2 ਪਤਰਸ 2

ਪਰ ਇਹ ਝੂਠੇ ਉਪਦੇਸ਼ਕ ਉਨ੍ਹਾਂ ਮਾਮਲਿਆਂ ਵਿੱਚ ਕੁਫ਼ਰ ਬੋਲਦੇ ਹਨ ਜਿਨ੍ਹਾਂ ਨੂੰ ਉਹ ਨਹੀਂ ਸਮਝਦੇ। ਉਹ ਨਿਰਬੁੱਧ ਜਾਨਵਰਾਂ ਦੇ ਸੁਭਾਅ ਦੇ ਜੀਵਾਂ ਵਰਗੇ ਹਨ, ਜਿਹੜੇ ਸਿਰਫ ਸ਼ਿਕਾਰ ਕੀਤੇ ਜਾਣ ਅਤੇ ਨਸ਼ਟ ਹੋਣ ਲਈ ਪੈਦਾ ਹੋਏ ਹਨ, ਅਤੇ ਜਾਨਵਰਾਂ ਦੀ ਤਰ੍ਹਾਂ ਉਹ ਵੀ ਨਾਸ਼ ਹੋ ਜਾਣਗੇ।

2 Peter 2:12 (UKJV) But these, as natural brute beasts, made to be taken and destroyed, speak evil of the things that they understand not; and shall utterly perish in their own corruption;

10ਇਹ ਖ਼ਾਸ ਕਰ ਉਨ੍ਹਾਂ ਲਈ ਸੱਚ ਹੈ ਜੋ ਸਰੀਰ ਦੀ ਭ੍ਰਿਸ਼ਟ ਇੱਛਾ ਦੇ ਅਨੁਸਾਰ ਚੱਲਦੇ ਹਨ ਅਤੇ ਪਰਮੇਸ਼ਵਰ ਦੀ ਹਕੂਮਤ ਨੂੰ ਤੁੱਛ ਜਾਣਦੇ ਹਨ। ਉਹ ਢੀਠ ਅਤੇ ਹੰਕਾਰੀ ਹਨ, ਅਤੇ ਪਰਤਾਪ ਵਾਲਿਆਂ ਦੀ ਨਿੰਦਿਆ ਕਰਨ ਤੋਂ ਨਹੀਂ ਡਰਦੇ;

11ਫਿਰ ਵੀ ਦੂਤ, ਹਾਲਾਂਕਿ ਉਹ ਇਨ੍ਹਾਂ ਝੂਠੇ ਉਪਦੇਸ਼ਕਾ ਨਾਲੋਂ ਤਾਕਤਵਰ ਅਤੇ ਸ਼ਕਤੀਸ਼ਾਲੀ ਹਨ, ਪਰੰਤੂ ਮਿਹਣਾ ਮਾਰ ਕੇ ਪ੍ਰਭੂ ਦੇ ਅੱਗੇ ਉਨ੍ਹਾਂ ਉੱਤੇ ਦੋਸ਼ ਨਹੀਂ ਲਾਉਂਦੇ ਹਨ।

12ਪਰ ਇਹ ਝੂਠੇ ਉਪਦੇਸ਼ਕ ਉਨ੍ਹਾਂ ਮਾਮਲਿਆਂ ਵਿੱਚ ਕੁਫ਼ਰ ਬੋਲਦੇ ਹਨ ਜਿਨ੍ਹਾਂ ਨੂੰ ਉਹ ਨਹੀਂ ਸਮਝਦੇ। ਉਹ ਨਿਰਬੁੱਧ ਜਾਨਵਰਾਂ ਦੇ ਸੁਭਾਅ ਦੇ ਜੀਵਾਂ ਵਰਗੇ ਹਨ, ਜਿਹੜੇ ਸਿਰਫ ਸ਼ਿਕਾਰ ਕੀਤੇ ਜਾਣ ਅਤੇ ਨਸ਼ਟ ਹੋਣ ਲਈ ਪੈਦਾ ਹੋਏ ਹਨ, ਅਤੇ ਜਾਨਵਰਾਂ ਦੀ ਤਰ੍ਹਾਂ ਉਹ ਵੀ ਨਾਸ਼ ਹੋ ਜਾਣਗੇ।

13ਉਨ੍ਹਾਂ ਨੂੰ ਉਨ੍ਹਾਂ ਦੁਆਰਾ ਕੀਤੇ ਗਏ ਨੁਕਸਾਨ ਲਈ ਨੁਕਸਾਨ ਦੇ ਨਾਲ ਭੁਗਤਾਨ ਕਰਨਾ ਪਵੇਗਾ। ਦਿਨੇ ਉਹ ਭੋਗ ਬਿਲਾਸ ਵਿੱਚ ਖੁਸ਼ ਹੁੰਦੇ ਹਨ, ਉਹ ਕਲੰਕ ਅਤੇ ਦਾਗੇ ਹੋਏ ਹਨ, ਜਦੋਂ ਉਹ ਤੁਹਾਡੇ ਨਾਲ ਤਿਉਹਾਰ ਮਨਾਉਂਦੇ ਹਨ ਤਾਂ ਉਹ ਆਪਣਿਆਂ ਪਿਆਰ ਭੋਜਨਾਂ ਵਿੱਚ ਭੋਗ ਬਿਲਾਸ ਕਰਦੇ ਹਨ।

14ਵਿਭਚਾਰ ਨਾਲ ਭਰੀਆਂ ਅੱਖਾਂ ਨਾਲ, ਉਹ ਕਦੇ ਵੀ ਪਾਪ ਕਰਨਾ ਬੰਦ ਨਹੀਂ ਕਰਦੇ; ਉਹ ਡੋਲਣ ਵਾਲੇ ਜੀਵਾਂ ਨੂੰ ਭਰਮਾਉਂਦੇ ਹਨ; ਉਹ ਲਾਲਚ ਕਰਨ ਦੇ ਮਾਹਿਰ ਹਨ ਇੱਕ ਸਰਾਪਿਆ ਹੋਇਆ ਦੇ ਬੱਚੇ ਹਨ!

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.