2 ਰਾਜਿਆਂ 8

ਜਦੋਂ ਉਹ ਰਾਜਾ ਬਣਿਆ ਤਾਂ ਉਹ ਬੱਤੀ ਸਾਲਾਂ ਦਾ ਸੀ ਅਤੇ ਉਸਨੇ ਯੇਰੂਸ਼ਲੇਮ ਵਿੱਚ ਅੱਠ ਸਾਲ ਰਾਜ ਕੀਤਾ।

2 Kings 8:17 (UKJV) Thirty and two years old was he when he began to reign; and he reigned eight years in Jerusalem.

15ਪਰ ਅਗਲੇ ਦਿਨ ਉਸ ਨੇ ਇੱਕ ਮੋਟਾ ਕੱਪੜਾ ਲੈ ਕੇ ਉਸ ਨੂੰ ਪਾਣੀ ਵਿੱਚ ਭਿੱਗੋਇਆ ਅਤੇ ਰਾਜੇ ਦੇ ਮੂੰਹ ਉੱਤੇ ਵਿਛਾ ਦਿੱਤਾ ਤਾਂ ਕਿ ਉਹ ਮਰ ਗਿਆ। ਫਿਰ ਹਜ਼ਾਏਲ ਉਸ ਤੋਂ ਬਾਅਦ ਰਾਜਾ ਬਣਿਆ।

16ਇਸਰਾਏਲ ਦੇ ਪਾਤਸ਼ਾਹ ਅਹਾਬ ਦੇ ਪੁੱਤਰ ਯੋਰਾਮ ਦੇ ਪੰਜਵੇਂ ਸਾਲ ਵਿੱਚ, ਜਦੋਂ ਯਹੋਸ਼ਾਫ਼ਾਟ ਯਹੂਦਾਹ ਦਾ ਰਾਜਾ ਸੀ, ਯਹੋਸ਼ਾਫ਼ਾਟ ਦੇ ਪੁੱਤਰ ਯਹੋਰਾਮ ਨੇ ਯਹੂਦਾਹ ਦੇ ਰਾਜੇ ਵਜੋਂ ਆਪਣਾ ਰਾਜ ਸ਼ੁਰੂ ਕੀਤਾ।

17ਜਦੋਂ ਉਹ ਰਾਜਾ ਬਣਿਆ ਤਾਂ ਉਹ ਬੱਤੀ ਸਾਲਾਂ ਦਾ ਸੀ ਅਤੇ ਉਸਨੇ ਯੇਰੂਸ਼ਲੇਮ ਵਿੱਚ ਅੱਠ ਸਾਲ ਰਾਜ ਕੀਤਾ।

18ਉਹ ਇਸਰਾਏਲ ਦੇ ਰਾਜਿਆਂ ਦੇ ਰਾਹਾਂ ਉੱਤੇ ਚੱਲਿਆ, ਜਿਵੇਂ ਅਹਾਬ ਦੇ ਘਰਾਣੇ ਨੇ ਕੀਤਾ ਸੀ ਕਿਉਂਕਿ ਉਸਨੇ ਅਹਾਬ ਦੀ ਇੱਕ ਧੀ ਨਾਲ ਵਿਆਹ ਕੀਤਾ ਸੀ। ਉਸਨੇ ਯਾਹਵੇਹ ਦੀ ਨਿਗਾਹ ਵਿੱਚ ਬੁਰਾ ਕੀਤਾ।

19ਫਿਰ ਵੀ ਆਪਣੇ ਸੇਵਕ ਦਾਵੀਦ ਦੀ ਖ਼ਾਤਰ, ਯਾਹਵੇਹ ਨੇ ਯਹੂਦਾਹ ਨੂੰ ਨਾਸ ਕਰਨਾ ਨਾ ਚਾਹਿਆ। ਉਸ ਨੇ ਦਾਵੀਦ ਅਤੇ ਉਸ ਦੀ ਵੰਸ਼ ਨਾਲ ਸਦਾ ਲਈ ਇੱਕ ਚਰਾਗ ਜਗਾਈ ਰੱਖਣ ਦਾ ਵਾਅਦਾ ਕੀਤਾ ਸੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.