24ਗਦਲਯਾਹ ਨੇ ਉਹਨਾਂ ਨੂੰ ਅਤੇ ਉਹਨਾਂ ਦੇ ਆਦਮੀਆਂ ਨੂੰ ਭਰੋਸਾ ਦਿਵਾਉਣ ਲਈ ਸਹੁੰ ਚੁੱਕੀ। ਉਸਨੇ ਕਿਹਾ, “ਕਸਦੀਆਂ ਦੇ ਅਧਿਕਾਰੀਆਂ ਤੋਂ ਨਾ ਡਰੋ ਦੇਸ਼ ਵਿੱਚ ਵੱਸੋ ਅਤੇ ਬਾਬੇਲ ਦੇ ਰਾਜੇ ਦੀ ਸੇਵਾ ਕਰੋ, ਅਤੇ ਇਹ ਤੁਹਾਡੇ ਲਈ ਚੰਗਾ ਹੋਵੇਗਾ।”
25ਸੱਤਵੇਂ ਮਹੀਨੇ ਐਉਂ ਹੋਇਆ ਕਿ ਨਥਾਨਯਾਹ ਦੇ ਪੁੱਤਰ ਤੇ ਅਲੀਸ਼ਾਮਾ ਦਾ ਪੋਤਾ ਇਸਮਾਏਲ ਜਿਹੜਾ ਰਾਜਵੰਸ਼ੀ ਸੀ ਆਪਣੇ ਨਾਲ ਦਸ ਮਨੁੱਖਾਂ ਨਾਲ ਆਇਆ ਕਿ ਗਦਲਯਾਹ ਨੂੰ ਇਸ ਤਰ੍ਹਾਂ ਮਾਰਿਆ ਕਿ ਉਹ ਮਰ ਗਿਆ ਅਤੇ ਉਹਨਾਂ ਯਹੂਦੀਆਂ ਤੇ ਕਸਦੀਆਂ ਨੂੰ ਭੀ ਜੋ ਉਹ ਦੇ ਨਾਲ ਮਿਸਪਾਹ ਵਿੱਚ ਸਨ।
26ਇਹ ਸੁਣ ਕੇ ਛੋਟੇ ਤੋਂ ਲੈ ਕੇ ਵੱਡੇ ਤੱਕ ਦੇ ਸਾਰੇ ਲੋਕ, ਫ਼ੌਜ ਦੇ ਅਧਿਕਾਰੀਆਂ ਸਮੇਤ ਬਾਬੇਲੀਆਂ ਦੇ ਡਰੋਂ ਮਿਸਰ ਨੂੰ ਭੱਜ ਗਏ।
27ਯਹੂਦਾਹ ਦੇ ਰਾਜੇ ਯਹੋਯਾਕੀਨ ਦੀ ਗ਼ੁਲਾਮੀ ਦੇ ਸੈਂਤੀਵੇਂ ਸਾਲ, ਜਿਸ ਸਾਲ ਆਵੇਲ-ਮਾਰਦੂਕ ਬਾਬੇਲ ਦਾ ਰਾਜਾ ਬਣਿਆ, ਉਸਨੇ ਯਹੂਦਾਹ ਦੇ ਰਾਜੇ ਯਹੋਯਾਕੀਨ ਨੂੰ ਕੈਦ ਤੋਂ ਰਿਹਾ ਕਰ ਦਿੱਤਾ। ਉਸਨੇ ਅਜਿਹਾ ਬਾਰ੍ਹਵੇਂ ਮਹੀਨੇ ਦੀ ਸਤਾਈਵੇਂ ਦਿਨ ਕੀਤਾ।
28ਉਸ ਨੇ ਉਸ ਨਾਲ ਪਿਆਰ ਨਾਲ ਗੱਲ ਕੀਤੀ ਅਤੇ ਉਸ ਨੂੰ ਬਾਕੀ ਰਾਜਿਆਂ ਨਾਲੋਂ ਉੱਚਾ ਸਨਮਾਨ ਦਿੱਤਾ ਜੋ ਬਾਬੇਲ ਵਿੱਚ ਉਸ ਦੇ ਨਾਲ ਸਨ।