2 ਰਾਜਿਆਂ 3

ਯਹੂਦਾਹ ਦੇ ਪਾਤਸ਼ਾਹ ਯਹੋਸ਼ਾਫ਼ਾਟ ਦੇ ਅਠਾਰਵੇਂ ਸਾਲ ਅਹਾਬ ਦਾ ਪੁੱਤਰ ਯਹੋਰਾਮ ਸਾਮਰਿਯਾ ਵਿੱਚ ਇਸਰਾਏਲ ਦਾ ਪਾਤਸ਼ਾਹ ਬਣਿਆ ਅਤੇ ਉਸਨੇ ਬਾਰਾਂ ਸਾਲ ਰਾਜ ਕੀਤਾ।

2 Kings 3:1 (UKJV) Now Jehoram the son of Ahab began to reign over Israel in Samaria the eighteenth year of Jehoshaphat king of Judah, and reigned twelve years.

1ਯਹੂਦਾਹ ਦੇ ਪਾਤਸ਼ਾਹ ਯਹੋਸ਼ਾਫ਼ਾਟ ਦੇ ਅਠਾਰਵੇਂ ਸਾਲ ਅਹਾਬ ਦਾ ਪੁੱਤਰ ਯਹੋਰਾਮ ਸਾਮਰਿਯਾ ਵਿੱਚ ਇਸਰਾਏਲ ਦਾ ਪਾਤਸ਼ਾਹ ਬਣਿਆ ਅਤੇ ਉਸਨੇ ਬਾਰਾਂ ਸਾਲ ਰਾਜ ਕੀਤਾ।

2ਉਸਨੇ ਉਹ ਕੰਮ ਕੀਤਾ ਜੋ ਯਾਹਵੇਹ ਦੀ ਨਿਗਾਹ ਵਿੱਚ ਬੁਰਾ ਸੀ, ਪਰ ਉਸਨੇ ਆਪਣੇ ਮਾਤਾ ਪਿਤਾ ਵਾਂਗ ਨਹੀਂ ਸਗੋਂ ਉਸਨੇ ਬਆਲ ਦੇ ਥੰਮ੍ਹ ਨੂੰ ਜਿਹੜਾ ਉਸਦੇ ਪਿਉ ਨੇ ਬਣਾਇਆ ਸੀ ਹਟਾ ਦਿੱਤਾ।

3ਫਿਰ ਵੀ ਉਹ ਨੇਬਾਥ ਦੇ ਪੁੱਤਰ ਯਾਰਾਬੁਆਮ ਦੇ ਪਾਪਾਂ ਨਾਲ ਚਿੰਬੜਿਆ ਰਿਹਾ ਜੋ ਉਸਨੇ ਇਸਰਾਏਲ ਤੋਂ ਕਰਵਾਏ ਸਨ, ਉਸਨੇ ਉਹਨਾਂ ਤੋਂ ਮੂੰਹ ਨਹੀਂ ਮੋੜਿਆ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.