2 ਰਾਜਿਆਂ 25

ਚੌਥੇ ਮਹੀਨੇ ਦੇ ਨੌਵੇਂ ਦਿਨ ਤੱਕ ਸ਼ਹਿਰ ਵਿੱਚ ਕਾਲ ਇੰਨਾ ਭਿਆਨਕ ਹੋ ਗਿਆ ਸੀ ਕਿ ਲੋਕਾਂ ਦੇ ਖਾਣ ਲਈ ਭੋਜਨ ਨਹੀਂ ਸੀ।

2 Kings 25:3 (UKJV) And on the ninth day of the fourth month the famine prevailed in the city, and there was no bread for the people of the land.

1ਇਸ ਲਈ ਸਿਦਕੀਯਾਹ ਦੇ ਰਾਜ ਦੇ ਨੌਵੇਂ ਸਾਲ ਦੇ ਦਸਵੇਂ ਮਹੀਨੇ ਦੀ ਦਸਵੀਂ ਤਾਰੀਖ਼ ਨੂੰ ਬਾਬੇਲ ਦੇ ਰਾਜਾ ਨਬੂਕਦਨੇਜ਼ਰ ਨੇ ਆਪਣੀ ਸਾਰੀ ਫ਼ੌਜ ਨਾਲ ਯੇਰੂਸ਼ਲੇਮ ਉੱਤੇ ਚੜ੍ਹਾਈ ਕੀਤੀ। ਉਸ ਨੇ ਸ਼ਹਿਰ ਦੇ ਬਾਹਰ ਡੇਰੇ ਲਾਏ ਅਤੇ ਚਾਰੇ ਪਾਸੇ ਘੇਰਾਬੰਦੀ ਦੇ ਕੰਮ ਕੀਤੇ।

2ਰਾਜੇ ਸਿਦਕੀਯਾਹ ਦੇ ਗਿਆਰਵੇਂ ਸਾਲ ਤੱਕ ਸ਼ਹਿਰ ਨੂੰ ਘੇਰਾਬੰਦੀ ਵਿੱਚ ਰੱਖਿਆ ਗਿਆ ਸੀ।

3ਚੌਥੇ ਮਹੀਨੇ ਦੇ ਨੌਵੇਂ ਦਿਨ ਤੱਕ ਸ਼ਹਿਰ ਵਿੱਚ ਕਾਲ ਇੰਨਾ ਭਿਆਨਕ ਹੋ ਗਿਆ ਸੀ ਕਿ ਲੋਕਾਂ ਦੇ ਖਾਣ ਲਈ ਭੋਜਨ ਨਹੀਂ ਸੀ।

4ਤਦ ਸ਼ਹਿਰ ਦੀ ਕੰਧ ਢਾਹ ਦਿੱਤੀ ਗਈ ਅਤੇ ਸਾਰੀ ਫ਼ੌਜ ਰਾਤ ਨੂੰ ਰਾਜੇ ਦੇ ਬਾਗ਼ ਦੇ ਕੋਲ ਦੋ ਕੰਧਾਂ ਦੇ ਵਿਚਕਾਰਲੇ ਫਾਟਕ ਵਿੱਚੋਂ ਭੱਜ ਗਈ, ਭਾਵੇਂ ਬਾਬੇਲ ਦੇ ਲੋਕ ਸ਼ਹਿਰ ਨੂੰ ਘੇਰ ਰਹੇ ਸਨ। ਉਹ ਅਰਾਬਾਹ ਵੱਲ ਭੱਜੇ,

5ਪਰ ਕਸਦੀਆਂ ਦੀ ਫ਼ੌਜ ਨੇ ਰਾਜੇ ਦਾ ਪਿੱਛਾ ਕੀਤਾ ਅਤੇ ਯਰੀਹੋ ਦੇ ਮੈਦਾਨ ਵਿੱਚ ਉਸਨੂੰ ਫੜ ਲਿਆ। ਉਹ ਦੇ ਸਾਰੇ ਸਿਪਾਹੀ ਉਸ ਤੋਂ ਵੱਖ ਹੋ ਗਏ ਅਤੇ ਖਿੰਡ ਗਏ,

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.