2 ਰਾਜਿਆਂ 25

ਉਸ ਨੇ ਉਸ ਨਾਲ ਪਿਆਰ ਨਾਲ ਗੱਲ ਕੀਤੀ ਅਤੇ ਉਸ ਨੂੰ ਬਾਕੀ ਰਾਜਿਆਂ ਨਾਲੋਂ ਉੱਚਾ ਸਨਮਾਨ ਦਿੱਤਾ ਜੋ ਬਾਬੇਲ ਵਿੱਚ ਉਸ ਦੇ ਨਾਲ ਸਨ।

2 Kings 25:28 (UKJV) And he spoke kindly to him, and set his throne above the throne of the kings that were with him in Babylon;

26ਇਹ ਸੁਣ ਕੇ ਛੋਟੇ ਤੋਂ ਲੈ ਕੇ ਵੱਡੇ ਤੱਕ ਦੇ ਸਾਰੇ ਲੋਕ, ਫ਼ੌਜ ਦੇ ਅਧਿਕਾਰੀਆਂ ਸਮੇਤ ਬਾਬੇਲੀਆਂ ਦੇ ਡਰੋਂ ਮਿਸਰ ਨੂੰ ਭੱਜ ਗਏ।

27ਯਹੂਦਾਹ ਦੇ ਰਾਜੇ ਯਹੋਯਾਕੀਨ ਦੀ ਗ਼ੁਲਾਮੀ ਦੇ ਸੈਂਤੀਵੇਂ ਸਾਲ, ਜਿਸ ਸਾਲ ਆਵੇਲ-ਮਾਰਦੂਕ ਬਾਬੇਲ ਦਾ ਰਾਜਾ ਬਣਿਆ, ਉਸਨੇ ਯਹੂਦਾਹ ਦੇ ਰਾਜੇ ਯਹੋਯਾਕੀਨ ਨੂੰ ਕੈਦ ਤੋਂ ਰਿਹਾ ਕਰ ਦਿੱਤਾ। ਉਸਨੇ ਅਜਿਹਾ ਬਾਰ੍ਹਵੇਂ ਮਹੀਨੇ ਦੀ ਸਤਾਈਵੇਂ ਦਿਨ ਕੀਤਾ।

28ਉਸ ਨੇ ਉਸ ਨਾਲ ਪਿਆਰ ਨਾਲ ਗੱਲ ਕੀਤੀ ਅਤੇ ਉਸ ਨੂੰ ਬਾਕੀ ਰਾਜਿਆਂ ਨਾਲੋਂ ਉੱਚਾ ਸਨਮਾਨ ਦਿੱਤਾ ਜੋ ਬਾਬੇਲ ਵਿੱਚ ਉਸ ਦੇ ਨਾਲ ਸਨ।

29ਇਸ ਲਈ ਯਹੋਯਾਕੀਨ ਨੇ ਜੇਲ੍ਹ ਦੇ ਕੱਪੜੇ ਲਾਹ ਸੁੱਟੇ ਅਤੇ ਸਾਰੀ ਉਮਰ ਰਾਜੇ ਦੇ ਮੇਜ਼ ਉੱਤੇ ਖਾਧਾ।

30ਇਸ ਲਈ ਰਾਜਾ ਯਹੋਯਾਕੀਨ ਨੂੰ ਜਿੰਨਾ ਚਿਰ ਉਹ ਜਿਉਂਦਾ ਰਿਹਾ, ਨਿਯਮਿਤ ਭੋਜਨ ਭੱਤਾ ਦਿੱਤਾ। ਇਹ ਉਸਦੀ ਮੌਤ ਦੇ ਦਿਨ ਤੱਕ ਜਾਰੀ ਰਿਹਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.