2 ਰਾਜਿਆਂ 3

ਉਸਨੇ ਉਹ ਕੰਮ ਕੀਤਾ ਜੋ ਯਾਹਵੇਹ ਦੀ ਨਿਗਾਹ ਵਿੱਚ ਬੁਰਾ ਸੀ, ਪਰ ਉਸਨੇ ਆਪਣੇ ਮਾਤਾ ਪਿਤਾ ਵਾਂਗ ਨਹੀਂ ਸਗੋਂ ਉਸਨੇ ਬਆਲ ਦੇ ਥੰਮ੍ਹ ਨੂੰ ਜਿਹੜਾ ਉਸਦੇ ਪਿਉ ਨੇ ਬਣਾਇਆ ਸੀ ਹਟਾ ਦਿੱਤਾ।

2 Kings 3:2 (UKJV) And he wrought evil in the sight of the LORD; but not like his father, and like his mother: for he put away the image of Baal that his father had made.

1ਯਹੂਦਾਹ ਦੇ ਪਾਤਸ਼ਾਹ ਯਹੋਸ਼ਾਫ਼ਾਟ ਦੇ ਅਠਾਰਵੇਂ ਸਾਲ ਅਹਾਬ ਦਾ ਪੁੱਤਰ ਯਹੋਰਾਮ ਸਾਮਰਿਯਾ ਵਿੱਚ ਇਸਰਾਏਲ ਦਾ ਪਾਤਸ਼ਾਹ ਬਣਿਆ ਅਤੇ ਉਸਨੇ ਬਾਰਾਂ ਸਾਲ ਰਾਜ ਕੀਤਾ।

2ਉਸਨੇ ਉਹ ਕੰਮ ਕੀਤਾ ਜੋ ਯਾਹਵੇਹ ਦੀ ਨਿਗਾਹ ਵਿੱਚ ਬੁਰਾ ਸੀ, ਪਰ ਉਸਨੇ ਆਪਣੇ ਮਾਤਾ ਪਿਤਾ ਵਾਂਗ ਨਹੀਂ ਸਗੋਂ ਉਸਨੇ ਬਆਲ ਦੇ ਥੰਮ੍ਹ ਨੂੰ ਜਿਹੜਾ ਉਸਦੇ ਪਿਉ ਨੇ ਬਣਾਇਆ ਸੀ ਹਟਾ ਦਿੱਤਾ।

3ਫਿਰ ਵੀ ਉਹ ਨੇਬਾਥ ਦੇ ਪੁੱਤਰ ਯਾਰਾਬੁਆਮ ਦੇ ਪਾਪਾਂ ਨਾਲ ਚਿੰਬੜਿਆ ਰਿਹਾ ਜੋ ਉਸਨੇ ਇਸਰਾਏਲ ਤੋਂ ਕਰਵਾਏ ਸਨ, ਉਸਨੇ ਉਹਨਾਂ ਤੋਂ ਮੂੰਹ ਨਹੀਂ ਮੋੜਿਆ।

4ਹੁਣ ਮੋਆਬ ਦੇ ਰਾਜਾ ਮੇਸ਼ਾ ਨੇ ਭੇਡਾਂ ਨੂੰ ਪਾਲਿਆ ਅਤੇ ਉਹ ਇਸਰਾਏਲ ਦੇ ਰਾਜੇ ਨੂੰ ਇੱਕ ਲੱਖ ਲੇਲੇ ਦੀ ਅਤੇ ਇੱਕ ਲੱਖ ਭੇਡੂਆਂ ਦੀ ਉੱਨ ਦਿੰਦਾ ਸੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.