2 ਰਾਜਿਆਂ 25

ਉਹਨਾਂ ਨੇ ਸਿਦਕੀਯਾਹ ਦੇ ਪੁੱਤਰਾਂ ਨੂੰ ਉਸ ਦੀਆਂ ਅੱਖਾਂ ਸਾਹਮਣੇ ਮਾਰ ਦਿੱਤਾ। ਤਦ ਉਹਨਾਂ ਨੇ ਉਸ ਦੀਆਂ ਅੱਖਾਂ ਕੱਢ ਦਿੱਤੀਆਂ, ਉਸ ਨੂੰ ਪਿੱਤਲ ਦੀਆਂ ਬੇੜੀਆਂ ਨਾਲ ਬੰਨ੍ਹ ਕੇ ਬਾਬੇਲ ਲੈ ਗਏ।

2 Kings 25:7 (UKJV) And they slew the sons of Zedekiah before his eyes, and put out the eyes of Zedekiah, and bound him with fetters of brass, and carried him to Babylon.

5ਪਰ ਕਸਦੀਆਂ ਦੀ ਫ਼ੌਜ ਨੇ ਰਾਜੇ ਦਾ ਪਿੱਛਾ ਕੀਤਾ ਅਤੇ ਯਰੀਹੋ ਦੇ ਮੈਦਾਨ ਵਿੱਚ ਉਸਨੂੰ ਫੜ ਲਿਆ। ਉਹ ਦੇ ਸਾਰੇ ਸਿਪਾਹੀ ਉਸ ਤੋਂ ਵੱਖ ਹੋ ਗਏ ਅਤੇ ਖਿੰਡ ਗਏ,

6ਅਤੇ ਉਹ ਫੜਿਆ ਗਿਆ। ਉਸਨੂੰ ਹਮਾਥ ਦੀ ਧਰਤੀ ਵਿੱਚ ਰਿਬਲਾਹ ਵਿੱਚ ਬਾਬੇਲ ਦੇ ਰਾਜੇ ਕੋਲ ਲਿਜਾਇਆ ਗਿਆ, ਜਿੱਥੇ ਉਸਨੂੰ ਸਜ਼ਾ ਸੁਣਾਈ ਗਈ।

7ਉਹਨਾਂ ਨੇ ਸਿਦਕੀਯਾਹ ਦੇ ਪੁੱਤਰਾਂ ਨੂੰ ਉਸ ਦੀਆਂ ਅੱਖਾਂ ਸਾਹਮਣੇ ਮਾਰ ਦਿੱਤਾ। ਤਦ ਉਹਨਾਂ ਨੇ ਉਸ ਦੀਆਂ ਅੱਖਾਂ ਕੱਢ ਦਿੱਤੀਆਂ, ਉਸ ਨੂੰ ਪਿੱਤਲ ਦੀਆਂ ਬੇੜੀਆਂ ਨਾਲ ਬੰਨ੍ਹ ਕੇ ਬਾਬੇਲ ਲੈ ਗਏ।

8ਬਾਬੇਲ ਦੇ ਰਾਜਾ ਨਬੂਕਦਨੇਜ਼ਰ ਦੇ ਉਨ੍ਹੀਵੇਂ ਸਾਲ ਦੇ ਪੰਜਵੇਂ ਮਹੀਨੇ ਦੇ ਸੱਤਵੇਂ ਦਿਨ ਸ਼ਾਹੀ ਪਹਿਰੇਦਾਰਾਂ ਦਾ ਸੈਨਾਪਤੀ ਨਬੂਜ਼ਰਦਾਨ, ਬਾਬੇਲ ਦੇ ਰਾਜੇ ਦਾ ਇੱਕ ਅਧਿਕਾਰੀ, ਯੇਰੂਸ਼ਲੇਮ ਵਿੱਚ ਆਇਆ।

9ਉਸ ਨੇ ਯਾਹਵੇਹ ਦੇ ਹੈਕਲ, ਸ਼ਾਹੀ ਮਹਿਲ ਅਤੇ ਯੇਰੂਸ਼ਲੇਮ ਦੇ ਸਾਰੇ ਘਰਾਂ ਨੂੰ ਅੱਗ ਲਗਾ ਦਿੱਤੀ। ਹਰ ਮਹੱਤਵਪੂਰਨ ਇਮਾਰਤ ਉਸ ਨੇ ਸਾੜ ਦਿੱਤੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.