9ਹਜ਼ਾਏਲ ਅਲੀਸ਼ਾ ਨੂੰ ਮਿਲਣ ਲਈ ਗਿਆ ਅਤੇ ਦੰਮਿਸ਼ਕ ਦੇ ਸਭ ਤੋਂ ਵਧੀਆ ਮਾਲ ਦੇ ਚਾਲੀ ਊਠ ਆਪਣੇ ਨਾਲ ਤੋਹਫ਼ੇ ਵਜੋਂ ਲੈ ਕੇ ਗਿਆ। ਜਦੋਂ ਉਹ ਉੱਥੇ ਪਹੁੰਚਿਆ ਅਤੇ ਅਲੀਸ਼ਾ ਦੇ ਸਾਹਮਣੇ ਖਲੋ ਗਿਆ, ਉਸਨੇ ਪਰਮੇਸ਼ਵਰ ਦੇ ਬੰਦੇ ਨੂੰ ਬੇਨਤੀ ਕੀਤੀ, “ਤੇਰੇ ਪੁੱਤਰ ਬਨ-ਹਦਦ, ਅਰਾਮ ਦੇ ਰਾਜੇ ਨੇ ਮੈਨੂੰ ਇਹ ਪੁੱਛਣ ਲਈ ਭੇਜਿਆ ਹੈ, ‘ਕੀ ਮੈਂ ਇਸ ਬੀਮਾਰੀ ਤੋਂ ਛੁਟਕਾਰਾ ਪਾਵਾਂਗਾ?’ ”
10ਅਲੀਸ਼ਾ ਨੇ ਜਵਾਬ ਦਿੱਤਾ, “ਜਾਓ ਅਤੇ ਉਸਨੂੰ ਆਖੋ, ‘ਤੂੰ ਜ਼ਰੂਰ ਠੀਕ ਹੋ ਜਾਵੇਗਾ।’ ਫਿਰ ਵੀ, ਯਾਹਵੇਹ ਨੇ ਮੈਨੂੰ ਪਰਗਟ ਕੀਤਾ ਹੈ ਕਿ ਉਹ ਮਰ ਜਾਵੇਗਾ।”
11ਉਸ ਨੇ ਉਸ ਨੂੰ ਸਥਿਰ ਨਜ਼ਰਾਂ ਨਾਲ ਦੇਖਿਆ ਜਦੋਂ ਤੱਕ ਹਾਜ਼ਾਏਲ ਸ਼ਰਮਿੰਦਾ ਨਾ ਹੋ ਗਿਆ। ਤਦ ਪਰਮੇਸ਼ਵਰ ਦਾ ਜਨ ਰੋਣ ਲੱਗਾ।
12ਹਜ਼ਾਏਲ ਨੇ ਪੁੱਛਿਆ, “ਮੇਰਾ ਮਾਲਕ ਕਿਉਂ ਰੋ ਰਿਹਾ ਹੈ?” ਉਸ ਨੇ ਉੱਤਰ ਦਿੱਤਾ, “ਕਿਉਂਕਿ ਮੈਂ ਜਾਣਦਾ ਹਾਂ ਕਿ ਤੁਸੀਂ ਇਸਰਾਏਲੀਆਂ ਦਾ ਕੀ ਨੁਕਸਾਨ ਕਰੋਗੇ। ਤੁਸੀਂ ਉਹਨਾਂ ਦੇ ਗੜ੍ਹ ਵਾਲੇ ਸਥਾਨਾਂ ਨੂੰ ਅੱਗ ਲਾ ਦੇਵੋਂਗੇ, ਉਹਨਾਂ ਦੇ ਜਵਾਨਾਂ ਨੂੰ ਤਲਵਾਰ ਨਾਲ ਮਾਰ ਸੁੱਟੋਗੇ, ਉਹਨਾਂ ਦੇ ਛੋਟੇ ਬੱਚਿਆਂ ਨੂੰ ਜ਼ਮੀਨ ਤੇ ਸੁੱਟ ਦਿਓਗੇ ਅਤੇ ਉਹਨਾਂ ਦੀਆਂ ਗਰਭਵਤੀ ਔਰਤਾਂ ਨੂੰ ਪਾੜ ਦਿਓਗੇ।”
13ਹਜ਼ਾਏਲ ਨੇ ਕਿਹਾ, “ਤੇਰਾ ਨੌਕਰ ਇੱਕ ਮਾਮੂਲੀ ਕੁੱਤਾ, ਅਜਿਹਾ ਕਾਰਨਾਮਾ ਕਿਵੇਂ ਕਰ ਸਕਦਾ ਹੈ?” ਅਲੀਸ਼ਾ ਨੇ ਜਵਾਬ ਦਿੱਤਾ, “ਯਾਹਵੇਹ ਨੇ ਮੈਨੂੰ ਦਿਖਾਇਆ ਹੈ ਕਿ ਤੂੰ ਅਰਾਮ ਦਾ ਰਾਜਾ ਬਣੇਂਗਾ।”