2 ਪਤਰਸ 1

ਕਿਉਂ ਜੋ ਉਹ ਨੂੰ ਪਿਤਾ ਪਰਮੇਸ਼ਵਰ ਕੋਲੋਂ ਆਦਰ ਅਤੇ ਵਡਿਆਈ ਮਿਲੀ ਸੀ, ਜਦੋਂ ਉਸ ਨੂੰ ਪਰਤਾਪੀ ਮਹਿਮਾ ਤੋਂ ਆਵਾਜ਼ ਆਈ, ਉਸ ਨੇ ਕਿਹਾ, “ਇਹ ਮੇਰਾ ਪੁੱਤਰ ਹੈ, ਜਿਸ ਨੂੰ ਮੈਂ ਪਿਆਰ ਕਰਦਾ ਹਾਂ; ਜਿਸ ਤੋਂ ਮੈਂ ਬਹੁਤ ਖੁਸ਼ ਹਾਂ।”

2 Peter 1:17 (UKJV) For he received from God the Father honour and glory, when there came such a voice to him from the excellent glory, This is my beloved Son, in whom I am well pleased.

15ਅਤੇ ਮੈਂ ਇਹ ਪੂਰੀ ਕੋਸ਼ਿਸ਼ ਕਰਾਂਗਾ ਕਿ ਮੇਰੇ ਜਾਣ ਤੋਂ ਬਾਅਦ ਤੁਸੀਂ ਹਮੇਸ਼ਾ ਇਨ੍ਹਾਂ ਗੱਲਾਂ ਨੂੰ ਯਾਦ ਰੱਖੋ।

16ਕਿਉਂਕਿ ਜਦੋਂ ਅਸੀਂ ਤੁਹਾਨੂੰ ਸਾਡੇ ਪ੍ਰਭੂ ਯਿਸ਼ੂ ਮਸੀਹ ਦੀ ਸਮਰੱਥਾ ਅਤੇ ਉਸ ਦੇ ਆਉਣ ਤੋਂ ਜਾਣੂ ਕਰਵਾਇਆ, ਚਤਰਾਈ ਦੀਆਂ ਬਣਾਉਟੀ ਕਹਾਣੀਆਂ ਦੇ ਮਗਰ ਲੱਗ ਕੇ ਨਹੀਂ, ਪਰ ਅਸੀਂ ਉਸ ਦੀ ਮਹਾਨਤਾ ਦੇ ਚਸ਼ਮਦੀਦ ਗਵਾਹ ਸੀ।

17ਕਿਉਂ ਜੋ ਉਹ ਨੂੰ ਪਿਤਾ ਪਰਮੇਸ਼ਵਰ ਕੋਲੋਂ ਆਦਰ ਅਤੇ ਵਡਿਆਈ ਮਿਲੀ ਸੀ, ਜਦੋਂ ਉਸ ਨੂੰ ਪਰਤਾਪੀ ਮਹਿਮਾ ਤੋਂ ਆਵਾਜ਼ ਆਈ, ਉਸ ਨੇ ਕਿਹਾ, “ਇਹ ਮੇਰਾ ਪੁੱਤਰ ਹੈ, ਜਿਸ ਨੂੰ ਮੈਂ ਪਿਆਰ ਕਰਦਾ ਹਾਂ; ਜਿਸ ਤੋਂ ਮੈਂ ਬਹੁਤ ਖੁਸ਼ ਹਾਂ।”

18ਅਸੀਂ ਖੁਦ ਇਸ ਆਵਾਜ਼ ਨੂੰ ਸੁਣਿਆ ਜੋ ਸਵਰਗ ਤੋਂ ਆਈ ਸੀ ਜਦੋਂ ਅਸੀਂ ਪਵਿੱਤਰ ਪਹਾੜ ਤੇ ਉਸ ਦੇ ਨਾਲ ਸੀ।

19ਸਾਡੇ ਕੋਲ ਭਵਿੱਖਬਾਣੀ ਦਾ ਬਚਨ ਵੀ ਹੈ ਜੋ ਪੂਰੀ ਤਰ੍ਹਾਂ ਭਰੋਸੇਯੋਗ ਹੈ, ਅਤੇ ਤੁਸੀਂ ਇਸ ਵੱਲ ਧਿਆਨ ਦੇਣਾ ਚੰਗਾ ਸਮਝੋਗੇ, ਜਿਵੇਂ ਕਿ ਇੱਕ ਹਨੇਰੀ ਜਗ੍ਹਾ ਵਿੱਚ ਇੱਕ ਰੌਸ਼ਨੀ ਚਮਕਦੀ ਹੈ, ਜਦੋਂ ਤੱਕ ਦਿਨ ਚੜ੍ਹਦਾ ਹੈ ਅਤੇ ਸਵੇਰ ਦਾ ਤਾਰਾ ਤੁਹਾਡੇ ਦਿਲਾਂ ਵਿੱਚ ਨਾ ਚੜ੍ਹ ਆਵੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.