2 ਪਤਰਸ 1

ਕਿਉਂਕਿ ਜਦੋਂ ਅਸੀਂ ਤੁਹਾਨੂੰ ਸਾਡੇ ਪ੍ਰਭੂ ਯਿਸ਼ੂ ਮਸੀਹ ਦੀ ਸਮਰੱਥਾ ਅਤੇ ਉਸ ਦੇ ਆਉਣ ਤੋਂ ਜਾਣੂ ਕਰਵਾਇਆ, ਚਤਰਾਈ ਦੀਆਂ ਬਣਾਉਟੀ ਕਹਾਣੀਆਂ ਦੇ ਮਗਰ ਲੱਗ ਕੇ ਨਹੀਂ, ਪਰ ਅਸੀਂ ਉਸ ਦੀ ਮਹਾਨਤਾ ਦੇ ਚਸ਼ਮਦੀਦ ਗਵਾਹ ਸੀ।

2 Peter 1:16 (UKJV) For we have not followed cunningly devised fables, when we made known unto you the power and coming of our Lord Jesus Christ, but were eyewitnesses of his majesty.

14ਕਿਉਂਕਿ ਮੈਂ ਜਾਣਦਾ ਹਾਂ ਕਿ ਜੋ ਮੇਰੇ ਤੰਬੂ ਦੇ ਡਿੱਗਣ ਦਾ ਸਮਾਂ ਆ ਗਿਆ ਹੈ, ਜਿਵੇਂ ਕਿ ਸਾਡੇ ਪ੍ਰਭੂ ਯਿਸ਼ੂ ਮਸੀਹ ਨੇ ਮੈਨੂੰ ਪਹਿਲਾ ਹੀ ਸਪੱਸ਼ਟ ਕਰ ਦਿੱਤਾ ਹੈ।

15ਅਤੇ ਮੈਂ ਇਹ ਪੂਰੀ ਕੋਸ਼ਿਸ਼ ਕਰਾਂਗਾ ਕਿ ਮੇਰੇ ਜਾਣ ਤੋਂ ਬਾਅਦ ਤੁਸੀਂ ਹਮੇਸ਼ਾ ਇਨ੍ਹਾਂ ਗੱਲਾਂ ਨੂੰ ਯਾਦ ਰੱਖੋ।

16ਕਿਉਂਕਿ ਜਦੋਂ ਅਸੀਂ ਤੁਹਾਨੂੰ ਸਾਡੇ ਪ੍ਰਭੂ ਯਿਸ਼ੂ ਮਸੀਹ ਦੀ ਸਮਰੱਥਾ ਅਤੇ ਉਸ ਦੇ ਆਉਣ ਤੋਂ ਜਾਣੂ ਕਰਵਾਇਆ, ਚਤਰਾਈ ਦੀਆਂ ਬਣਾਉਟੀ ਕਹਾਣੀਆਂ ਦੇ ਮਗਰ ਲੱਗ ਕੇ ਨਹੀਂ, ਪਰ ਅਸੀਂ ਉਸ ਦੀ ਮਹਾਨਤਾ ਦੇ ਚਸ਼ਮਦੀਦ ਗਵਾਹ ਸੀ।

17ਕਿਉਂ ਜੋ ਉਹ ਨੂੰ ਪਿਤਾ ਪਰਮੇਸ਼ਵਰ ਕੋਲੋਂ ਆਦਰ ਅਤੇ ਵਡਿਆਈ ਮਿਲੀ ਸੀ, ਜਦੋਂ ਉਸ ਨੂੰ ਪਰਤਾਪੀ ਮਹਿਮਾ ਤੋਂ ਆਵਾਜ਼ ਆਈ, ਉਸ ਨੇ ਕਿਹਾ, “ਇਹ ਮੇਰਾ ਪੁੱਤਰ ਹੈ, ਜਿਸ ਨੂੰ ਮੈਂ ਪਿਆਰ ਕਰਦਾ ਹਾਂ; ਜਿਸ ਤੋਂ ਮੈਂ ਬਹੁਤ ਖੁਸ਼ ਹਾਂ।”

18ਅਸੀਂ ਖੁਦ ਇਸ ਆਵਾਜ਼ ਨੂੰ ਸੁਣਿਆ ਜੋ ਸਵਰਗ ਤੋਂ ਆਈ ਸੀ ਜਦੋਂ ਅਸੀਂ ਪਵਿੱਤਰ ਪਹਾੜ ਤੇ ਉਸ ਦੇ ਨਾਲ ਸੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.