2 ਰਾਜਿਆਂ 8

ਤਦ ਹਾਜ਼ਾਏਲ ਅਲੀਸ਼ਾ ਨੂੰ ਛੱਡ ਕੇ ਆਪਣੇ ਸੁਆਮੀ ਕੋਲ ਵਾਪਸ ਚਲਾ ਗਿਆ। ਜਦੋਂ ਬੇਨ-ਹਾਦਦ ਨੇ ਪੁੱਛਿਆ, “ਅਲੀਸ਼ਾ ਨੇ ਤੈਨੂੰ ਕੀ ਕਿਹਾ?” ਹਜ਼ਾਏਲ ਨੇ ਜਵਾਬ ਦਿੱਤਾ, “ਉਸ ਨੇ ਮੈਨੂੰ ਕਿਹਾ ਸੀ ਕਿ ਤੁਸੀਂ ਜ਼ਰੂਰ ਠੀਕ ਹੋ ਜਾਵੋਗੇ।”

2 Kings 8:14 (UKJV) So he departed from Elisha, and came to his master; who said to him, What said Elisha to you? And he answered, He told me that you should surely recover.

12ਹਜ਼ਾਏਲ ਨੇ ਪੁੱਛਿਆ, “ਮੇਰਾ ਮਾਲਕ ਕਿਉਂ ਰੋ ਰਿਹਾ ਹੈ?” ਉਸ ਨੇ ਉੱਤਰ ਦਿੱਤਾ, “ਕਿਉਂਕਿ ਮੈਂ ਜਾਣਦਾ ਹਾਂ ਕਿ ਤੁਸੀਂ ਇਸਰਾਏਲੀਆਂ ਦਾ ਕੀ ਨੁਕਸਾਨ ਕਰੋਗੇ। ਤੁਸੀਂ ਉਹਨਾਂ ਦੇ ਗੜ੍ਹ ਵਾਲੇ ਸਥਾਨਾਂ ਨੂੰ ਅੱਗ ਲਾ ਦੇਵੋਂਗੇ, ਉਹਨਾਂ ਦੇ ਜਵਾਨਾਂ ਨੂੰ ਤਲਵਾਰ ਨਾਲ ਮਾਰ ਸੁੱਟੋਗੇ, ਉਹਨਾਂ ਦੇ ਛੋਟੇ ਬੱਚਿਆਂ ਨੂੰ ਜ਼ਮੀਨ ਤੇ ਸੁੱਟ ਦਿਓਗੇ ਅਤੇ ਉਹਨਾਂ ਦੀਆਂ ਗਰਭਵਤੀ ਔਰਤਾਂ ਨੂੰ ਪਾੜ ਦਿਓਗੇ।”

13ਹਜ਼ਾਏਲ ਨੇ ਕਿਹਾ, “ਤੇਰਾ ਨੌਕਰ ਇੱਕ ਮਾਮੂਲੀ ਕੁੱਤਾ, ਅਜਿਹਾ ਕਾਰਨਾਮਾ ਕਿਵੇਂ ਕਰ ਸਕਦਾ ਹੈ?” ਅਲੀਸ਼ਾ ਨੇ ਜਵਾਬ ਦਿੱਤਾ, “ਯਾਹਵੇਹ ਨੇ ਮੈਨੂੰ ਦਿਖਾਇਆ ਹੈ ਕਿ ਤੂੰ ਅਰਾਮ ਦਾ ਰਾਜਾ ਬਣੇਂਗਾ।”

14ਤਦ ਹਾਜ਼ਾਏਲ ਅਲੀਸ਼ਾ ਨੂੰ ਛੱਡ ਕੇ ਆਪਣੇ ਸੁਆਮੀ ਕੋਲ ਵਾਪਸ ਚਲਾ ਗਿਆ। ਜਦੋਂ ਬੇਨ-ਹਾਦਦ ਨੇ ਪੁੱਛਿਆ, “ਅਲੀਸ਼ਾ ਨੇ ਤੈਨੂੰ ਕੀ ਕਿਹਾ?” ਹਜ਼ਾਏਲ ਨੇ ਜਵਾਬ ਦਿੱਤਾ, “ਉਸ ਨੇ ਮੈਨੂੰ ਕਿਹਾ ਸੀ ਕਿ ਤੁਸੀਂ ਜ਼ਰੂਰ ਠੀਕ ਹੋ ਜਾਵੋਗੇ।”

15ਪਰ ਅਗਲੇ ਦਿਨ ਉਸ ਨੇ ਇੱਕ ਮੋਟਾ ਕੱਪੜਾ ਲੈ ਕੇ ਉਸ ਨੂੰ ਪਾਣੀ ਵਿੱਚ ਭਿੱਗੋਇਆ ਅਤੇ ਰਾਜੇ ਦੇ ਮੂੰਹ ਉੱਤੇ ਵਿਛਾ ਦਿੱਤਾ ਤਾਂ ਕਿ ਉਹ ਮਰ ਗਿਆ। ਫਿਰ ਹਜ਼ਾਏਲ ਉਸ ਤੋਂ ਬਾਅਦ ਰਾਜਾ ਬਣਿਆ।

16ਇਸਰਾਏਲ ਦੇ ਪਾਤਸ਼ਾਹ ਅਹਾਬ ਦੇ ਪੁੱਤਰ ਯੋਰਾਮ ਦੇ ਪੰਜਵੇਂ ਸਾਲ ਵਿੱਚ, ਜਦੋਂ ਯਹੋਸ਼ਾਫ਼ਾਟ ਯਹੂਦਾਹ ਦਾ ਰਾਜਾ ਸੀ, ਯਹੋਸ਼ਾਫ਼ਾਟ ਦੇ ਪੁੱਤਰ ਯਹੋਰਾਮ ਨੇ ਯਹੂਦਾਹ ਦੇ ਰਾਜੇ ਵਜੋਂ ਆਪਣਾ ਰਾਜ ਸ਼ੁਰੂ ਕੀਤਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.