2 ਰਾਜਿਆਂ 5

ਨਾਮਾਨ ਦੇ ਸੇਵਕਾਂ ਨੇ ਉਸ ਦੇ ਕੋਲ ਜਾ ਕੇ ਕਿਹਾ, “ਹੇ ਸਾਡੇ ਪਿਤਾ, ਜੇਕਰ ਨਬੀ ਨੇ ਤੁਹਾਨੂੰ ਕੋਈ ਵੱਡਾ ਕੰਮ ਕਰਨ ਲਈ ਕਿਹਾ ਹੁੰਦਾ ਤਾਂ ਕੀ ਤੁਸੀਂ ਉਹ ਨਾ ਕਰਦੇ? ਜਦੋਂ ਉਸਨੇ ਤੁਹਾਨੂੰ ਕਿਹਾ ਹੈ, ‘ਨਹਾ ਲੈ ਅਤੇ ਸ਼ੁੱਧ ਹੋ ਜਾ’! ਤਾਂ ਕਿੰਨ੍ਹਾਂ ਵੱਧ ਕੇ ਇਹ ਕਰਨਾ ਚਾਹੀਦਾ ਹੈ।”

2 Kings 5:13 (UKJV) And his servants came near, and spoke unto him, and said, My father, if the prophet had bid you do some great thing, would you not have done it? how much rather then, when he says to you, Wash, and be clean?

11ਪਰ ਨਾਮਾਨ ਗੁੱਸੇ ਹੋ ਕੇ ਚਲਾ ਗਿਆ ਅਤੇ ਬੋਲਿਆ, “ਮੈਂ ਸੋਚਿਆ ਸੀ ਕਿ ਉਹ ਜ਼ਰੂਰ ਬਾਹਰ ਮੇਰੇ ਕੋਲ ਆਵੇਗਾ ਅਤੇ ਖਲੋ ਕੇ ਆਪਣੇ ਪਰਮੇਸ਼ਵਰ ਦਾ ਨਾਮ ਲੈ ਕੇ ਉਸ ਕੋੜ੍ਹ ਵਾਲੀ ਥਾਂ ਉੱਤੇ ਆਪਣਾ ਹੱਥ ਫੇਰੇਗਾ ਅਤੇ ਮੈਨੂੰ ਮੇਰੇ ਕੋੜ੍ਹ ਤੋਂ ਚੰਗਾ ਕਰੇਗਾ।

12ਕੀ ਦੰਮਿਸ਼ਕ ਦੀਆਂ ਨਦੀਆਂ ਅਬਾਨਾਹ ਅਤੇ ਫਾਰਪਰ ਇਸਰਾਏਲ ਦੀਆਂ ਸਾਰੀਆਂ ਨਦੀਆਂ ਨਾਲੋਂ ਚੰਗੀਆਂ ਨਹੀਂ ਹਨ? ਕੀ ਮੈਂ ਉਹਨਾਂ ਵਿੱਚ ਨਹਾ ਕੇ ਸ਼ੁੱਧ ਨਹੀਂ ਹੋ ਸਕਦਾ ਸੀ?” ਇਸ ਲਈ ਉਹ ਮੁੜਿਆ ਅਤੇ ਗੁੱਸੇ ਵਿੱਚ ਚਲਾ ਗਿਆ।

13ਨਾਮਾਨ ਦੇ ਸੇਵਕਾਂ ਨੇ ਉਸ ਦੇ ਕੋਲ ਜਾ ਕੇ ਕਿਹਾ, “ਹੇ ਸਾਡੇ ਪਿਤਾ, ਜੇਕਰ ਨਬੀ ਨੇ ਤੁਹਾਨੂੰ ਕੋਈ ਵੱਡਾ ਕੰਮ ਕਰਨ ਲਈ ਕਿਹਾ ਹੁੰਦਾ ਤਾਂ ਕੀ ਤੁਸੀਂ ਉਹ ਨਾ ਕਰਦੇ? ਜਦੋਂ ਉਸਨੇ ਤੁਹਾਨੂੰ ਕਿਹਾ ਹੈ, ‘ਨਹਾ ਲੈ ਅਤੇ ਸ਼ੁੱਧ ਹੋ ਜਾ’! ਤਾਂ ਕਿੰਨ੍ਹਾਂ ਵੱਧ ਕੇ ਇਹ ਕਰਨਾ ਚਾਹੀਦਾ ਹੈ।”

14ਤਦ ਉਸ ਨੇ ਪਰਮੇਸ਼ਵਰ ਦੇ ਬੰਦੇ ਦੇ ਕਹਿਣ ਦੇ ਅਨੁਸਾਰ ਯਰਦਨ ਵਿੱਚ ਉਤਰ ਕੇ ਸੱਤ ਚੁੱਭੀਆਂ ਮਾਰੀਆਂ, ਅਤੇ ਉਸ ਦਾ ਸਰੀਰ ਛੋਟੇ ਬੱਚੇ ਦੇ ਸਰੀਰ ਵਰਗਾ ਸਾਫ਼ ਹੋ ਗਿਆ ਅਤੇ ਸ਼ੁੱਧ ਹੋ ਗਿਆ।

15ਤਦ ਨਾਮਾਨ ਅਤੇ ਉਸਦੇ ਸਾਰੇ ਸੇਵਕ ਪਰਮੇਸ਼ਵਰ ਦੇ ਬੰਦੇ ਕੋਲ ਵਾਪਸ ਮੁੜ ਆਏ। ਉਹ ਉਸਦੇ ਸਾਹਮਣੇ ਖਲੋ ਗਿਆ ਅਤੇ ਆਖਿਆ, “ਮੈਂ ਜਾਣਦਾ ਹਾਂ ਕਿ ਇਸਰਾਏਲ ਦੇ ਪਰਮੇਸ਼ਵਰ ਤੋਂ ਬਿਨਾਂ ਸਾਰੀ ਦੁਨੀਆਂ ਵਿੱਚ ਕੋਈ ਵੀ ਪਰਮੇਸ਼ਵਰ ਨਹੀਂ ਹੈ। ਇਸ ਲਈ ਕਿਰਪਾ ਕਰਕੇ ਆਪਣੇ ਸੇਵਕ ਤੋਂ ਇੱਕ ਭੇਟ ਕਬੂਲ ਕਰੋ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.