2 ਰਾਜਿਆਂ 8

ਉਸਨੇ ਅਹਾਬ ਦੇ ਘਰਾਣੇ ਦੇ ਰਾਹਾਂ ਉੱਤੇ ਚੱਲਿਆ ਅਤੇ ਯਾਹਵੇਹ ਦੀ ਨਿਗਾਹ ਵਿੱਚ ਬੁਰਾਈ ਕੀਤੀ, ਜਿਵੇਂ ਕਿ ਅਹਾਬ ਦੇ ਘਰਾਣੇ ਨੇ ਕੀਤਾ ਸੀ, ਕਿਉਂਕਿ ਉਹ ਅਹਾਬ ਦੇ ਪਰਿਵਾਰ ਨਾਲ ਵਿਆਹ ਕਰਕੇ ਸੰਬੰਧਿਤ ਸੀ।

2 Kings 8:27 (UKJV) And he walked in the way of the house of Ahab, and did evil in the sight of the LORD, as did the house of Ahab: for he was the son in law of the house of Ahab.

25ਇਸਰਾਏਲ ਦੇ ਪਾਤਸ਼ਾਹ ਅਹਾਬ ਦੇ ਪੁੱਤਰ ਯੋਰਾਮ ਦੇ ਬਾਰ੍ਹਵੇਂ ਵਰ੍ਹੇ ਯਹੂਦਾਹ ਦੇ ਪਾਤਸ਼ਾਹ ਯਹੋਰਾਮ ਦਾ ਪੁੱਤਰ ਅਹਜ਼ਯਾਹ ਰਾਜ ਕਰਨ ਲੱਗਾ।

26ਅਹਜ਼ਯਾਹ ਬਾਈ ਸਾਲਾਂ ਦਾ ਸੀ ਜਦੋਂ ਉਹ ਪਾਤਸ਼ਾਹ ਬਣਿਆ ਅਤੇ ਉਸਨੇ ਇੱਕ ਸਾਲ ਯੇਰੂਸ਼ਲੇਮ ਵਿੱਚ ਰਾਜ ਕੀਤਾ। ਉਸਦੀ ਮਾਤਾ ਦਾ ਨਾਮ ਅਥਲਯਾਹ ਸੀ, ਜੋ ਇਸਰਾਏਲ ਦੇ ਰਾਜੇ ਆਮਰੀ ਦੀ ਪੋਤੀ ਸੀ।

27ਉਸਨੇ ਅਹਾਬ ਦੇ ਘਰਾਣੇ ਦੇ ਰਾਹਾਂ ਉੱਤੇ ਚੱਲਿਆ ਅਤੇ ਯਾਹਵੇਹ ਦੀ ਨਿਗਾਹ ਵਿੱਚ ਬੁਰਾਈ ਕੀਤੀ, ਜਿਵੇਂ ਕਿ ਅਹਾਬ ਦੇ ਘਰਾਣੇ ਨੇ ਕੀਤਾ ਸੀ, ਕਿਉਂਕਿ ਉਹ ਅਹਾਬ ਦੇ ਪਰਿਵਾਰ ਨਾਲ ਵਿਆਹ ਕਰਕੇ ਸੰਬੰਧਿਤ ਸੀ।

28ਅਹਜ਼ਯਾਹ ਅਹਾਬ ਦੇ ਪੁੱਤਰ ਯੋਰਾਮ ਨਾਲ ਰਾਮੋਥ ਗਿਲਆਦ ਵਿੱਚ ਅਰਾਮ ਦੇ ਰਾਜੇ ਹਜ਼ਾਏਲ ਨਾਲ ਯੁੱਧ ਕਰਨ ਲਈ ਗਿਆ। ਅਰਾਮੀਆਂ ਨੇ ਯੋਰਾਮ ਨੂੰ ਜ਼ਖਮੀ ਕਰ ਦਿੱਤਾ;

29ਇਸ ਲਈ ਰਾਜਾ ਯੋਰਾਮ ਯਿਜ਼ਰਏਲ ਨੂੰ ਵਾਪਸ ਆਇਆ ਤਾਂ ਜੋ ਅਰਾਮੀਆਂ ਨੇ ਅਰਾਮ ਦੇ ਰਾਜੇ ਹਜ਼ਾਏਲ ਨਾਲ ਲੜਾਈ ਵਿੱਚ ਰਾਮੋਥ ਵਿੱਚ ਉਸ ਨੂੰ ਜੋ ਜ਼ਖਮ ਦਿੱਤੇ ਸਨ, ਉਹਨਾਂ ਜ਼ਖਮਾਂ ਤੋਂ ਠੀਕ ਹੋ ਸਕੇ। ਤਦ ਯਹੂਦਾਹ ਦੇ ਰਾਜਾ ਯਹੋਰਾਮ ਦਾ ਪੁੱਤਰ ਅਹਜ਼ਯਾਹ ਅਹਾਬ ਦੇ ਪੁੱਤਰ ਯੋਰਾਮ ਨੂੰ ਦੇਖਣ ਲਈ ਯਿਜ਼ਰਏਲ ਨੂੰ ਗਿਆ ਕਿਉਂਕਿ ਉਹ ਜ਼ਖਮੀ ਹੋ ਗਿਆ ਸੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.