2 ਰਾਜਿਆਂ 8

ਇਸਰਾਏਲ ਦੇ ਪਾਤਸ਼ਾਹ ਅਹਾਬ ਦੇ ਪੁੱਤਰ ਯੋਰਾਮ ਦੇ ਬਾਰ੍ਹਵੇਂ ਵਰ੍ਹੇ ਯਹੂਦਾਹ ਦੇ ਪਾਤਸ਼ਾਹ ਯਹੋਰਾਮ ਦਾ ਪੁੱਤਰ ਅਹਜ਼ਯਾਹ ਰਾਜ ਕਰਨ ਲੱਗਾ।

2 Kings 8:25 (UKJV) In the twelfth year of Joram the son of Ahab king of Israel did Ahaziah the son of Jehoram king of Judah begin to reign.

23ਯਹੋਰਾਮ ਦੇ ਰਾਜ ਦੀਆਂ ਹੋਰ ਘਟਨਾਵਾਂ ਅਤੇ ਜੋ ਕੁਝ ਉਸ ਨੇ ਕੀਤਾ, ਕੀ ਉਹ ਯਹੂਦਾਹ ਦੇ ਰਾਜਿਆਂ ਦੇ ਇਤਿਹਾਸ ਦੀ ਪੋਥੀ ਵਿੱਚ ਦਰਜ ਨਹੀਂ ਹਨ?

24ਯਹੋਰਾਮ ਨੇ ਆਪਣੇ ਪੁਰਖਿਆਂ ਨਾਲ ਆਰਾਮ ਕੀਤਾ ਅਤੇ ਦਾਵੀਦ ਦੇ ਸ਼ਹਿਰ ਵਿੱਚ ਉਹਨਾਂ ਦੇ ਨਾਲ ਦਫ਼ਨਾਇਆ ਗਿਆ ਅਤੇ ਉਸਦਾ ਪੁੱਤਰ ਅਹਜ਼ਯਾਹ ਉਸਦੇ ਬਾਅਦ ਪਾਤਸ਼ਾਹ ਬਣਿਆ।

25ਇਸਰਾਏਲ ਦੇ ਪਾਤਸ਼ਾਹ ਅਹਾਬ ਦੇ ਪੁੱਤਰ ਯੋਰਾਮ ਦੇ ਬਾਰ੍ਹਵੇਂ ਵਰ੍ਹੇ ਯਹੂਦਾਹ ਦੇ ਪਾਤਸ਼ਾਹ ਯਹੋਰਾਮ ਦਾ ਪੁੱਤਰ ਅਹਜ਼ਯਾਹ ਰਾਜ ਕਰਨ ਲੱਗਾ।

26ਅਹਜ਼ਯਾਹ ਬਾਈ ਸਾਲਾਂ ਦਾ ਸੀ ਜਦੋਂ ਉਹ ਪਾਤਸ਼ਾਹ ਬਣਿਆ ਅਤੇ ਉਸਨੇ ਇੱਕ ਸਾਲ ਯੇਰੂਸ਼ਲੇਮ ਵਿੱਚ ਰਾਜ ਕੀਤਾ। ਉਸਦੀ ਮਾਤਾ ਦਾ ਨਾਮ ਅਥਲਯਾਹ ਸੀ, ਜੋ ਇਸਰਾਏਲ ਦੇ ਰਾਜੇ ਆਮਰੀ ਦੀ ਪੋਤੀ ਸੀ।

27ਉਸਨੇ ਅਹਾਬ ਦੇ ਘਰਾਣੇ ਦੇ ਰਾਹਾਂ ਉੱਤੇ ਚੱਲਿਆ ਅਤੇ ਯਾਹਵੇਹ ਦੀ ਨਿਗਾਹ ਵਿੱਚ ਬੁਰਾਈ ਕੀਤੀ, ਜਿਵੇਂ ਕਿ ਅਹਾਬ ਦੇ ਘਰਾਣੇ ਨੇ ਕੀਤਾ ਸੀ, ਕਿਉਂਕਿ ਉਹ ਅਹਾਬ ਦੇ ਪਰਿਵਾਰ ਨਾਲ ਵਿਆਹ ਕਰਕੇ ਸੰਬੰਧਿਤ ਸੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.