2 ਰਾਜਿਆਂ 4

ਅਸੀਂ ਛੱਤ ਤੇ ਇੱਕ ਛੋਟਾ ਜਿਹਾ ਚੁਬਾਰਾ ਉਸ ਲਈ ਬਣਾਈਏ ਅਤੇ ਉੱਥੇ ਉਸ ਲਈ ਇੱਕ ਮੰਜਾ, ਇੱਕ ਮੇਜ਼, ਇੱਕ ਚੌਂਕੀ ਅਤੇ ਇੱਕ ਦੀਵਾ ਰੱਖੀਏ। ਫਿਰ ਜਦੋਂ ਵੀ ਉਹ ਸਾਡੇ ਕੋਲ ਆਵੇ ਤਾਂ ਉਹ ਉੱਥੇ ਰਹਿ ਸਕਦਾ ਹੈ।”

2 Kings 4:10 (UKJV) Let us make a little chamber, I pray you, on the wall; and let us set for him there a bed, and a table, and a stool, and a candlestick: and it shall be, when he comes to us, that he shall turn in thither.

8ਇੱਕ ਦਿਨ ਇਸ ਤਰ੍ਹਾਂ ਹੋਇਆ ਕਿ ਅਲੀਸ਼ਾ ਸ਼ੂਨੇਮ ਵੱਲੋਂ ਦੀ ਹੋ ਕੇ ਲੰਘਿਆ ਅਤੇ ਉੱਥੇ ਇੱਕ ਪਤਵੰਤੀ ਔਰਤ ਸੀ, ਉਸ ਨੇ ਉਸਨੂੰ ਭੋਜਨ ਲਈ ਮਜ਼ਬੂਰ ਕੀਤਾ। ਇਸ ਲਈ ਫਿਰ ਜਦੋਂ ਵੀ ਕਦੇ ਉਹ ਉੱਧਰ ਦੀ ਲੰਘਦਾ ਸੀ ਤਾਂ ਰੋਟੀ ਖਾਣ ਲਈ ਉੱਥੇ ਹੀ ਰੁਕ ਜਾਂਦਾ ਸੀ।

9ਉਸਨੇ ਆਪਣੇ ਪਤੀ ਨੂੰ ਕਿਹਾ, “ਮੈਂ ਜਾਣਦੀ ਹਾਂ ਕਿ ਇਹ ਆਦਮੀ ਜੋ ਅਕਸਰ ਸਾਡੇ ਪਾਸਿਓ ਲੰਘਦਾ ਹੈ, ਪਰਮੇਸ਼ਵਰ ਦਾ ਇੱਕ ਪਵਿੱਤਰ ਮਨੁੱਖ ਹੈ।

10ਅਸੀਂ ਛੱਤ ਤੇ ਇੱਕ ਛੋਟਾ ਜਿਹਾ ਚੁਬਾਰਾ ਉਸ ਲਈ ਬਣਾਈਏ ਅਤੇ ਉੱਥੇ ਉਸ ਲਈ ਇੱਕ ਮੰਜਾ, ਇੱਕ ਮੇਜ਼, ਇੱਕ ਚੌਂਕੀ ਅਤੇ ਇੱਕ ਦੀਵਾ ਰੱਖੀਏ। ਫਿਰ ਜਦੋਂ ਵੀ ਉਹ ਸਾਡੇ ਕੋਲ ਆਵੇ ਤਾਂ ਉਹ ਉੱਥੇ ਰਹਿ ਸਕਦਾ ਹੈ।”

11ਇੱਕ ਦਿਨ ਜਦੋਂ ਅਲੀਸ਼ਾ ਉੱਥੇ ਆਇਆ, ਤਾਂ ਉਹ ਉਸ ਚੁਬਾਰੇ ਵਿੱਚ ਗਿਆ ਅਤੇ ਉੱਥੇ ਲੇਟ ਗਿਆ।

12ਉਸ ਨੇ ਆਪਣੇ ਸੇਵਕ ਗੇਹਜ਼ੀ ਨੂੰ ਕਿਹਾ, “ਸ਼ੂਨੰਮੀ ਔਰਤ ਨੂੰ ਬੁਲਾ।” ਇਸ ਲਈ ਉਸਨੇ ਉਸਨੂੰ ਬੁਲਾਇਆ ਅਤੇ ਉਹ ਉਸਦੇ ਸਾਹਮਣੇ ਖੜ੍ਹੀ ਹੋ ਗਈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.