2 ਰਾਜਿਆਂ 8

ਅਹਜ਼ਯਾਹ ਅਹਾਬ ਦੇ ਪੁੱਤਰ ਯੋਰਾਮ ਨਾਲ ਰਾਮੋਥ ਗਿਲਆਦ ਵਿੱਚ ਅਰਾਮ ਦੇ ਰਾਜੇ ਹਜ਼ਾਏਲ ਨਾਲ ਯੁੱਧ ਕਰਨ ਲਈ ਗਿਆ। ਅਰਾਮੀਆਂ ਨੇ ਯੋਰਾਮ ਨੂੰ ਜ਼ਖਮੀ ਕਰ ਦਿੱਤਾ;

2 Kings 8:28 (UKJV) And he went with Joram the son of Ahab to the war against Hazael king of Syria in Ramothgilead; and the Syrians wounded Joram.

26ਅਹਜ਼ਯਾਹ ਬਾਈ ਸਾਲਾਂ ਦਾ ਸੀ ਜਦੋਂ ਉਹ ਪਾਤਸ਼ਾਹ ਬਣਿਆ ਅਤੇ ਉਸਨੇ ਇੱਕ ਸਾਲ ਯੇਰੂਸ਼ਲੇਮ ਵਿੱਚ ਰਾਜ ਕੀਤਾ। ਉਸਦੀ ਮਾਤਾ ਦਾ ਨਾਮ ਅਥਲਯਾਹ ਸੀ, ਜੋ ਇਸਰਾਏਲ ਦੇ ਰਾਜੇ ਆਮਰੀ ਦੀ ਪੋਤੀ ਸੀ।

27ਉਸਨੇ ਅਹਾਬ ਦੇ ਘਰਾਣੇ ਦੇ ਰਾਹਾਂ ਉੱਤੇ ਚੱਲਿਆ ਅਤੇ ਯਾਹਵੇਹ ਦੀ ਨਿਗਾਹ ਵਿੱਚ ਬੁਰਾਈ ਕੀਤੀ, ਜਿਵੇਂ ਕਿ ਅਹਾਬ ਦੇ ਘਰਾਣੇ ਨੇ ਕੀਤਾ ਸੀ, ਕਿਉਂਕਿ ਉਹ ਅਹਾਬ ਦੇ ਪਰਿਵਾਰ ਨਾਲ ਵਿਆਹ ਕਰਕੇ ਸੰਬੰਧਿਤ ਸੀ।

28ਅਹਜ਼ਯਾਹ ਅਹਾਬ ਦੇ ਪੁੱਤਰ ਯੋਰਾਮ ਨਾਲ ਰਾਮੋਥ ਗਿਲਆਦ ਵਿੱਚ ਅਰਾਮ ਦੇ ਰਾਜੇ ਹਜ਼ਾਏਲ ਨਾਲ ਯੁੱਧ ਕਰਨ ਲਈ ਗਿਆ। ਅਰਾਮੀਆਂ ਨੇ ਯੋਰਾਮ ਨੂੰ ਜ਼ਖਮੀ ਕਰ ਦਿੱਤਾ;

29ਇਸ ਲਈ ਰਾਜਾ ਯੋਰਾਮ ਯਿਜ਼ਰਏਲ ਨੂੰ ਵਾਪਸ ਆਇਆ ਤਾਂ ਜੋ ਅਰਾਮੀਆਂ ਨੇ ਅਰਾਮ ਦੇ ਰਾਜੇ ਹਜ਼ਾਏਲ ਨਾਲ ਲੜਾਈ ਵਿੱਚ ਰਾਮੋਥ ਵਿੱਚ ਉਸ ਨੂੰ ਜੋ ਜ਼ਖਮ ਦਿੱਤੇ ਸਨ, ਉਹਨਾਂ ਜ਼ਖਮਾਂ ਤੋਂ ਠੀਕ ਹੋ ਸਕੇ। ਤਦ ਯਹੂਦਾਹ ਦੇ ਰਾਜਾ ਯਹੋਰਾਮ ਦਾ ਪੁੱਤਰ ਅਹਜ਼ਯਾਹ ਅਹਾਬ ਦੇ ਪੁੱਤਰ ਯੋਰਾਮ ਨੂੰ ਦੇਖਣ ਲਈ ਯਿਜ਼ਰਏਲ ਨੂੰ ਗਿਆ ਕਿਉਂਕਿ ਉਹ ਜ਼ਖਮੀ ਹੋ ਗਿਆ ਸੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.