7ਅਤੇ ਭਗਤੀ ਨਾਲ ਆਪਸੀ ਪਿਆਰ ਨਾਲ ਪਿਆਰ ਵਧਾਈ ਜਾਓ।
8ਕਿਉਂਕਿ ਜੇ ਇਹ ਗੁਣ ਤੁਹਾਡੇ ਵਿੱਚ ਹੋਣ ਅਤੇ ਵਧਦੇ ਜਾਣ, ਤਾਂ ਉਹ ਤੁਹਾਨੂੰ ਸਾਡੇ ਪ੍ਰਭੂ ਯਿਸ਼ੂ ਮਸੀਹ ਦੇ ਗਿਆਨ ਵਿੱਚ ਆਲਸੀ ਅਤੇ ਬੇਫ਼ਲ ਨਾ ਹੋਣ ਦੇਣਗੇ।
9ਪਰ ਜਿਸ ਕੋਲ ਇਹ ਗੁਣ ਨਹੀਂ ਹੈ ਉਹ ਅੰਨ੍ਹਾ ਅਤੇ ਉਸ ਨੂੰ ਧੁੰਦਲਾ ਵਿਖਾਈ ਦਿੰਦਾ ਹੈ, ਅਤੇ ਭੁੱਲ ਗਿਆ ਹੈ ਕਿ ਮੈਂ ਆਪਣੇ ਪਹਿਲੇ ਪਾਪਾਂ ਤੋਂ ਸ਼ੁੱਧ ਕੀਤਾ ਗਿਆ ਸੀ।
10ਇਸ ਲਈ, ਹੇ ਮੇਰੇ ਭਰਾਵੋ ਅਤੇ ਭੈਣੋ, ਪਰਮੇਸ਼ਵਰ ਵੱਲੋ ਤੁਹਾਨੂੰ ਬੁਲਾਏ ਜਾਣ ਅਤੇ ਚੁਣੇ ਜਾਣ ਨੂੰ ਪੱਕਿਆਂ ਕਰਨ ਦਾ ਹੋਰ ਵੀ ਯਤਨ ਕਰੋ, ਕਿਉਂਕਿ ਜੇ ਤੁਸੀਂ ਇਹ ਗੱਲਾਂ ਕਰਦੇ ਹੋ, ਤਾਂ ਤੁਸੀਂ ਕਦੇ ਵੀ ਠੋਕਰ ਨਹੀਂ ਖਾਓਗੇ,
11ਅਤੇ ਤੁਹਾਨੂੰ ਸਾਡੇ ਪ੍ਰਭੂ ਅਤੇ ਮੁਕਤੀਦਾਤਾ ਯਿਸ਼ੂ ਮਸੀਹ ਦੇ ਸਦੀਵੀ ਰਾਜ ਵਿੱਚ ਇੱਕ ਭਰਪੂਰ ਸੁਆਗਤ ਮਿਲੇਗਾ।