2 ਰਾਜਿਆਂ 8

ਇਸਰਾਏਲ ਦੇ ਪਾਤਸ਼ਾਹ ਅਹਾਬ ਦੇ ਪੁੱਤਰ ਯੋਰਾਮ ਦੇ ਪੰਜਵੇਂ ਸਾਲ ਵਿੱਚ, ਜਦੋਂ ਯਹੋਸ਼ਾਫ਼ਾਟ ਯਹੂਦਾਹ ਦਾ ਰਾਜਾ ਸੀ, ਯਹੋਸ਼ਾਫ਼ਾਟ ਦੇ ਪੁੱਤਰ ਯਹੋਰਾਮ ਨੇ ਯਹੂਦਾਹ ਦੇ ਰਾਜੇ ਵਜੋਂ ਆਪਣਾ ਰਾਜ ਸ਼ੁਰੂ ਕੀਤਾ।

2 Kings 8:16 (UKJV) And in the fifth year of Joram the son of Ahab king of Israel, Jehoshaphat being then king of Judah, Jehoram the son of Je hoshaphat king of Judah began to reign.

14ਤਦ ਹਾਜ਼ਾਏਲ ਅਲੀਸ਼ਾ ਨੂੰ ਛੱਡ ਕੇ ਆਪਣੇ ਸੁਆਮੀ ਕੋਲ ਵਾਪਸ ਚਲਾ ਗਿਆ। ਜਦੋਂ ਬੇਨ-ਹਾਦਦ ਨੇ ਪੁੱਛਿਆ, “ਅਲੀਸ਼ਾ ਨੇ ਤੈਨੂੰ ਕੀ ਕਿਹਾ?” ਹਜ਼ਾਏਲ ਨੇ ਜਵਾਬ ਦਿੱਤਾ, “ਉਸ ਨੇ ਮੈਨੂੰ ਕਿਹਾ ਸੀ ਕਿ ਤੁਸੀਂ ਜ਼ਰੂਰ ਠੀਕ ਹੋ ਜਾਵੋਗੇ।”

15ਪਰ ਅਗਲੇ ਦਿਨ ਉਸ ਨੇ ਇੱਕ ਮੋਟਾ ਕੱਪੜਾ ਲੈ ਕੇ ਉਸ ਨੂੰ ਪਾਣੀ ਵਿੱਚ ਭਿੱਗੋਇਆ ਅਤੇ ਰਾਜੇ ਦੇ ਮੂੰਹ ਉੱਤੇ ਵਿਛਾ ਦਿੱਤਾ ਤਾਂ ਕਿ ਉਹ ਮਰ ਗਿਆ। ਫਿਰ ਹਜ਼ਾਏਲ ਉਸ ਤੋਂ ਬਾਅਦ ਰਾਜਾ ਬਣਿਆ।

16ਇਸਰਾਏਲ ਦੇ ਪਾਤਸ਼ਾਹ ਅਹਾਬ ਦੇ ਪੁੱਤਰ ਯੋਰਾਮ ਦੇ ਪੰਜਵੇਂ ਸਾਲ ਵਿੱਚ, ਜਦੋਂ ਯਹੋਸ਼ਾਫ਼ਾਟ ਯਹੂਦਾਹ ਦਾ ਰਾਜਾ ਸੀ, ਯਹੋਸ਼ਾਫ਼ਾਟ ਦੇ ਪੁੱਤਰ ਯਹੋਰਾਮ ਨੇ ਯਹੂਦਾਹ ਦੇ ਰਾਜੇ ਵਜੋਂ ਆਪਣਾ ਰਾਜ ਸ਼ੁਰੂ ਕੀਤਾ।

17ਜਦੋਂ ਉਹ ਰਾਜਾ ਬਣਿਆ ਤਾਂ ਉਹ ਬੱਤੀ ਸਾਲਾਂ ਦਾ ਸੀ ਅਤੇ ਉਸਨੇ ਯੇਰੂਸ਼ਲੇਮ ਵਿੱਚ ਅੱਠ ਸਾਲ ਰਾਜ ਕੀਤਾ।

18ਉਹ ਇਸਰਾਏਲ ਦੇ ਰਾਜਿਆਂ ਦੇ ਰਾਹਾਂ ਉੱਤੇ ਚੱਲਿਆ, ਜਿਵੇਂ ਅਹਾਬ ਦੇ ਘਰਾਣੇ ਨੇ ਕੀਤਾ ਸੀ ਕਿਉਂਕਿ ਉਸਨੇ ਅਹਾਬ ਦੀ ਇੱਕ ਧੀ ਨਾਲ ਵਿਆਹ ਕੀਤਾ ਸੀ। ਉਸਨੇ ਯਾਹਵੇਹ ਦੀ ਨਿਗਾਹ ਵਿੱਚ ਬੁਰਾ ਕੀਤਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.