2 ਰਾਜਿਆਂ 25

ਤਦ ਸ਼ਹਿਰ ਦੀ ਕੰਧ ਢਾਹ ਦਿੱਤੀ ਗਈ ਅਤੇ ਸਾਰੀ ਫ਼ੌਜ ਰਾਤ ਨੂੰ ਰਾਜੇ ਦੇ ਬਾਗ਼ ਦੇ ਕੋਲ ਦੋ ਕੰਧਾਂ ਦੇ ਵਿਚਕਾਰਲੇ ਫਾਟਕ ਵਿੱਚੋਂ ਭੱਜ ਗਈ, ਭਾਵੇਂ ਬਾਬੇਲ ਦੇ ਲੋਕ ਸ਼ਹਿਰ ਨੂੰ ਘੇਰ ਰਹੇ ਸਨ। ਉਹ ਅਰਾਬਾਹ ਵੱਲ ਭੱਜੇ,

2 Kings 25:4 (UKJV) And the city was broken up, and all the men of war fled by night by the way of the gate between two walls, which is by the king's garden: (now the Chaldees were against the city round about:) and the king went the way toward the plain.

2ਰਾਜੇ ਸਿਦਕੀਯਾਹ ਦੇ ਗਿਆਰਵੇਂ ਸਾਲ ਤੱਕ ਸ਼ਹਿਰ ਨੂੰ ਘੇਰਾਬੰਦੀ ਵਿੱਚ ਰੱਖਿਆ ਗਿਆ ਸੀ।

3ਚੌਥੇ ਮਹੀਨੇ ਦੇ ਨੌਵੇਂ ਦਿਨ ਤੱਕ ਸ਼ਹਿਰ ਵਿੱਚ ਕਾਲ ਇੰਨਾ ਭਿਆਨਕ ਹੋ ਗਿਆ ਸੀ ਕਿ ਲੋਕਾਂ ਦੇ ਖਾਣ ਲਈ ਭੋਜਨ ਨਹੀਂ ਸੀ।

4ਤਦ ਸ਼ਹਿਰ ਦੀ ਕੰਧ ਢਾਹ ਦਿੱਤੀ ਗਈ ਅਤੇ ਸਾਰੀ ਫ਼ੌਜ ਰਾਤ ਨੂੰ ਰਾਜੇ ਦੇ ਬਾਗ਼ ਦੇ ਕੋਲ ਦੋ ਕੰਧਾਂ ਦੇ ਵਿਚਕਾਰਲੇ ਫਾਟਕ ਵਿੱਚੋਂ ਭੱਜ ਗਈ, ਭਾਵੇਂ ਬਾਬੇਲ ਦੇ ਲੋਕ ਸ਼ਹਿਰ ਨੂੰ ਘੇਰ ਰਹੇ ਸਨ। ਉਹ ਅਰਾਬਾਹ ਵੱਲ ਭੱਜੇ,

5ਪਰ ਕਸਦੀਆਂ ਦੀ ਫ਼ੌਜ ਨੇ ਰਾਜੇ ਦਾ ਪਿੱਛਾ ਕੀਤਾ ਅਤੇ ਯਰੀਹੋ ਦੇ ਮੈਦਾਨ ਵਿੱਚ ਉਸਨੂੰ ਫੜ ਲਿਆ। ਉਹ ਦੇ ਸਾਰੇ ਸਿਪਾਹੀ ਉਸ ਤੋਂ ਵੱਖ ਹੋ ਗਏ ਅਤੇ ਖਿੰਡ ਗਏ,

6ਅਤੇ ਉਹ ਫੜਿਆ ਗਿਆ। ਉਸਨੂੰ ਹਮਾਥ ਦੀ ਧਰਤੀ ਵਿੱਚ ਰਿਬਲਾਹ ਵਿੱਚ ਬਾਬੇਲ ਦੇ ਰਾਜੇ ਕੋਲ ਲਿਜਾਇਆ ਗਿਆ, ਜਿੱਥੇ ਉਸਨੂੰ ਸਜ਼ਾ ਸੁਣਾਈ ਗਈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.