2 ਰਾਜਿਆਂ 25

ਪਰ ਕਸਦੀਆਂ ਦੀ ਫ਼ੌਜ ਨੇ ਰਾਜੇ ਦਾ ਪਿੱਛਾ ਕੀਤਾ ਅਤੇ ਯਰੀਹੋ ਦੇ ਮੈਦਾਨ ਵਿੱਚ ਉਸਨੂੰ ਫੜ ਲਿਆ। ਉਹ ਦੇ ਸਾਰੇ ਸਿਪਾਹੀ ਉਸ ਤੋਂ ਵੱਖ ਹੋ ਗਏ ਅਤੇ ਖਿੰਡ ਗਏ,

2 Kings 25:5 (UKJV) And the army of the Chaldees pursued after the king, and overtook him in the plains of Jericho: and all his army were scattered from him.

3ਚੌਥੇ ਮਹੀਨੇ ਦੇ ਨੌਵੇਂ ਦਿਨ ਤੱਕ ਸ਼ਹਿਰ ਵਿੱਚ ਕਾਲ ਇੰਨਾ ਭਿਆਨਕ ਹੋ ਗਿਆ ਸੀ ਕਿ ਲੋਕਾਂ ਦੇ ਖਾਣ ਲਈ ਭੋਜਨ ਨਹੀਂ ਸੀ।

4ਤਦ ਸ਼ਹਿਰ ਦੀ ਕੰਧ ਢਾਹ ਦਿੱਤੀ ਗਈ ਅਤੇ ਸਾਰੀ ਫ਼ੌਜ ਰਾਤ ਨੂੰ ਰਾਜੇ ਦੇ ਬਾਗ਼ ਦੇ ਕੋਲ ਦੋ ਕੰਧਾਂ ਦੇ ਵਿਚਕਾਰਲੇ ਫਾਟਕ ਵਿੱਚੋਂ ਭੱਜ ਗਈ, ਭਾਵੇਂ ਬਾਬੇਲ ਦੇ ਲੋਕ ਸ਼ਹਿਰ ਨੂੰ ਘੇਰ ਰਹੇ ਸਨ। ਉਹ ਅਰਾਬਾਹ ਵੱਲ ਭੱਜੇ,

5ਪਰ ਕਸਦੀਆਂ ਦੀ ਫ਼ੌਜ ਨੇ ਰਾਜੇ ਦਾ ਪਿੱਛਾ ਕੀਤਾ ਅਤੇ ਯਰੀਹੋ ਦੇ ਮੈਦਾਨ ਵਿੱਚ ਉਸਨੂੰ ਫੜ ਲਿਆ। ਉਹ ਦੇ ਸਾਰੇ ਸਿਪਾਹੀ ਉਸ ਤੋਂ ਵੱਖ ਹੋ ਗਏ ਅਤੇ ਖਿੰਡ ਗਏ,

6ਅਤੇ ਉਹ ਫੜਿਆ ਗਿਆ। ਉਸਨੂੰ ਹਮਾਥ ਦੀ ਧਰਤੀ ਵਿੱਚ ਰਿਬਲਾਹ ਵਿੱਚ ਬਾਬੇਲ ਦੇ ਰਾਜੇ ਕੋਲ ਲਿਜਾਇਆ ਗਿਆ, ਜਿੱਥੇ ਉਸਨੂੰ ਸਜ਼ਾ ਸੁਣਾਈ ਗਈ।

7ਉਹਨਾਂ ਨੇ ਸਿਦਕੀਯਾਹ ਦੇ ਪੁੱਤਰਾਂ ਨੂੰ ਉਸ ਦੀਆਂ ਅੱਖਾਂ ਸਾਹਮਣੇ ਮਾਰ ਦਿੱਤਾ। ਤਦ ਉਹਨਾਂ ਨੇ ਉਸ ਦੀਆਂ ਅੱਖਾਂ ਕੱਢ ਦਿੱਤੀਆਂ, ਉਸ ਨੂੰ ਪਿੱਤਲ ਦੀਆਂ ਬੇੜੀਆਂ ਨਾਲ ਬੰਨ੍ਹ ਕੇ ਬਾਬੇਲ ਲੈ ਗਏ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.