇ ਘੇਰਾਬੰਦੀ ਦੇ ਕੰਮ ਕੀਤੇ।

2ਰਾਜੇ ਸਿਦਕੀਯਾਹ ਦੇ ਗਿਆਰਵੇਂ ਸਾਲ ਤੱਕ ਸ਼ਹਿਰ ਨੂੰ ਘੇਰਾਬੰਦੀ ਵਿੱਚ ਰੱਖਿਆ ਗਿਆ ਸੀ।

3ਚੌਥੇ ਮਹੀਨੇ ਦੇ ਨੌਵੇਂ ਦਿਨ ਤੱਕ ਸ਼ਹਿਰ ਵਿੱਚ ਕਾਲ ਇੰਨਾ ਭਿਆਨਕ ਹੋ ਗਿਆ ਸੀ ਕਿ ਲੋਕਾਂ ਦੇ ਖਾਣ ਲਈ ਭੋਜਨ ਨਹੀਂ ਸੀ।

4ਤਦ ਸ਼ਹਿਰ ਦੀ ਕੰਧ ਢਾਹ ਦਿੱਤੀ ਗਈ ਅਤੇ ਸਾਰੀ ਫ਼ੌਜ ਰਾਤ ਨੂੰ ਰਾਜੇ ਦੇ ਬਾਗ਼ ਦੇ ਕੋਲ ਦੋ ਕੰਧਾਂ ਦੇ ਵਿਚਕਾਰਲੇ ਫਾਟਕ ਵਿੱਚੋਂ ਭੱਜ ਗਈ, ਭਾਵੇਂ ਬਾਬੇਲ ਦੇ ਲੋਕ ਸ਼ਹਿਰ ਨੂੰ ਘੇਰ ਰਹੇ ਸਨ। ਉਹ ਅਰਾਬਾਹ ਵੱਲ ਭੱਜੇ,

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.