21ਇਸ ਲਈ ਯਹੋਰਾਮ ਆਪਣੇ ਸਾਰੇ ਰਥਾਂ ਨਾਲ ਜ਼ਇਰ ਨੂੰ ਗਿਆ। ਅਜਿਹਾ ਹੋਇਆਂ ਕਿ ਉਸ ਨੇ ਰਾਤ ਨੂੰ ਉੱਠ ਕੇ ਅਦੋਮੀਆਂ ਨੂੰ ਜਿਨ੍ਹਾਂ ਨੇ ਉਸ ਨੂੰ ਘੇਰਿਆ ਹੋਇਆ ਸੀ, ਰਥਾਂ ਦੇ ਸਰਦਾਰਾਂ ਨੂੰ ਮਾਰਿਆ ਅਤੇ ਲੋਕ ਤੰਬੂਆਂ ਨੂੰ ਭੱਜ ਗਏ।
22ਅੱਜ ਤੱਕ ਅਦੋਮ ਯਹੂਦਾਹ ਦੇ ਵਿਰੁੱਧ ਬਗਾਵਤ ਕਰਦਾ ਰਿਹਾ ਹੈ। ਲਿਬਨਾਹ ਨੇ ਉਸੇ ਸਮੇਂ ਬਗਾਵਤ ਕੀਤੀ।
23ਯਹੋਰਾਮ ਦੇ ਰਾਜ ਦੀਆਂ ਹੋਰ ਘਟਨਾਵਾਂ ਅਤੇ ਜੋ ਕੁਝ ਉਸ ਨੇ ਕੀਤਾ, ਕੀ ਉਹ ਯਹੂਦਾਹ ਦੇ ਰਾਜਿਆਂ ਦੇ ਇਤਿਹਾਸ ਦੀ ਪੋਥੀ ਵਿੱਚ ਦਰਜ ਨਹੀਂ ਹਨ?
24ਯਹੋਰਾਮ ਨੇ ਆਪਣੇ ਪੁਰਖਿਆਂ ਨਾਲ ਆਰਾਮ ਕੀਤਾ ਅਤੇ ਦਾਵੀਦ ਦੇ ਸ਼ਹਿਰ ਵਿੱਚ ਉਹਨਾਂ ਦੇ ਨਾਲ ਦਫ਼ਨਾਇਆ ਗਿਆ ਅਤੇ ਉਸਦਾ ਪੁੱਤਰ ਅਹਜ਼ਯਾਹ ਉਸਦੇ ਬਾਅਦ ਪਾਤਸ਼ਾਹ ਬਣਿਆ।
25ਇਸਰਾਏਲ ਦੇ ਪਾਤਸ਼ਾਹ ਅਹਾਬ ਦੇ ਪੁੱਤਰ ਯੋਰਾਮ ਦੇ ਬਾਰ੍ਹਵੇਂ ਵਰ੍ਹੇ ਯਹੂਦਾਹ ਦੇ ਪਾਤਸ਼ਾਹ ਯਹੋਰਾਮ ਦਾ ਪੁੱਤਰ ਅਹਜ਼ਯਾਹ ਰਾਜ ਕਰਨ ਲੱਗਾ।