2 ਰਾਜਿਆਂ 8

ਅਹਜ਼ਯਾਹ ਬਾਈ ਸਾਲਾਂ ਦਾ ਸੀ ਜਦੋਂ ਉਹ ਪਾਤਸ਼ਾਹ ਬਣਿਆ ਅਤੇ ਉਸਨੇ ਇੱਕ ਸਾਲ ਯੇਰੂਸ਼ਲੇਮ ਵਿੱਚ ਰਾਜ ਕੀਤਾ। ਉਸਦੀ ਮਾਤਾ ਦਾ ਨਾਮ ਅਥਲਯਾਹ ਸੀ, ਜੋ ਇਸਰਾਏਲ ਦੇ ਰਾਜੇ ਆਮਰੀ ਦੀ ਪੋਤੀ ਸੀ।

2 Kings 8:26 (UKJV) Two and twenty years old was Ahaziah when he began to reign; and he reigned one year in Jerusalem. And his mother's name was Athaliah, the daughter of Omri king of Israel.

24ਯਹੋਰਾਮ ਨੇ ਆਪਣੇ ਪੁਰਖਿਆਂ ਨਾਲ ਆਰਾਮ ਕੀਤਾ ਅਤੇ ਦਾਵੀਦ ਦੇ ਸ਼ਹਿਰ ਵਿੱਚ ਉਹਨਾਂ ਦੇ ਨਾਲ ਦਫ਼ਨਾਇਆ ਗਿਆ ਅਤੇ ਉਸਦਾ ਪੁੱਤਰ ਅਹਜ਼ਯਾਹ ਉਸਦੇ ਬਾਅਦ ਪਾਤਸ਼ਾਹ ਬਣਿਆ।

25ਇਸਰਾਏਲ ਦੇ ਪਾਤਸ਼ਾਹ ਅਹਾਬ ਦੇ ਪੁੱਤਰ ਯੋਰਾਮ ਦੇ ਬਾਰ੍ਹਵੇਂ ਵਰ੍ਹੇ ਯਹੂਦਾਹ ਦੇ ਪਾਤਸ਼ਾਹ ਯਹੋਰਾਮ ਦਾ ਪੁੱਤਰ ਅਹਜ਼ਯਾਹ ਰਾਜ ਕਰਨ ਲੱਗਾ।

26ਅਹਜ਼ਯਾਹ ਬਾਈ ਸਾਲਾਂ ਦਾ ਸੀ ਜਦੋਂ ਉਹ ਪਾਤਸ਼ਾਹ ਬਣਿਆ ਅਤੇ ਉਸਨੇ ਇੱਕ ਸਾਲ ਯੇਰੂਸ਼ਲੇਮ ਵਿੱਚ ਰਾਜ ਕੀਤਾ। ਉਸਦੀ ਮਾਤਾ ਦਾ ਨਾਮ ਅਥਲਯਾਹ ਸੀ, ਜੋ ਇਸਰਾਏਲ ਦੇ ਰਾਜੇ ਆਮਰੀ ਦੀ ਪੋਤੀ ਸੀ।

27ਉਸਨੇ ਅਹਾਬ ਦੇ ਘਰਾਣੇ ਦੇ ਰਾਹਾਂ ਉੱਤੇ ਚੱਲਿਆ ਅਤੇ ਯਾਹਵੇਹ ਦੀ ਨਿਗਾਹ ਵਿੱਚ ਬੁਰਾਈ ਕੀਤੀ, ਜਿਵੇਂ ਕਿ ਅਹਾਬ ਦੇ ਘਰਾਣੇ ਨੇ ਕੀਤਾ ਸੀ, ਕਿਉਂਕਿ ਉਹ ਅਹਾਬ ਦੇ ਪਰਿਵਾਰ ਨਾਲ ਵਿਆਹ ਕਰਕੇ ਸੰਬੰਧਿਤ ਸੀ।

28ਅਹਜ਼ਯਾਹ ਅਹਾਬ ਦੇ ਪੁੱਤਰ ਯੋਰਾਮ ਨਾਲ ਰਾਮੋਥ ਗਿਲਆਦ ਵਿੱਚ ਅਰਾਮ ਦੇ ਰਾਜੇ ਹਜ਼ਾਏਲ ਨਾਲ ਯੁੱਧ ਕਰਨ ਲਈ ਗਿਆ। ਅਰਾਮੀਆਂ ਨੇ ਯੋਰਾਮ ਨੂੰ ਜ਼ਖਮੀ ਕਰ ਦਿੱਤਾ;

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.