2 ਰਾਜਿਆਂ 25

ਸੈਨਾਪਤੀ ਨਬੂਜ਼ਰਦਾਨ ਉਹਨਾਂ ਸਾਰਿਆਂ ਨੂੰ ਲੈ ਕੇ ਰਿਬਲਾਹ ਵਿੱਚ ਬਾਬੇਲ ਦੇ ਰਾਜੇ ਕੋਲ ਲੈ ਆਇਆ।

2 Kings 25:20 (UKJV) And Nebuzaradan captain of the guard took these, and brought them to the king of Babylon to Riblah:

18ਪਹਿਰੇਦਾਰਾਂ ਦੇ ਸਰਦਾਰ ਨੇ ਮੁੱਖ ਜਾਜਕ ਸਰਾਯਾਹ, ਸਫ਼ਨਯਾਹ ਜਾਜਕ ਅਤੇ ਤਿੰਨ ਦਰਬਾਨਾਂ ਨੂੰ ਕੈਦੀ ਬਣਾ ਲਿਆ।

19ਅਤੇ ਸ਼ਹਿਰ ਵਿੱਚੋਂ ਇੱਕ ਦਰਬਾਰੀ ਨੂੰ ਫੜ ਲਿਆ, ਜੋ ਲੜਨ ਵਾਲਿਆ ਸੂਰਮਿਆਂ ਉੱਤੇ ਠਹਿਰਾਇਆ ਹੋਇਆ ਸੀ, ਅਤੇ ਪੰਜ ਸ਼ਾਹੀ ਸਲਾਹਕਾਰਾਂ ਨੂੰ ਵੀ ਲਿਆ ਅਤੇ ਸੈਨਾਪਤੀ ਦਾ ਲਿਖਾਰੀ ਜੋ ਦੇਸ਼ ਦੇ ਲੋਕਾਂ ਦੀ ਭਰਤੀ ਕਰਦਾ ਹੁੰਦਾ ਸੀ ਅਤੇ ਦੇਸ਼ ਦੇ ਲੋਕਾਂ ਵਿੱਚੋਂ ਸੱਠ ਆਦਮੀ ਜੋ ਸ਼ਹਿਰ ਵਿੱਚ ਮਿਲੇ।

20ਸੈਨਾਪਤੀ ਨਬੂਜ਼ਰਦਾਨ ਉਹਨਾਂ ਸਾਰਿਆਂ ਨੂੰ ਲੈ ਕੇ ਰਿਬਲਾਹ ਵਿੱਚ ਬਾਬੇਲ ਦੇ ਰਾਜੇ ਕੋਲ ਲੈ ਆਇਆ।

21ਉੱਥੇ ਹਮਾਥ ਦੇ ਦੇਸ਼ ਵਿੱਚ ਰਿਬਲਾਹ ਵਿੱਚ ਰਾਜੇ ਨੇ ਉਹਨਾਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਇਸ ਲਈ ਯਹੂਦਾਹ ਆਪਣੀ ਧਰਤੀ ਤੋਂ ਦੂਰ, ਗ਼ੁਲਾਮੀ ਵਿੱਚ ਚਲਾ ਗਿਆ।

22ਬਾਬੇਲ ਦੇ ਰਾਜੇ ਨਬੂਕਦਨੇਜ਼ਰ ਨੇ ਸ਼ਾਫਾਨ ਦੇ ਪੁੱਤਰ ਅਹੀਕਾਮ ਦੇ ਪੁੱਤਰ ਗਦਲਯਾਹ ਨੂੰ ਉਹਨਾਂ ਲੋਕਾਂ ਉੱਤੇ ਨਿਯੁਕਤ ਕੀਤਾ ਜੋ ਉਹ ਯਹੂਦਾਹ ਵਿੱਚ ਛੱਡ ਗਿਆ ਸੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.