10ਇਸ ਲਈ, ਹੇ ਮੇਰੇ ਭਰਾਵੋ ਅਤੇ ਭੈਣੋ, ਪਰਮੇਸ਼ਵਰ ਵੱਲੋ ਤੁਹਾਨੂੰ ਬੁਲਾਏ ਜਾਣ ਅਤੇ ਚੁਣੇ ਜਾਣ ਨੂੰ ਪੱਕਿਆਂ ਕਰਨ ਦਾ ਹੋਰ ਵੀ ਯਤਨ ਕਰੋ, ਕਿਉਂਕਿ ਜੇ ਤੁਸੀਂ ਇਹ ਗੱਲਾਂ ਕਰਦੇ ਹੋ, ਤਾਂ ਤੁਸੀਂ ਕਦੇ ਵੀ ਠੋਕਰ ਨਹੀਂ ਖਾਓਗੇ,
11ਅਤੇ ਤੁਹਾਨੂੰ ਸਾਡੇ ਪ੍ਰਭੂ ਅਤੇ ਮੁਕਤੀਦਾਤਾ ਯਿਸ਼ੂ ਮਸੀਹ ਦੇ ਸਦੀਵੀ ਰਾਜ ਵਿੱਚ ਇੱਕ ਭਰਪੂਰ ਸੁਆਗਤ ਮਿਲੇਗਾ।
12ਇਸ ਲਈ ਮੈਂ ਹਮੇਸ਼ਾ ਤੁਹਾਨੂੰ ਇਨ੍ਹਾਂ ਗੱਲਾਂ ਦੀ ਯਾਦ ਦਿਵਾਉਂਦਾ ਰਹਾਂਗਾ, ਭਾਵੇਂ ਤੁਸੀਂ ਉਨ੍ਹਾਂ ਨੂੰ ਜਾਣਦੇ ਹੋ ਅਤੇ ਉਸ ਸੱਚਿਆਈ ਉੱਤੇ ਜਿਹੜੀ ਹੁਣ ਤੁਹਾਡੇ ਕੋਲ ਹੈ, ਪੱਕੇ ਤੌਰ ਸਥਿਰ ਕੀਤੇ ਹੋਏ ਹੋ।
13ਮੈਂ ਸੋਚਦਾ ਹਾਂ ਇਹ ਸਹੀ ਹੋਵੇਗਾ ਕਿ ਜਦੋਂ ਤੱਕ ਮੈਂ ਇਸ ਸਰੀਰ ਦੇ ਤੰਬੂ ਵਿੱਚ ਹਾਂ ਮੈਂ ਤੁਹਾਨੂੰ ਯਾਦ ਕਰਾ ਕੇ ਪ੍ਰੇਰਨਾਂ ਦਿੰਦਾ ਰਹਾਂਗਾ,
14ਕਿਉਂਕਿ ਮੈਂ ਜਾਣਦਾ ਹਾਂ ਕਿ ਜੋ ਮੇਰੇ ਤੰਬੂ ਦੇ ਡਿੱਗਣ ਦਾ ਸਮਾਂ ਆ ਗਿਆ ਹੈ, ਜਿਵੇਂ ਕਿ ਸਾਡੇ ਪ੍ਰਭੂ ਯਿਸ਼ੂ ਮਸੀਹ ਨੇ ਮੈਨੂੰ ਪਹਿਲਾ ਹੀ ਸਪੱਸ਼ਟ ਕਰ ਦਿੱਤਾ ਹੈ।