2 ਪਤਰਸ 1

ਕਿਉਂਕਿ ਮੈਂ ਜਾਣਦਾ ਹਾਂ ਕਿ ਜੋ ਮੇਰੇ ਤੰਬੂ ਦੇ ਡਿੱਗਣ ਦਾ ਸਮਾਂ ਆ ਗਿਆ ਹੈ, ਜਿਵੇਂ ਕਿ ਸਾਡੇ ਪ੍ਰਭੂ ਯਿਸ਼ੂ ਮਸੀਹ ਨੇ ਮੈਨੂੰ ਪਹਿਲਾ ਹੀ ਸਪੱਸ਼ਟ ਕਰ ਦਿੱਤਾ ਹੈ।

2 Peter 1:14 (UKJV) Knowing that shortly I must put off this my tabernacle, even as our Lord Jesus Christ has showed me.

12ਇਸ ਲਈ ਮੈਂ ਹਮੇਸ਼ਾ ਤੁਹਾਨੂੰ ਇਨ੍ਹਾਂ ਗੱਲਾਂ ਦੀ ਯਾਦ ਦਿਵਾਉਂਦਾ ਰਹਾਂਗਾ, ਭਾਵੇਂ ਤੁਸੀਂ ਉਨ੍ਹਾਂ ਨੂੰ ਜਾਣਦੇ ਹੋ ਅਤੇ ਉਸ ਸੱਚਿਆਈ ਉੱਤੇ ਜਿਹੜੀ ਹੁਣ ਤੁਹਾਡੇ ਕੋਲ ਹੈ, ਪੱਕੇ ਤੌਰ ਸਥਿਰ ਕੀਤੇ ਹੋਏ ਹੋ।

13ਮੈਂ ਸੋਚਦਾ ਹਾਂ ਇਹ ਸਹੀ ਹੋਵੇਗਾ ਕਿ ਜਦੋਂ ਤੱਕ ਮੈਂ ਇਸ ਸਰੀਰ ਦੇ ਤੰਬੂ ਵਿੱਚ ਹਾਂ ਮੈਂ ਤੁਹਾਨੂੰ ਯਾਦ ਕਰਾ ਕੇ ਪ੍ਰੇਰਨਾਂ ਦਿੰਦਾ ਰਹਾਂਗਾ,

14ਕਿਉਂਕਿ ਮੈਂ ਜਾਣਦਾ ਹਾਂ ਕਿ ਜੋ ਮੇਰੇ ਤੰਬੂ ਦੇ ਡਿੱਗਣ ਦਾ ਸਮਾਂ ਆ ਗਿਆ ਹੈ, ਜਿਵੇਂ ਕਿ ਸਾਡੇ ਪ੍ਰਭੂ ਯਿਸ਼ੂ ਮਸੀਹ ਨੇ ਮੈਨੂੰ ਪਹਿਲਾ ਹੀ ਸਪੱਸ਼ਟ ਕਰ ਦਿੱਤਾ ਹੈ।

15ਅਤੇ ਮੈਂ ਇਹ ਪੂਰੀ ਕੋਸ਼ਿਸ਼ ਕਰਾਂਗਾ ਕਿ ਮੇਰੇ ਜਾਣ ਤੋਂ ਬਾਅਦ ਤੁਸੀਂ ਹਮੇਸ਼ਾ ਇਨ੍ਹਾਂ ਗੱਲਾਂ ਨੂੰ ਯਾਦ ਰੱਖੋ।

16ਕਿਉਂਕਿ ਜਦੋਂ ਅਸੀਂ ਤੁਹਾਨੂੰ ਸਾਡੇ ਪ੍ਰਭੂ ਯਿਸ਼ੂ ਮਸੀਹ ਦੀ ਸਮਰੱਥਾ ਅਤੇ ਉਸ ਦੇ ਆਉਣ ਤੋਂ ਜਾਣੂ ਕਰਵਾਇਆ, ਚਤਰਾਈ ਦੀਆਂ ਬਣਾਉਟੀ ਕਹਾਣੀਆਂ ਦੇ ਮਗਰ ਲੱਗ ਕੇ ਨਹੀਂ, ਪਰ ਅਸੀਂ ਉਸ ਦੀ ਮਹਾਨਤਾ ਦੇ ਚਸ਼ਮਦੀਦ ਗਵਾਹ ਸੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.