6ਅਤੇ ਉਹ ਫੜਿਆ ਗਿਆ। ਉਸਨੂੰ ਹਮਾਥ ਦੀ ਧਰਤੀ ਵਿੱਚ ਰਿਬਲਾਹ ਵਿੱਚ ਬਾਬੇਲ ਦੇ ਰਾਜੇ ਕੋਲ ਲਿਜਾਇਆ ਗਿਆ, ਜਿੱਥੇ ਉਸਨੂੰ ਸਜ਼ਾ ਸੁਣਾਈ ਗਈ।
7ਉਹਨਾਂ ਨੇ ਸਿਦਕੀਯਾਹ ਦੇ ਪੁੱਤਰਾਂ ਨੂੰ ਉਸ ਦੀਆਂ ਅੱਖਾਂ ਸਾਹਮਣੇ ਮਾਰ ਦਿੱਤਾ। ਤਦ ਉਹਨਾਂ ਨੇ ਉਸ ਦੀਆਂ ਅੱਖਾਂ ਕੱਢ ਦਿੱਤੀਆਂ, ਉਸ ਨੂੰ ਪਿੱਤਲ ਦੀਆਂ ਬੇੜੀਆਂ ਨਾਲ ਬੰਨ੍ਹ ਕੇ ਬਾਬੇਲ ਲੈ ਗਏ।
8ਬਾਬੇਲ ਦੇ ਰਾਜਾ ਨਬੂਕਦਨੇਜ਼ਰ ਦੇ ਉਨ੍ਹੀਵੇਂ ਸਾਲ ਦੇ ਪੰਜਵੇਂ ਮਹੀਨੇ ਦੇ ਸੱਤਵੇਂ ਦਿਨ ਸ਼ਾਹੀ ਪਹਿਰੇਦਾਰਾਂ ਦਾ ਸੈਨਾਪਤੀ ਨਬੂਜ਼ਰਦਾਨ, ਬਾਬੇਲ ਦੇ ਰਾਜੇ ਦਾ ਇੱਕ ਅਧਿਕਾਰੀ, ਯੇਰੂਸ਼ਲੇਮ ਵਿੱਚ ਆਇਆ।
9ਉਸ ਨੇ ਯਾਹਵੇਹ ਦੇ ਹੈਕਲ, ਸ਼ਾਹੀ ਮਹਿਲ ਅਤੇ ਯੇਰੂਸ਼ਲੇਮ ਦੇ ਸਾਰੇ ਘਰਾਂ ਨੂੰ ਅੱਗ ਲਗਾ ਦਿੱਤੀ। ਹਰ ਮਹੱਤਵਪੂਰਨ ਇਮਾਰਤ ਉਸ ਨੇ ਸਾੜ ਦਿੱਤੀ।
10ਅਤੇ ਕਸਦੀਆਂ ਦੀ ਸਾਰੀ ਸੈਨਾਂ ਨੇ ਜੋ ਜੱਲਾਦਾਂ ਦੇ ਸਰਦਾਰ ਦੇ ਨਾਲ ਸੀ, ਯੇਰੂਸ਼ਲੇਮ ਦੇ ਆਲੇ-ਦੁਆਲੇ ਦੀਆਂ ਕੰਧਾਂ ਨੂੰ ਢਾਹ ਦਿੱਤਾ।